ਟਾਂਡਾ ਉੜਮੁੜ, 4 ਜਨਵਰੀ (ਭਗਵਾਨ ਸਿੰਘ ਸੈਣੀ)- ਅੱਜ ਗੁਰਦੁਆਰਾ ਸਿੰਘ ਸਭਾ ਮੂਨਕ ਖ਼ੁਰਦ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾਪੂਰਵਕ ਤੇ ਉਤਸ਼ਾਹ ਨਾਲ ਮਨਾਇਆ ਗਿਆ |ਜਿਸ ਵਿਚ ਸੰਗਤਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰਦਿਆਂ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ | ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ |ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਖੁੱਲੇ੍ਹ ਪੰਡਾਲ ਵਿਚ ਕੀਰਤਨ ਦਰਬਾਰ ਸਜਾਏ ਗਏ | ਜਿਸ ਵਿਚ ਜਥੇਦਾਰ ਭਾਈ ਮਲਕੀਤ ਸਿੰਘ ਮੂਨਕਾਂ ਵਾਲੇ, ਭਾਈ ਹਰਦੀਪ ਸਿੰਘ, ਭਾਈ ਕਰਨੈਲ ਸਿੰਘ, ਬੀਬੀ ਰਜਮੀਤ ਕੌਰ, ਬੀਬੀ ਮਨਮੀਤ ਕੌਰ ਤੇ ਬੱਚਿਆਂ ਦੇ ਜਥਿਆਂ ਨੇ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕੀਤਾ | ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਖਵਿੰਦਰ ਸਿੰਘ ਮੂਨਕ ਨੇ ਸਮੂਹ ਸੰਗਤਾਂ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਪ੍ਰਬੰਧਕਾਂ ਤੇ ਸੰਗਤਾਂ ਦੇ ਵੱਡੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਗੁਰੂ ਸਾਹਿਬ ਜੀ ਦੇ ਜੀਵਨ ਤੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ | ਇਸ ਮੌਕੇ ਪ੍ਰਬੰਧਕ ਨੰਬਰਦਾਰ ਦਰਬਾਰਾ ਸਿੰਘ ਨੇ ਪ੍ਰਬੰਧਕ ਕਮੇਟੀ ਵੱਲੋਂ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਉ ਭੇਟ ਕੀਤੇ | ਇਸ ਮੌਕੇ ਪ੍ਰਬੰਧਕ ਸੇਵਾਦਾਰ ਮਾਸਟਰ ਦਰਬਾਰਾ ਸਿੰਘ, ਪ੍ਰਧਾਨ ਉਂਕਾਰ ਸਿੰਘ, ਸੇਵਾਦਾਰ ਮਲਕੀਤ ਸਿੰਘ, ਹਰਦੀਪ ਸਿੰਘ ਸੋਡੀ, ਕਰਨੈਲ ਸਿੰਘ, ਪਰਗਨ ਸਿੰਘ, ਜਤਿੰਦਰ ਸਿੰਘ ਹੈਪੀ, ਪਿ੍ਤਪਾਲ ਸਿੰਘ, ਸਾਬਕਾ ਸਰਪੰਚ ਬੀਬੀ ਕੁਲਵਿੰਦਰ ਕੌਰ, ਬੀਬੀ ਜੋਗਿੰਦਰ ਕੌਰ, ਬੀਬੀ ਜਸਵੀਰ ਕੌਰ, ਬੀਬੀ ਸੁਖਵਿੰਦਰ ਕੌਰ, ਹਰਭਜਨ ਸਿੰਘ, ਅਮਰਜੀਤ ਸਿੰਘ, ਕਮਲਜੀਤ ਸਿੰਘ, ਗੁਰਨਾਮ ਸਿੰਘ, ਗੁਰਦੇਵ ਸਿੰਘ, ਕਪੂਰ ਸਿੰਘ, ਪੰਚ ਰਾਜਵਿੰਦਰ ਕੌਰ, ਪੰਚ ਕੁਲਵਿੰਦਰ ਕੌਰ ਮੂਨਕ, ਸਾਬਕਾ ਸਰਪੰਚ ਦੀਦਾਰ ਸਿੰਘ, ਸਾਬਕਾ ਸਰਪੰਚ ਤੀਰਥ ਸਿੰਘ, ਸਾਬਕਾ ਪੰਚ ਅਮਰਜੀਤ ਸਿੰਘ, ਕੈਸ਼ੀਅਰ ਪਰਮਜੀਤ ਸਿੰਘ ਪੰਮੀ, ਸੁਖਵਿੰਦਰ ਸਿੰਘ ਬਾਗ਼ੀ, ਜੇ.ਈ. ਜਰਨੈਲ ਸਿੰਘ ਗੋਮਰਾ, ਸੁਖਵਿੰਦਰ ਸਿੰਘ ਬਾਗ਼ੀ, ਸੁਖਬੀਰ ਸਿੰਘ ਕਾਕਾ, ਪੰਚ ਸਵਰਨ ਕੌਰ, ਪੰਚ ਹਰਪ੍ਰੀਤ ਸਿੰਘ ਕਾਕਾ, ਪੰਚ ਜਤਿੰਦਰ ਸਿੰਘ ਲਾਡੀ, ਅਰਵਿੰਦਰ ਸਿੰਘ ਲਾਡੀ, ਸਵਰਨ ਸਿੰਘ ਬਾਗੋਂ ਤੋ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |