ਦਸੂਹਾ, 4 ਜਨਵਰੀ (ਭੁੱਲਰ)- ਦਸੂਹਾ ਵਿਖੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਅਤੇ ਸੰਤ ਬਾਬਾ ਜਸਪਾਲ ਸਿੰਘ ਮੁੱਖ ਸੇਵਾਦਾਰ ਡੇਰਾ ਬਾਬਾ ਬੰਨਾ ਰਾਮ ਓਡਰਾ ਵੱਲੋਂ ਜੀ.ਪੀ. ਫ਼ੈਸ਼ਨ ਹਟ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਡਾਕਟਰ ਸਤਪਾਲ ਸਿੰਘ ਬੇਰਸ਼ਾ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਡਾਕਟਰ ਸਤਪਾਲ ਸਿੰਘ ਵੱਲੋਂ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ | ਇਸ ਮੌਕੇ ਐਡਵੋਕੇਟ ਹਰਮਨਜੀਤ ਸਿੰਘ, ਦਵਿੰਦਰ ਸਿੰਘ ਟੀਟੂ, ਬਲਾਕ ਸੰਮਤੀ ਮੈਂਬਰ ਰਿਪੂਦਮਨ ਕੌਰ, ਪਿ੍ਆ, ਸੁਸ਼ਮਾ ਦੇਵੀ, ਪ੍ਰਦੀਪ ਸਿੰਘ, ਜਸਵਿੰਦਰ ਸਿੰਘ, ਮਨਪ੍ਰੀਤ ਸਿੰਘ ਤੋਂ ਇਲਾਵਾ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ |