15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਮਹਿੰਗਾਈ ਨੇ ਲੋਕਾਂ ਦਾ ਜਿਉਣਾ ਕੀਤਾ ਮੁਹਾਲ -ਮਕਸੂਦਪੁਰ

Ad Position 21
No active advertisement
ਅਜੀਤ ਡੈਸਕ 05-01-2026
ਬਹਿਰਾਮ, 4 ਜਨਵਰੀ (ਨਛੱਤਰ ਸਿੰਘ ਬਹਿਰਾਮ)-ਜਿਨ੍ਹੀ ਮਹਿੰਗਾਈ ਕੇਂਦਰ ਦੀ ਭਾਜਪਾ ਸਰਕਾਰ ਦੌਰਾਨ ਹੋਈ ਹੈ ਐਨੀ ਮਹਿੰਗਾਈ ਕਦੇ ਵੀ ਨਹੀਂ ਹੋਈ, ਲੋਕਾਂ ਦਾ ਜਿਉਣਾ ਮੁਹਾਲ ਹੋਇਆ ਪਿਆ ਹੈ | ਇਹ ਸ਼ਬਦ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਬੰਗਾ ਹਰਬੰਤ ਸਿੰਘ ਮਕਸੂਦਪੁਰ ਤੇ ਅਮਰਜੀਤ ਕਲਸੀ ਬਲਾਕ ਪ੍ਰਧਾਨ ਕਾਂਗਰਸ ਸੇਵਾ ਦਲ ਨੇ ਇਥੇ ਗੱਲਬਾਤ ਕਰਦਿਆ ਆਖੇ | ਉਨ੍ਹਾ ਕਿਹਾ ਕਿ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋ ਗਈ ਹੈ, ਕੋਈ ਵਿਕਾਸ ਦਾ ਕੰਮ ਨਹੀਂ ਹੋ ਰਿਹਾ ਕਿਸਾਨ-ਮਜਦੂਰ ਧਰਨਿਆਂ-ਮਜਾਹਰਿਆਂ 'ਤੇ ਹਨ | ਕਿਸੇ ਦੀ ਕੋਈ ਸੁਣਵਾਈ ਨਹੀਂ ਹੋ ਰਹੀ, ਧੱਕੇਸ਼ਾਹੀ, ਨਸ਼ਾਖੋਰੀ ਸਿਖਰਾਂ 'ਤੇ ਹੈ | ਲੋਕਾਂ ਦਾ ਇਨ੍ਹਾ ਸਰਕਾਰਾਂ ਤੋਂ ਮੋਹ ਭੰਗ ਹੋ ਗਿਆ ਹੈ | ਲੋਕ ਕਾਂਗਰਸ ਪਾਰਟੀ ਨਾਲ ਦਿਲੋਂ ਜੁੜੇ ਹਨ ਤੇ ਜੁੜੇ ਰਹਿਣਗੇ | ਉਨ੍ਹਾ ਪੂਰੇ ਵਿਸ਼ਵਾਸ਼ ਨਾਲ ਕਿਹਾ ਕਿ ਆਉਣ ਵਾਲੀ ਸਰਕਾਰ ਕਾਂਗਰਸ ਪਾਰਟੀ ਦੀ ਹੀ ਬਣੇਗੀ |
Ad Position 22
No active advertisement
ਪਿਛਲੀ ਖ਼ਬਰ ਇਲਾਕੇ 'ਚ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ ਚੋਰੀ ਦੀਆਂ ਵਾਰਦਾਤਾਂ ਅਗਲੀ ਖ਼ਬਰ ਡੇਰਾ ਭਰੋਮਜਾਰਾ ਵਿਖੇ ਮਾਘੀ ਸਮਾਗਮ 14 ਨੂੰ
Ad Position 24