15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

10 ਲੱਖ ਦੇ ਹੈਲਥ ਕਾਰਡ ਯੋਜਨਾ 'ਤੇ ਵਿਚਾਰ-ਵਟਾਂਦਰਾ ਕੀਤਾ

Ad Position 21
No active advertisement
ਅਜੀਤ ਡੈਸਕ 05-01-2026
ਬੰਗਾ, 3 ਜਨਵਰੀ (ਧਰਮਵੀਰ ਪਾਲ)-ਹਾਈਕਮਾਨ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਹਫ਼ਤਾਵਾਰੀ ਮੀਟਿੰਗ ਦੌਰਾਨ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਜਾ ਰਹੇ 10 ਲੱਖ ਰੁਪਏ ਦੇ ਹੈਲਥ ਕਾਰਡ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ 'ਚ ਆਮ ਆਦਮੀ ਪਾਰਟੀ ਮਹਿਲਾ ਵਿੰਗ ਦੀ ਦੋਆਬਾ ਜ਼ੋਨ ਇੰਚਾਰਜ ਲੋਹਟੀਆ ਨੇ ਕਿਹਾ ਕਿ ਇਹ ਯੋਜਨਾ ਆਮ ਲੋਕਾਂ, ਗਰੀਬ ਅਤੇ ਮੱਧ ਵਰਗ ਪਰਿਵਾਰਾਂ ਲਈ ਵੱਡੀ ਰਾਹਤ ਸਾਬਤ ਹੋਵੇਗੀ | ਉਨ੍ਹਾਂ ਦੱਸਿਆ ਕਿ ਇਸ ਹੈਲਥ ਕਾਰਡ ਰਾਹੀਂ ਪਰਿਵਾਰਾਂ ਨੂੰ ਮਹਿੰਗੇ ਇਲਾਜ ਤੋਂ ਮੁਕਤੀ ਮਿਲੇਗੀ ਅਤੇ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਸੰਭਵ ਹੋਵੇਗਾ | ਮੀਟਿੰਗ ਦੌਰਾਨ ਯੋਜਨਾ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਅਤੇ ਲੋਕਾਂ ਤੱਕ ਪਹੁੰਚ ਬਣਾਉਣ ਸੰਬੰਧੀ ਰਣਨੀਤੀ 'ਤੇ ਵੀ ਚਰਚਾ ਕੀਤੀ ਗਈ | ਮੀਟਿੰਗ ਵਿੱਚ ਮੀਡੀਆ ਇੰਚਾਰਜ ਮਨਜੀਤ ਸਿੰਘ ਨਾਮਧਾਰੀ, ਸਹਿ ਇੰਚਾਰਜ ਖੁਸ਼ਵਿੰਦਰ ਸਿੰਘ, ਮਹਿਲਾ ਵਿੰਗ ਹਲਕਾ ਇੰਚਾਰਜ ਗੁਰਪ੍ਰੀਤ ਕੌਰ, ਬਲਾਕ ਸੰਮਤੀ ਮੈਂਬਰ ਵਕੀਲ ਚੰਦ ਕਪਲਾ, ਰੋਬੀ ਓਪਲ, ਰੇਸ਼ਮ ਸਿੰਘ, ਰਿੰਕੂ, ਸ਼ਮਿੰਦਰ ਸਿੰਘ, ਬਲਦੀਵ ਸਿੰਘ, ਰਤੀ ਰਾਮ, ਕਮਲਜੀਤ ਦੁੱਗਲ ਸਰਪੰਚ, ਪਵਨ ਕੁਮਾਰ ਮੱਖਣ ਸਿੰਘ, ਪਾਰਟੀ ਆਗੂ ਵਰਕਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਕਾਪੁਰ ਜ਼ੋਨ ਤੋਂ ਜੇਤੂ ਬਲਾਕ ਸੰਮਤੀ ਮੈਂਬਰ ਵਲੋਂ ਸ਼ੁਕਰਾਨਾ ਸਮਾਗਮ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੱਲੀ-ਝਿੱਕੀ ਵਿਖੇ ਨਗਰ ਕੀਰਤਨ ਸਜਾਏ
Ad Position 24