22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

5 ਕਿੱਲੋ ਡੋਡੇ ਚੂਰਾ ਪੋਸਤ ਸਮੇਤ ਇੱਕ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 06-01-2026
ਬਲਾਚੌਰ, 5 ਜਨਵਰੀ (ਨਰੇਸ਼ ਧੌਲ)-ਥਾਣਾ ਸਿਟੀ ਬਲਾਚੌਰ ਦੀ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ 5 ਕਿਲੋ ਡੋਡੇ ਚੂਰਾ ਪੋਸਤ ਸਮੇਤ ਕਾਬੂ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਗਈ | ਬਲਾਚੌਰ ਹੇਮੰਤ ਮਲਹੋਤਰਾ ਦੀ ਅਗਵਾਈ ਹੇਠ ਏ.ਐੱਸ ਆਈ ਲਖਵੀਰ ਚੰਦ, ਏ.ਐੱਸ.ਆਈ ਨਰੇਸ਼ ਕੁਮਾਰ ਵੱਲੋਂ ਸਮੇਤ ਪੁਲਿਸ ਪਾਰਟੀ ਗਲਤ ਆਸਰਾਂ 'ਤੇ ਕਾਬੂ ਪਾਉਣ ਹਿੱਤ ਬਲਾਚੌਰ ਤੋਂ ਘਮੌਰ ਬਾਈਪਾਸ ਵਾਲੇ ਇਲਾਕੇ ਅੰਦਰ ਗਸ਼ਤ ਕੀਤੀ ਜਾ ਰਹੀ ਸੀ ਕਿ ਇੱਕ ਵਿਅਕਤੀ ਜਿਸ ਦੇ ਹੱਥ ਵਿੱਚ ਚਿੱਟੇ ਰੰਗ ਦਾ ਥੈਲਾ ਸੀ ਪੁਲਿਸ ਦੀ ਗੱਡੀ ਨੂੰ ਵੇਖ ਕੇ ਗੜ੍ਹੀ ਕਾਨੂੰਗੋ ਵਾਲੇ ਭੁਲੇਖਾ ਚੌਂਕ ਵੱਲ ਨੂੰ ਜਾਣ ਲੱਗਾ | ਪੁਲਿਸ ਪਾਰਟੀ ਨੂੰ ਸ਼ੱਕ ਹੋਣ 'ਤੇ ਜਦੋਂ ਉਸਦਾ ਪਿੱਛਾ ਕੀਤਾ ਗਿਆ ਤਾਂ ਉਸ ਵਿਅਕਤੀ ਨੇ ਆਪਣੇ ਹੱਥ ਵਿੱਚ ਫੜਿ੍ਹਆ ਚਿੱਟੇ ਰੰਗ ਦਾ ਥੈਲਾ ਝਾੜੀਆਂ ਵਿੱਚ ਸੁੱਟ ਦਿੱਤਾ | ਜਿਸ 'ਤੇ ਪੁਲਿਸ ਪਾਰਟੀ ਵੱਲੋਂ ਮੁਸ਼ਤੈਦੀ ਵਿਖਾਉਂਦਿਆਂ ਹੋਇਆਂ ਉਕਤ ਵਿਅਕਤੀ ਨੂੰ ਮੌਕੇ 'ਤੇ ਕਾਬੂ ਕਰ ਲਿਆ ਗਿਆ | ਜਦੋਂ ਉਸ ਵੱਲੋਂ ਸੁੱਟੇ ਹੋਏ ਚਿੱਟੇ ਰੰਗ ਦੇ ਥੈਲੇ ਦੀ ਜਾਂਚ ਕੀਤੀ ਗਈ ਤਾਂ ਉਸ ਵਿੱਚੋਂ 5 ਕਿਲੋ ਡੋਡੇ ਚੂਰਾ ਪੋਸਤ ਬਰਾਮਦ ਕੀਤਾ ਗਿਆ | ਪੁਲਿਸ ਵੱਲੋਂ ਜਾਂਚ ਕਰਨ ਉਪਰੰਤ ਉਕਤ ਵਿਅਕਤੀ ਨੇ ਆਪਣਾ ਨਾਂਅ ਕੁਲਵਿੰਦਰ ਸਿੰਘ ਉਰਫ ਸ਼ੌਂਕੀ ਪੁੱਤਰ ਅਜੀਤ ਸਿੰਘ ਵਾਸੀ ਪਿੰਡ ਸਿੰਬਲ ਮਜਾਰਾ ਥਾਣਾ ਸਦਰ ਬਲਾਚੌਰ ਦੱਸਿਆ | ਉਪਰੰਤ ਕਥਿਤ ਦੋਸ਼ੀ ਨੂੰ ਡੋਡੇ ਚੂਰਾ ਪੋਸਤ ਸਮੇਤ ਕਾਬੂ ਕਰਕੇ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਥਾਵਾਂ 'ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਏ ਤੇ ਸਮਾਗਮ ਕਰਵਾਏ ਅਗਲੀ ਖ਼ਬਰ ਰੈਵੀਨਿਊ ਕੋਰਟ ਮੈਨੇਜਮੈਂਟ ਸਿਸਟਮ ਨਾਲ ਰੈਵੀਨਿਊ ਕੋਰਟ ਕੇਸਾਂ ਦੇ ਨਿਪਟਾਰੇ 'ਚ ਆਵੇਗੀ ਤੇਜ਼ੀ - ਆਸ਼ਿਕਾ ਜੈਨ
Ad Position 24