15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਗੁ: ਬਾਬਾ ਮੰਝ ਜੀ ਸਮਾਧਾਂ ਵਿਖੇ ਸਾਲਾਨਾ ਸਮਾਗਮ ਸੰਬੰਧੀ ਪੋਸਟਰ ਜਾਰੀ

Ad Position 21
No active advertisement
ਅਜੀਤ ਡੈਸਕ 05-01-2026
ਹਰਿਆਣਾ, 4 ਜਨਵਰੀ (ਹਰਮੇਲ ਸਿੰਘ ਖੱਖ)-ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਜਥੇਬੰਦੀ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਅਨਿੰਨ ਸੇਵਕ ਬਾਬਾ ਮੰਝ ਸਾਹਿਬ ਜੀ ਦੇ ਅਸਥਾਨ ਗੁਰਦੁਆਰਾ ਬਾਬਾ ਮੰਝ ਸਾਹਿਬ ਜੀ ਸਮਾਧਾਂ (ਕੰਗਮਾਈ) ਵਿਖੇ ਮਾਘੀ ਦੇ ਪਾਵਨ ਦਿਹਾੜੇ ਉੱਤੇ ਜਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਜਥੇਦਾਰ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਦੇ ਪ੍ਰਬੰਧਾਂ ਹੇਠ ਮਹਾਨ ਨਗਰ ਕੀਰਤਨ ਤੇ ਸਾਲਾਨਾ ਜੋੜ ਮੇਲਾ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ, ਜਿਸ ਦੇ ਸਬੰਧ ਵਿਚ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵੱਲੋਂ ਪੋਸਟਰ ਜਾਰੀ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਤੇ ਭਾਈ ਹਰਪ੍ਰੀਤ ਸਿੰਘ ਮੁੱਖ ਸੇਵਾਦਾਰ ਗੁ: ਬਾਬਾ ਮੰਝ ਜੀ ਸਮਾਧਾਂ ਨੇ ਦੱਸਿਆ ਕਿ ਇਸ ਧਾਰਮਿਕ ਸਮਾਗਮ ਦੌਰਾਨ 12 ਜਨਵਰੀ ਨੂੰ ਸਵੇਰੇ 9 ਵਜੇ ਨਗਰ ਕੀਰਤਨ ਦੀ ਅਰੰਭਤਾ ਗੁਰਦੁਆਰਾ ਬਾਬਾ ਮੰਝ ਜੀ ਸਮਾਧਾਂ ਤੋਂ ਹੋਏਗੀ ਜੋ ਪਿੰਡ ਕੰਗਮਾਈ, ਭੂੰਗਾ, ਅੱਭੋਵਾਲ, ਸੋਤਲਾ, ਜੱਲੋਵਾਲ, ਗੋਰਾਇਆਂ, ਨੂਰਪੁਰ, ਕੂੰਟਾਂ ਤੋਂ ਹੁੰਦੇ ਹੋਇਆਂ ਗੁ. ਬਾਬਾ ਮੰਝ ਜੀ ਸਮਾਧਾਂ ਵਿਖੇ ਸਮਾਪਤ ਹੋਵੇਗਾ, ਜਦਕਿ 14 ਜਨਵਰੀ ਨੂੰ ਸਾਲਾਨਾ ਜੋੜ ਮੇਲੇ ਵਿਚ ਪੰਥ ਪ੍ਰਸਿੱਧ ਕੀਰਤਨੀਏ ਗਿਆਨੀ ਨਵਤੇਜ ਸਿੰਘ ਦਮਦਮੀ ਟਕਸਾਲ ਕਥਾ ਵਾਚਕ, ਭਾਈ ਸੁਭਦੀਪ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਗਿਆਨੀ ਗੁਰਿੰਦਰ ਸਿੰਘ ਬੈਂਸ ਢਾਡੀ ਜਥਾ, ਭਾਈ ਕੁਲਵਿੰਦਰ ਸਿੰਘ ਕੰਗਮਾਈ, ਭਾਈ ਹਰਭਜਨ ਸਿੰਘ ਸੋਤਲਾ, ਸੰਤ ਜੋਗਾ ਸਿੰਘ ਰਾਮੂ ਥਿਆੜਾ ਆਈ ਸੰਗਤ ਨੂੰ ਗੁਰਬਾਣੀ ਨਾਲ ਜੋੜਨਗੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਈ ਹਰਅਵਤਾਰ ਸਿੰਘ, ਹਰਜਿੰਦਰ ਸਿੰਘ ਇੰਦਰਜੀਤ ਸਿੰਘ, ਪ੍ਰਭਕਰਨ ਸਿੰਘ, ਮਨਪ੍ਰੀਤ ਸਿੰਘ, ਅਰਸ਼ਦੀਪ ਸਿੰਘ, ਗੁਰਪ੍ਰੀਤ ਸਿੰਘ, ਪਰਮਿੰਦਰ ਸਿੰਘ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੰਤ ਭਾਗ ਸਿੰਘ ਦੀ ਬਰਸੀ ਮੌਕੇ ਗੁਰਦੁਆਰਾ ਅੰਗੀਠਾ ਸਾਹਿਬ ਡੇਰਾ ਵਿਰੱਕਤਾਂ 'ਚ ਵਿਸ਼ਾਲ ਗੁਰਮਤਿ ਸਮਾਗਮ ਅਗਲੀ ਖ਼ਬਰ ਸਰਕਾਰੀ ਹਸਪਤਾਲ ਮੰਡ ਪੰਧੇਰ 'ਚ ਨਵੇਂ ਸਾਲ ਸੰਬੰਧੀ ਸਮਾਗਮ
Ad Position 24