ਬਹਿਰਾਮ, 4 ਜਨਵਰੀ (ਨਛੱਤਰ ਸਿੰਘ ਬਹਿਰਾਮ)-ਡੇਰਾ ਸੰਤ ਬਾਬਾ ਮੇਲਾ ਰਾਮ ਭਰੋਮਜਾਰਾ ਵਿਖੇ ਮਾਘੀ ਨੂੰ ਸਮਰਪਿਤ ਸਮਾਗਮ 14 ਜਨਵਰੀ ਦਿਨ ਬੁੱਧਵਾਰ ਨੂੰ ਸ਼੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ ਦੇ ਪ੍ਰਧਾਨ ਸੰਤ ਕੁਲਵੰਤ ਰਾਮ ਭਰੋਮਜਾਰਾ ਦੀ ਸਰਪ੍ਰਸਤੀ ਹੇਠ ਮਨਾਇਆ ਜਾਵੇਗਾ | ਸ਼੍ਰੀ ਸੁਖਮਣੀ ਸਾਹਿਬ ਪਾਠ ਦੇ ਭੋਗ ਪੈਣ ਉਪਰੰਤ ਡੇਰੇ ਦਾ ਕੀਰਤਨੀ ਜਥਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕਰੇਗਾ ਅਤੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ |