ਹੁਸ਼ਿਆਰਪੁਰ, 4 ਜਨਵਰੀ (ਬਲਜਿੰਦਰਪਾਲ ਸਿੰਘ)-ਗੁਰਦੁਆਰਾ ਅੰਗੀਠਾ ਸਾਹਿਬ ਡੇਰਾ ਵਿਰੱਕਤਾਂ ਵਿਖੇ ਸੰਤ ਬਾਬਾ ਭਾਗ ਸਿੰਘ ਦੀ ਸਾਲਾਨਾ ਬਰਸੀ ਮੌਕੇ ਦਮਦਮੀ ਟਕਸਾਲ ਦੇ ਮੁਖੀ ਸੰਤ ਹਰਨਾਮ ਸਿੰਘ ਦੀ ਅਗਵਾਈ ਅਤੇ ਮੁੱਖ ਸੇਵਾਦਾਰ ਮਹੰਤ ਤਰਲੋਚਨ ਸਿੰਘ ਦੀ ਦੇਖ-ਰੇਖ ਹੇਠ ਸੰਤ ਸਮਾਗਮ ਅਤੇ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੰਤ-ਮਹਾਪੁਰਸ਼ਾਂ ਦੀ ਯਾਦ 'ਚ ਕਰਵਾਏ ਜਾਂਦੇ ਸਮਾਗਮਾਂ 'ਚ ਸੰਗਤਾਂ ਨੂੰ ਵੱਧ ਤੋਂ ਵੱਧ ਸ਼ਮੂਲੀਅਤ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਵੱਲੋਂ ਪਾਏ ਪੂਰਨਿਆਂ 'ਤੇ ਚੱਲ ਕੇ ਜੀਵਨ ਨੂੰ ਸਫਲ ਬਣਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ 'ਚ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਨਾ ਬੇਹੱਦ ਜ਼ਰੂਰੀ ਹੈ ਤਾਂ ਜੋ ਉਨ੍ਹਾਂ ਨੂੰ ਮਾੜੀਆਂ ਅਲਾਮਤਾਂ ਨੂੰ ਬਚਾਇਆ ਜਾ ਸਕੇ | ਸਮਾਗਮ ਦੌਰਾਨ ਸੰਤ ਗੁਰਚਰਨ ਸਿੰਘ ਪਾਡਵੇਂ ਵਾਲੇ, ਸੰਤ ਹਰਕ੍ਰਿਸ਼ਨ ਸਿੰਘ ਸੋਢੀ ਠੱਕਰਵਾਲ, ਸੰਤ ਜੋਗਿੰਦਰ ਸਿੰਘ ਅਟਾਰੀ ਵਾਲੇ, ਸੰਤ ਪ੍ਰੀਤਮ ਸਿੰਘ ਡੁਮੇਲੀ, ਸੰਤ ਮੱਖਣ ਸਿੰਘ, ਸੰਤ ਬਲਵੀਰ ਸਿੰਘ ਟੂਟੋਮਜਾਰਾ, ਬਾਬਾ ਅਮਰ ਸਿੰਘ, ਸੰਤ ਕਰਨੈਲ ਸਿੰਘ ਪੱਟੀ,ਬਾਬਾ ਬ੍ਰਹਮਜੀਤ ਸਿੰਘ, ਸੰਤ ਮਹਾਂਵੀਰ ਸਿੰਘ ਤਾਜੇਵਾਲ, ਸੰਤ ਪ੍ਰੀਤਮ ਸਿੰਘ ਬਾੜੀਆ, ਸੰਤ ਅਮਰਜੀਤ ਸਿੰਘ ਡੇਰਾ ਹਰਖੋਵਾਲ, ਬਾਬਾ ਸੁਮਿੱਤਰ ਸਿੰਘ, ਸੰਤ ਬਲਵੀਰ ਸਿੰਘ ਬਿਰਧ ਆਸ਼ਰਮ, ਸੰਤ ਕਰਮਜੀਤ ਸਿੰਘ ਤੇ ਬਲਵੀਰ ਸਿੰਘ ਟਿੱਬਾ ਸਾਹਿਬ, ਸੰਤ ਗੁਰਚਰਨ ਸਿੰਘ ਬੱਡੋ, ਬਾਬਾ ਜਸਪਾਲ ਸਿੰਘ ਪੰਜੋੜਾ, ਸੰਤ ਅਜੀਤ ਸਿੰਘ ਮਿੱਠਾ ਟਿਵਾਣਾ,ਭਾਈ ਗੁਰਦੀਪ ਸਿੰਘ ਰਾਜੋਵਾਲ, ਬਾਬਾ ਅਮਰਜੀਤ ਸਿੰਘ ਬੈਂਸਤਾਨੀ, ਭਾਈ ਸੂਰਵੀਰ ਸਿੰੰਘ, ਜਥੇਦਾਰ ਬੋਹੜ ਸਿੰਘ, ਜਥੇਦਾਰ ਪ੍ਰਕਾਸ਼ ਸਿੰਘ, ਸੰਤ ਸੰਤੋਖ ਸਿੰਘ, ਸੰਤ ਹਰਮਨਜੀਤ ਸਿੰਘ ਸਿੰਗੜੀਵਾਲ, ਸੰਤ ਜਸਪਾਲ ਸਿੰਘ, ਬਾਬਾ ਜੋਧ ਸਿੰਘ, ਗਿਆਨੀ ਗੁਰਵਿੰਦਰ ਸਿੰਘ ਕਥਾਵਾਚਕ, ਭਾਈ ਹਰਮੇਸ਼ ਸਿੰਘ, ਭਾਈ ਮੋਹਨ ਸਿੰਘ, ਭਾਈ ਇੰਦਰਜੀਤ ਸਿੰਘ, ਰਾਗੀ ਭਾਈ ਚਰਨਜੀਤ ਸਿੰਘ ਤੇ ਗੁਰਚਰਨ ਸਿੰਘ, ਭਾਈ ਤਰਨਜੀਤ ਸਿੰਘ ਗੁਰਦੁਆਰਾ ਮਿੱਠਾ ਟਿਵਾਣਾ, ਕਵੀਸ਼ਰ ਭਾਈ ਬਲਵੀਰ ਸਿੰਘ, ਭਾਈ ਗੁਰਮੀਤ ਸਿੰਘ ਤੇ ਭਾਈ ਮਨਵੀਰ ਸਿੰਘ ਹਜ਼ੂਰੀ ਰਾਗੀ, ਗਿਆਨੀ ਗੁਰਜਿੰਦਰ ਸਿੰਘ ਮਾਹਿਲਪੁਰ, ਮਾਤਾ ਜਸਪ੍ਰੀਤ ਕੌਰ ਮਾਹਿਲਪੁਰ ਆਦਿ ਨੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਤੇ ਗੁਰਬਾਣੀ ਦੇ ਮਨੋਹਰ ਕੀਰਤਨ ਨਾਲ ਨਿਹਾਲ ਕੀਤਾ | ਇਸ ਮੌਕੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਸਾਬਕਾ ਸਾਂਸਦ ਅਵਿਨਾਸ਼ ਰਾਏ ਖੰਨਾ, ਆਗਿਆਪਾਲ ਸਿੰਘ, ਜਨਰਲ ਜੇ.ਐਸ. ਢਿੱਲੋਂ, ਕੈਪਟਨ ਬਚਿੱਤਰ ਸਿੰਘ, ਮੈਂਬਰ ਸੋ੍ਰਮਣੀ ਕਮੇਟੀ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਸਤਵਿੰਦਰਪਾਲ ਸਿੰਘ ਰਾਮਦਾਸਪੁਰ, ਸਤਵੰਤ ਸਿੰਘ ਸਿਆਣ, ਅਵਤਾਰ ਸਿੰਘ ਕਪੂਰ, ਕੌਂਸਲਰ ਹਰਭਗਤ ਸਿੰਘ ਤੁੱਲੀ, ਕੌਂਸਲਰ ਮੁਕੇਸ਼ ਕੁਮਾਰ, ਪ੍ਰੇਮ ਸਿੰਘ ਪਿਪਲਾਂਵਾਲਾ ਸਾਬਕਾ ਸੀਨੀਅਰ ਡਿਪਟੀ ਮੇਅਰ, ਸੰਤੋਖ ਸਿੰਘ ਔਜਲਾ, ਬਿਕਰਮਜੀਤ ਸਿੰਘ ਕਲਸੀ, ਮਾ. ਕੁਲਵਿੰਦਰ ਸਿੰਘ ਜੰਡਾ, ਹਰਦੇਵ ਸਿੰਘ, ਇਕਬਾਲ ਸਿੰਘ ਖਾਲਸਾ, ਮਾਸਟਰ ਕਸ਼ਮੀਰ ਸਿੰਘ, ਐਡ. ਕੇ.ਸੀ. ਮਹਾਜਨ, ਐਡ. ਅਜੇ ਚੋਪੜਾ, ਐਡ. ਧਰਮਿੰਦਰ ਸਿੰਘ, ਦਲਜਿੰਦਰ ਸਿੰਘ, ਇੰਸ. ਰਣਜੀਤ ਸਿੰਘ, ਨਰਿੰਦਰ ਸਿੰਘ, ਮਾ. ਜਿੰਦਪਾਲ ਸਿੰਘ, ਰਾਮਜੀ ਦਾਸ, ਮਾ. ਰਣਵੀਰ ਸਿੰਘ ਧੁੱਗਾ, ਸਰਪੰਚ ਜਗਤ ਸਿੰਘ, ਮਨਦੀਪ ਸਿੰਘ ਜੌਹਲ, ਜਰਨੈਲ ਸਿੰਘ, ਜੋਗਿੰਦਰ ਸਿੰਘ ਬੈਂਸ, ਗੁਰਦੀਪ ਸਿੰਘ ਮੰਡੇਰ ਯੂ.ਕੇ., ਕਰਨੈਲ ਸਿੰਘ, ਰਮਨਦੀਪ ਸਿੰਘ, ਪ੍ਰਭਸ਼ਰਨ ਸਿੰਘ, ਅਮਰਿੰਦਰ ਸਿੰਘ, ਸਿਮਰਨਜੀਤ ਸਿੰਘ ਬਲ, ਮਨਜੋਤ ਸਿੰਘ, ਜਸਵੰਤ ਸਿੰਘ, ਸੁਰਜੀਤ ਸਿੰਘ ਸੈਣੀ, ਪਰਸ਼ੋਤਮ ਸਿੰਘ, ਬੀਬੀ ਅਜੀਤ ਕੌਰ ਯੂ.ਐਸ.ਏ., ਕੁਲਦੇਵ ਸਿੰਘ, ਮੌਂਟੀ ਬੈਂਸ, ਗੁਰਦਿਆਲ ਸਿੰਘ ਧਾਮੀ, ਗੁਰਦੇਵ ਸਿੰਘ, ਰਣਜੀਤ ਸਿੰਘ ਜਨਰਲ ਸਕੱਤਰ ਕਿਸਾਨ ਯੂਨੀਅਨ, ਸਰਪੰਚ ਗੁਰਨਾਮ ਸਿੰਘ, ਪੰਚ ਗੁਰਨਾਮ ਸਿੰਘ, ਸਰਪੰਚ ਗੁਰਵਿੰਦਰ ਸਿੰਘ ਪਿਆਲਾ, ਭਾਈ ਹਰਦੇਵ ਸਿੰਘ, ਭਾਈ ਕੁਲਦੀਪ ਸਿੰਘ ਢਹੇ, ਹਰਸਿਮਰਨ ਸਿੰਘ ਹਰਜੀ ਬਾਜਵਾ, ਐਡਵੋਕੇਟ ਪਰਮਿੰਦਰ ਸਿੰਘ, ਇਕਬਾਲ ਸਿੰਘ ਖ਼ਾਲਸਾ ਆਦਿ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ | 04 ਐਚ ਐਸ ਪੀ 08