ਬਲਾਚੌਰ, 4 ਜਨਵਰੀ (ਨਰੇਸ਼ ਧੌਲ)-ਗੁਰਦੁਆਰਾ ਸਾਹਿਬ ਪਿੰਡ ਖੰਡੂਪੁਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਅਤੇ ਸਤਿਕਾਰ ਸਹਿਤ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਸੰਤ ਬਾਬਾ ਪਰਵਿੰਦਰ ਸਿੰਘ ਸੰਧੂਆਂ ਦੇ ਜਥੇ ਵੱਲੋਂ ਆਈਆਂ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ | ਉਨ੍ਹਾਂ ਸਮੁੱਚੀਆਂ ਸੰਗਤਾਂ ਨੂੰ ਗੁਰੂਆਂ ਦੇ ਦੱਸੇ ਮਾਰਗ 'ਤੇ ਚੱਲ ਕੇ ਆਪਣਾ ਜੀਵਨ ਸਫ਼ਲਾ ਬਣਾਉਣ ਦੀ ਪ੍ਰੇਰਣਾ ਦਿੱਤੀ | ਸੰਗਤਾਂ ਨੂੰ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਗਿਆ | ਪ੍ਰਬੰਧਕ ਕਮੇਟੀ ਅਤੇ ਸੇਵਾਦਾਰਾਂ ਵੱਲੋਂ ਸਹਿਯੋਗੀਆਂ ਅਤੇ ਪਤਵੰਤਿਆਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਮਲਕੀਤ ਸਿੰਘ ਪ੍ਰਧਾਨ, ਸਰਪੰਚ ਗੁਰਨਾਮ ਸਿੰਘ, ਜਥੇਦਾਰ ਅਮਰੀਕ ਸਿੰਘ, ਸੁਰਜੀਤ ਸਿੰਘ, ਜੋਰਾ ਸਿੰਘ ਤਿੰਨੋ ਸਾਬਕਾ ਸਰਪੰਚ, ਮੱਖਣ ਸਿੰਘ ਥਾਂਦੀ, ਹਰਜਿੰਦਰ ਸਿੰਘ ਦਿਓਲ, ਗੁਰਚਰਨ ਸਿੰਘ, ਬਲਤਿੰਦਰ ਸਿੰਘ ਸੈਕਟਰੀ, ਮਨਜੀਤ ਸਿੰਘ, ਗੁਰਨੇਕ ਸਿੰਘ ਫੌਜੀ, ਸੋਹਣ ਸਿੰਘ ਥਾਂਦੀ, ਪਰਸ਼ੋਤਮ ਸਿੰਘ, ਹਰਭਜਨ ਸਿੰਘ, ਹਰਜੀਤ ਸਿੰਘ ਬੈਂਸ ਕੈਨੇਡਾ, ਜਸਬੀਰ ਸਿੰਘ, ਸੁਰਜੀਤ ਸਿੰਘ, ਜਗਤਾਰ ਸਿੰਘ, ਸਮੂਹ ਪਿੰਡ ਵਾਸੀ ਅਤੇ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |