ਵੱਖ-ਵੱਖ ਥਾਵਾਂ 'ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਏ ਤੇ ਸਮਾਗਮ ਕਰਵਾਏ
ਅਜੀਤ ਡੈਸਕ
06-01-2026
ਪਿੰਡ ਝਿੰਗੜਾਂ 'ਚ ਸਮਾਗਮ
ਔੜ/ਝਿੰਗੜਾਂ, (ਕੁਲਦੀਪ ਸਿੰਘ ਝਿੰਗੜ)-ਇਤਿਹਾਸਕ ਪਿੰਡ ਝਿੰਗੜਾਂ ਦੇ ਗੁਰਦੁਆਰਾ ਦੂਖ ਨਿਵਾਰਨ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਵਿਖੇ ਸਰਬੰਸ ਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਗਰ ਨਿਵਾਸੀਆਂ ਤੇ ਐਨ.ਆਰ.ਆਈ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ | ਤਿੰਨ ਦਿਨਾਂ ਧਾਰਮਿਕ ਸਮਾਗਮ ਦੇ ਪਹਿਲੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ | ਤੀਜੇ ਦਿਨ ਸ੍ਰੀ ਅਖੰਡ ਪਾਠਾਂ ਦੇ ਭੋਗ ਪੈਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ | ਜਿਸ ਵਿਚ ਗਿਆਨੀ ਬਲਵੀਰ ਸਿੰਘ ਭੁਲਾਰਾਈ ਦੇ ਢਾਡੀ ਜਥੇ ਵਲੋਂ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਜਥੇ ਰਣਜੀਤ ਸਿੰਘ ਝਿੰਗੜ ਨੇ ਸਤਿਗੁਰਾਂ ਦੇ ਜੀਵਨ ਸਬੰਧੀ ਆਪਣੇ ਵਿਚਾਰ ਸਾਂਝੇ ਕਰਦਿਆਂ ਸਮਾਗਮ ਵਿੱਚ ਪੁੱਜੀਆਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਗਟ ਦਿਵਸ ਦੀ ਵਧਾਈ ਦਿੰਦਿਆਂ ਉਨ੍ਹਾਂ ਸਮਾਗਮ ਵਿੱਚ ਪੁੱਜੀਆਂ ਸਮੂਹ ਸੰਗਤਾਂ, ਢਾਡੀ ਜਥੇ ਅਤੇ ਸਹਿਯੋਗੀ ਸੇਵਾਦਾਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਉਨ੍ਹਾਂ ਆਪਣੇ ਸਾਥੀ ਪ੍ਰਬੰਧਕਾਂ ਨਾਲ ਢਾਡੀ ਤੇ ਦਾਨੀ ਸੇਵਾਦਾਰਾਂ ਨੂੰ ਗੁਰੂ ਜੀ ਬਖਸ਼ਿਸ਼ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਅਧਿਕਾਰਤ ਪੰਚ ਬਹਾਦਰ ਸਿੰਘ ਮਹਿਮੀ, ਹਰਜਿੰਦਰ ਸਿੰਘ, ਗ੍ਰੰਥੀ ਬੁੱਧ ਸਿੰਘ, ਸਰਬਜੀਤ ਸਿੰਘ ਸ਼ੇਰਗਿੱਲ ਕੈਨੇਡਾ, ਸੋਢੀ ਸਿੰਘ ਸ਼ੇਰਗਿੱਲ ਯੂ.ਕੇ, ਨਿਰਮਲ ਸਿੰਘ ਮਹਿਮੀ, ਸੰਦੀਪ ਸਿੰਘ ਸ਼ੇਰਗਿੱਲ, ਕਮਲਜੀਤ ਸਿੰਘ ਕੈਰੋਂ, ਗੁਰਮੁੱਖ ਸਿੰਘ, ਬਿਸ਼ਨ ਝਿੰਗੜ, ਜਸਵਿੰਦਰ ਸਿੰਘ ਢੰਡਾ, ਅਵਤਾਰ ਸਿੰਘ, ਤੀਰਥ ਸਿੰਘ ਸ਼ੇਰਗਿੱਲ ਇਟਲੀ, ਮਲਕੀਤ ਸਿੰਘ, ਮੁਖ਼ਤਿਆਰ ਸਿੰਘ, ਬਿੰਦਾ ਸ਼ੇਰਗਿੱਲ, ਸੁਰਿੰਦਰ ਸਿੰਘ, ਜਤਿੰਦਰ ਸਿੰਘ, ਕਸ਼ਮੀਰ ਸਿੰਘ ਸ਼ੇਰਗਿੱਲ, ਨੰਬਰਦਾਰ ਸਰਬਣ ਸਿੰਘ, ਸ਼ਿੰਗਾਰਾ ਸਿੰਘ ਢੰਡਾ, ਗੁਰਪ੍ਰੀਤ ਸਿੰਘ, ਸੋਹਣ ਸਿੰਘ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ |
ਪਿੰਡ ਮੁੰਨਾ 'ਚ ਨਗਰ ਕੀਰਤਨ ਸਜਾਇਆ
ਘੁੰਮਣਾਂ, (ਮਹਿੰਦਰਪਾਲ ਸਿੰਘ) - ਪਿੰਡ ਮੁੰਨਾ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਐਨ.ਆਰ.ਆਈ ਵੀਰਾਂ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਪੰਜਾਂ ਪਿਆਰਿਆਂ ਦੀ ਅਗਵਾਈ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਇਆ ਗਿਆ | ਅਰਦਾਸ ਕਰਨ ਉਪਰੰਤ ਨਗਰ ਕੀਰਤਨ ਅਰੰਭ ਹੋਇਆ ਵੱਖ-ਵੱਖ ਪੜਾਵਾਂ 'ਚ ਸੰਗਤਾਂ ਵੱਲੋਂ ਭਿੰਨ-ਭਿੰਨ ਪ੍ਰਕਾਰ ਦੇ ਲੰਗਰ ਲਗਾਏ ਢਾਡੀ ਨਿਰਵੈਰ ਸਿੰਘ ਖਾਲਸਾ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਸਬੰਧੀ ਸੰਗਤਾਂ ਨਾਲ ਕਥਾ ਵਿਚਾਰਾਂ ਕੀਤੀਆਂ | ਇਸ ਮੌਕੇ 'ਤੇ ਸਰਬਜੀਤ ਸਿੰਘ ਸਾਬਕਾ ਇੰਸਪੈਕਟਰ, ਮੱਖਣ ਸਿੰਘ ਸਰਪੰਚ, ਪਰਮਜੀਤ ਕੌਰ, ਰਸ਼ਪਾਲ ਸਿੰਘ, ਜਸਵੀਰ ਸਿੰਘ, ਬੂਟਾ ਸਿੰਘ, ਅਮਰੀਕ ਸਿੰਘ, ਮੋਨੂ ਕੈਨੇਡਾ, ਸੁਰਜੀਤ ਸਿੰਘ, ਸ਼ਿੰਗਾਰਾ ਸਿੰਘ, ਬਲਵਿੰਦਰ ਸਿੰਘ, ਬੂਟਾ ਰਾਮ, ਰਣਜੀਤ ਸਿੰਘ, ਕਰਨ ਸਿੰਘ ਤੇ ਹੋਰ ਸੇਵਾਦਾਰ ਹਾਜ਼ਰ ਸਨ |
ਰੱਕੜਾਂ ਢਾਹਾ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ
ਮਜਾਰੀ/ਸਾਹਿਬਾ, (ਨਿਰਮਲਜੀਤ ਸਿੰਘ ਚਾਹਲ)-ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਪਿੰਡ ਰੱਕੜਾਂ ਢਾਹਾ ਦੀ ਸਮੂਹ ਸੰਗਤ ਵਲੋਂ ਸ਼ਰਧਾ ਪੂਰਵਕ ਮਨਾਇਆ ਗਿਆ | ਗੁਰਦੁਆਰਾ ਸਿੰਘ ਸਭਾ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਪੰਥਕ ਢਾਡੀ ਸੁਖਵਿੰਦਰ ਸਿੰਘ ਅਨਮੋਲ ਦੇ ਜਥੇ ਵਲੋਂ ਸੰਗਤਾਂ ਨੂੰ ਗੁਰ ਇਤਿਹਾਸ ਸੁਣਾਂ ਕੇ ਗੁਰਬਾਣੀ ਨਾਲ ਜੋੜਿਆ ਗਿਆ | ਇਸ ਮੌਕੇ ਸੁਰਿੰਦਰ ਸਿੰਘ ਭੁੱਲੇਰਾਠਾਂ ਮੈਂਬਰ ਐਸ.ਜੀ.ਪੀ.ਸੀ ਤੇ ਸਾਬਕਾ ਵਿਧਾਇਕ ਗੜ੍ਹਸ਼ੰਕਰ, ਜ਼ਿਲ੍ਹਾ ਜਥੇਦਾਰ ਅਵਤਾਰ ਸਿੰਘ ਸਾਹਦੜਾ, ਪ੍ਰਧਾਨ ਬਾਬਾ ਕੇਵਲ ਸਿੰਘ, ਸੂਬੇਦਾਰ ਕਸ਼ਮੀਰ ਸਿੰਘ, ਸੁਖਦੇਵ ਸਿੰਘ ਸਾਬਕਾ ਸਰਪੰਚ, ਬਹਾਦਰ ਸਿੰਘ ਵਿਰਕ, ਬਾਬਾ ਪ੍ਰੀਤਮ ਸਿੰਘ ਮਜਾਰੀ, ਗੁਰਨੇਕ ਸਿੰਘ, ਇੰਜ: ਮਨਜੀਤ ਸਿੰਘ, ਗੋਪਾਲ ਸਿੰਘ, ਸੇਵਾ ਸਿੰਘ, ਸੂਬੇ: ਸਤਨਾਮ ਸਿੰਘ, ਮਾ. ਬਲਵੀਰ ਸਿੰਘ ਆਦਿ ਹਾਜ਼ਰ ਸਨ |
ਭਾਰਟਾ ਕਲਾਂ 'ਚ ਸਜਾਇਆ ਨਗਰ ਕੀਰਤਨ
ਰਾਹੋਂ, (ਉਂਕਾਰ ਸਿੰਘ ਰਾਠੋਰ)-ਸਰਬੰਸਦਾਨੀ ਸਾਹਿਬ-ਏ-ਕਮਾਲ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧੀ ਗੁਰਦੁਆਰਾ ਅਮਰ ਚਰਨ ਸਿੱਖ ਸੰਗਤ ਭਾਰਟਾ ਕਲਾਂ ਤੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਇਸ ਨਗਰ ਕੀਰਤਨ ਦੀ ਆਰੰਭਤਾ ਮੌਕੇ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕੀਤੇ | ਸਰਬੱਤ ਦੇ ਭਲੇ ਦੀ ਅਰਦਾਸ ਕਰਨ ਉਪਰੰਤ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਨਗਰ ਦੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸ਼ਹੀਦਾਂ ਸਿੰਘਾਂ ਭਾਰਟਾ ਕਲਾਂ ਵਿਖੇ ਪਹੁੰਚਿਆ, ਜਿੱਥੇ ਢਾਡੀ ਜਥਾ ਅੰਮਿ੍ਤਪਾਲ ਸਿੰਘ ਤਰਨਾ ਦਲ ਹਰੀਆਂ ਵੇਲਾਂ ਹਜ਼ੂਰੀ ਜਥਾ ਅਤੇ ਢਾਡੀ ਜਬਰ ਜੰਗ ਸਿੰਘ, ਢਾਡੀ ਬਲਜੀਤ ਸਿੰਘ, ਸਾਰੰਗੀ ਮਾਸਟਰ ਅਮਨਦੀਪ ਸਿੰਘ ਵਲੋਂ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ ਗਿਆ | ਉਪਰੰਤ ਨਗਰ ਕੀਰਤਨ ਨਗਰ ਦੀ ਪਰਿਕਰਮਾ ਕਰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ | ਇਸ ਵਿਸ਼ਾਲ ਨਗਰ ਕੀਰਤਨ ਵਿੱਚ ਸੰਗਤਾਂ ਵੱਲੋਂ ਵੱਡੀ ਗਿਣਤੀ ਵਿੱਚ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਹਾਜ਼ਰੀ ਭਰੀ ਗਈ | ਇਸ ਮੌਕੇ ਸ. ਸੁਰਿੰਦਰ ਸਿੰਘ ਵਲੋਂ ਸਟੇਜ ਸੈਕਟਰੀ ਦੀ ਸੇਵਾ ਨਿਭਾਈ ਗਈ | ਇਸ ਮੌਕੇ ਪ੍ਰਧਾਨ ਗਿਆਨੀ ਧਰਮ ਸਿੰਘ, ਮੋਹਣ ਸਿੰਘ, ਪਿਆਰਾ ਸਿੰਘ, ਗੁਰਬਖ਼ਸ਼ ਸਿੰਘ, ਆਤਮਾ ਸਿੰਘ, ਮੁਖ਼ਤਿਆਰ ਸਿੰਘ, ਜਸਪਾਲ ਸਿੰਘ, ਗੁਰਪਾਲ ਸਿੰਘ, ਜਗਦੀਸ਼ ਸਿੰਘ ਲੰਬੜਦਾਰ, ਜਸਵੀਰ ਸਿੰਘ ਸੁੱਖਾ, ਗੁਰਚਰਨ ਸਿੰਘ ਅਤੇ ਹੋਰ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ |
ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਈ ਪਿੰਡਾਂ 'ਚ ਗੁਰਮਤਿ ਸਮਾਗਮ
ਸਮੁੰਦੜਾ, (ਤੀਰਥ ਸਿੰਘ ਰੱਕੜ)-ਸਮੁੰਦੜਾ ਨੇੜਲੇ ਕਈ ਪਿੰਡਾਂ ਵਿੱਚ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਗਏ | ਇਸ ਮੌਕੇ ਗੁਰਦੁਆਰਾ ਹਰਿਗੋਬਿੰਦ ਪ੍ਰਕਾਸ਼ ਸਮੁੰਦੜਾ ਵਿਖੇ ਸ਼੍ਰੀ ਅਖੰਡ ਪਾਠ ਦੇ ਭੋਗ ਤੋਂ ਉਪਰੰਤ ਸਜਾਏ ਗਏ ਦੀਵਾਨਾਂ 'ਚ ਗਿਆਨੀ ਰਾਵਲ ਸਿੰਘ ਬੁਲੇਵਾਲ ਦੇ ਢਾਡੀ ਜੱਥੇ ਵਲੋਂ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਨਾਲ ਸਬੰਧਤ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਗੁਰਦੁਆਰਾ ਸਿੰਘ ਸਭਾ ਚੱਕ ਗੁਰੂ ਵਿਖੇ ਸਜਾਏ ਦੀਵਾਨਾਂ 'ਚ ਭਾਈ ਜਸਵਿੰਦਰ ਸਿੰਘ ਮਾਛੀਵਾੜੇ ਵਾਲਿਆਂ ਨੇ ਗੁਰਮਤਿ ਵਿਚਾਰਾਂ ਅਤੇ ਗੁਰਇਤਿਹਾਸ ਰਾਹੀਂ ਨਿਹਾਲ ਕੀਤਾ ਇਸੇ ਤਰ੍ਹਾਂ ਪਿੰਡ ਸਿੰਬਲੀ, ਧਮਾਈ, ਪਨਾਮ ਆਦਿ ਵਿਖ਼ੇ ਵੀ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾ ਅਤੇ ਧੂਮ-ਧਾਮ ਨਾਲ਼ ਮਨਾਇਆ ਗਿਆ ਅਤੇ ਲੰਗਰ ਵੀ ਵਰਤਾਏ ਗਏ |
ਮਾਜਰਾ ਜੱਟਾਂ ਵਿਖੇ ਪ੍ਰਕਾਸ਼ ਪੁਰਬ 'ਤੇ ਕਰਵਾਏ ਸਮਾਗਮ
ਰੱਤੇਵਾਲ, (ਅਸ਼ੋਕ ਕੁਮਾਰ ਲੀਲ)-ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ ਪਿੰਡ ਮਾਜਰਾ ਜੱਟਾਂ ਵਿਖੇ ਨਗਰ ਕੀਰਤਨ ਸਜਾਇਆ ਗਿਆ | ਸਤਨਾਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਵਾਸੀਆਂ ਨੇ ਪਿਛਲੇ ਦਿਨੀਂ ਲਗਾਤਾਰ ਪ੍ਰਭਾਤ ਫੇਰੀਆਂ ਕੱਢੀਆਂ | ਜਿਸ ਵਿੱਚ ਬੀਬੀਆਂ, ਭੈਣਾਂ ਅਤੇ ਛੋਟੇ ਬੱਚਿਆਂ ਨੇ ਵੀ ਵੱਧ ਚੜ੍ਹ ਕੇ ਹਿੱਸਾ ਲਿਆ | ਪ੍ਰਭਾਤ ਫੇਰੀਆਂ ਦਾ ਪਿੰਡ ਵਾਸੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ | ਅੱਜ ਸਵੇਰੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਆਰੰਭ ਕੀਤੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ | ਉਪਰੰਤ ਧਰਮਵੀਰ ਸਿੰਘ ਸ਼ੌਂਕੀ ਦੇ ਢਾਡੀ ਜੱਥੇ ਨੇ ਸਰਬੰਸ ਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਮਨੁੱਖਤਾ ਦੇ ਭਲੇ ਲਈ ਕੀਤੇ ਪਰੳਪਕਾਰਾਂ ਦੀ ਮਹਿਮਾ ਢਾਡੀ ਵਾਰਾਂ ਰਾਹੀਂ ਪ੍ਰਸੰਗ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਗਰੇਵਾਲ, ਸੈਕਟਰੀ ਸਤਨਾਮ ਸਿੰਘ, ਖ਼ਜ਼ਾਨਚੀ ਅਵਤਾਰ ਸਿੰਘ, ਕੁਲਦੀਪ ਸਿੰਘ, ਜੁਝਾਰ ਸਿੰਘ, ਗਿਆਨੀ ਗੁਰਨਾਮ ਸਿੰਘ ਢਾਡੀ, ਜਗਤਾਰ ਸਿੰਘ, ਸਤਪਾਲ ਸਿੰਘ, ਦਲੇਲ ਸਿੰਘ ਫ਼ੌਜੀ, ਮਨਜੀਤ ਸਿੰਘ, ਗਿਆਨੀ ਜੁਝਾਰ ਸਿੰਘ, ਫ਼ੌਜੀ ਬਖ਼ਤਾਵਰ ਸਿੰਘ ਨੇ ਗੁਰੂ ਘਰ ਦੀ ਤਿੰਨ ਦਿਨ ਨਿਸ਼ਕਾਮ ਸੇਵਾ ਕੀਤੀ | ਅੱਜ ਸਵੇਰ ਤੋਂ ਚਾਹ-ਪਕੌੜਿਆਂ ਦੇ ਲੰਗਰ ਵਰਤਾਏ ਗਏ | ਬਾਅਦ ਦੁਪਹਿਰ ਗੁਰੂ ਕੇ ਲੰਗਰ ਦੇਰ ਸ਼ਾਮ ਤੱਕ ਚੱਲਦੇ ਰਹੇ | ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਾਠੀ ਸਿੰਘਾਂ ਅਤੇ ਢਾਡੀ ਜੱਥੇ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ |
ਰੈਲ ਮਾਜਰਾ 'ਚ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ
ਕਾਠਗੜ੍ਹ, (ਹਰਸਿਮਰਨਜੋਤ ਸਿੰਘ ਕਲੇਰ)-ਸਨਅਤੀ ਖੇਤਰ 'ਚ ਪਿੰਡ ਰੈਲ ਮਾਜਰਾ ਦੇ ਗੁਰਦੁਆਰਾ ਸਿੰਘ ਸਭਾ 'ਚ ਸੰਗਤਾਂ ਵੱਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸੰਗਤਾਂ ਬਹੁਤ ਵੱਡੀ ਗਿਣਤੀ ਵਿੱਚ ਪਹੁੰਚੀਆਂ ਹੋਈਆਂ ਸਨ | ਪਾਠਾਂ ਦੇ ਭੋਗ ਪਾਉਣ ਉਪਰੰਤ ਰਾਗੀ ਜਥਿਆਂ ਨੇ ਸੰਗਤਾਂ ਨੂੰ ਰਸਭਿੰਨੇ ਕੀਰਤਨ ਨਾਲ ਗੁਰੂ ਚਰਨਾਂ ਨਾਲ ਜੋੜਿਆ | ਸੰਗਤਾਂ ਲਈ ਸਵੇਰ ਸਮੇਂ ਚਾਹ-ਪਕੌੜਿਆਂ ਦੇ ਲੰਗਰ ਅਤੇ ਦੁਪਹਿਰ ਬਾਅਦ ਗੁਰੂ ਦੇ ਅਟੁੱਟ ਲੰਗਰ ਵਰਤਾਏ ਗਏ | ਗੁਰਦੁਆਰਾ ਕਮੇਟੀ ਵੱਲੋਂ ਬਲਾਕ ਸੰਮਤੀ ਮੈਂਬਰ ਬੰਦਨਾ ਚੌਧਰੀ, ਗੁਰਪ੍ਰੀਤ ਗੁੱਜਰ, ਚੌਧਰੀ ਸ਼ਮਸ਼ੇਰ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਕਮਲਜੀਤ ਸਿੰਘ, ਗੁਰਦੇਵ ਸਿੰਘ, ਚੌਧਰੀ ਮਹਿੰਦਰ ਸਿੰਘ, ਨਿਰਮਲ ਸਿੰਘ, ਕਸ਼ਮੀਰ ਸਿੰਘ, ਜਸਵਿੰਦਰ ਸਿੰਘ, ਨਰਿੰਦਰ ਸਿੰਘ, ਧਰਿੰਦਰ ਸਿੰਘ, ਸਤਨਾਮ ਸਿੰਘ ਅਤੇ ਸਿਮਰਨ ਸਿੰਘ ਹਾਜ਼ਰ ਸਨ |
ਪ੍ਰਕਾਸ਼-ਪੁਰਬ ਨੁੰੂ ਸਮਰਪਿਤ ਸਮਾਗਮ ਕਰਾਇਆ
ਬਹਿਰਾਮ, (ਨਛੱਤਰ ਸਿੰਘ ਬਹਿਰਾਮ)-ਗੁਰਦੁਆਰਾ ਉੱਚਾ ਕਿਲ੍ਹਾ ਸਾਹਿਬ ਬਹਿਰਾਮ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਨਿੱਕੇ ਬੱਚਿਆਂ ਦੇ ਸ਼ਬਦ, ਕੀਰਤਨ ਮੁਕਾਬਲੇ ਕਰਵਾਏ ਗਏ ਅਤੇ ਸਾਰੇ ਬੱਚਿਆਂ ਨੂੰ ਕਾਪੀਆਂ ਤੇ ਸ਼ਟੇਸ਼ਨਰੀ ਵੰਡੀ ਗਈ | ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਪਾਲ ਸਿੰਘ ਨੰਬਰਦਾਰ ਵਲੋਂ ਜਿਥੇ ਸਾਰੀਆਂ ਸੰਗਤਾਂ ਦਾ ਧੰਨਵਾਦ ਕੀਤਾ ਉਥੇ ਦਾਨੀ ਸੱਜਣਾਂ ਨੂੰ ਸਿਰੋਪਾਓ ਵੀ ਦਿੱਤੇ ਗਏ | ਸਟੇਜ ਸਕੱਤਰ ਦੀ ਸੇਵਾ ਹਰਜੀਤ ਪਾਲ ਸਿੰਘ ਕਾਹਲੋਂ ਵਲੋਂ ਨਿਭਾਈ ਗਈ ਉਪਰੰਤ ਉਨ੍ਹਾਂ ਕਿਹਾ ਕਿ ਕਮੇਟੀ ਵਲੋਂ ਜੋ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ ਅਤੀ ਸ਼ਲਾਘਾਯੋਗ ਕਾਰਜ ਹੈ ਇਸ ਨਾਲ ਬੱਚਿਆਂ ਦੇ ਮਨਾਂ ਵਿੱਚ ਧਾਰਮਿਕ ਭਾਵਨਾ ਵਧੇਗੀ | ਇਸ ਮੌਕੇ ਪ੍ਰਧਾਨ ਨੰਬਰਦਾਰ ਹਰਪਾਲ ਸਿੰਘ ਕਾਹਲੋਂ, ਮਿਸਤਰੀ ਗੁਰਮੀਤ ਸਿੰਘ, ਸਰਪੰਚ ਮੋਹਣ ਲਾਲ ਭੁੱਟਾ, ਮੈਂਬਰ ਬਲਾਕ ਸੰਮਤੀ ਮਹਿੰਦਰ ਪਾਲ, ਅਮਰਜੀਤ ਸਿੰਘ ਧਾਮੀ, ਕੁਲਵਿੰਦਰ ਸਿੰਘ ਕਾਹਲੋਂ, ਮਾਸਟਰ ਕੁਲਜਿੰਦਰ ਸਿੰਘ ਕਾਹਲੋਂ, ਲੈਂਹਬਰ ਸਿੰਘ ਕਾਹਲੋਂ, ਮੇਜਰ ਸਿੰਘ ਧਾਮੀ, ਸੁਖਵਿੰਦਰ ਸਿੰਘ ਮਾਨ, ਰਿਟਾ.ਐਸ ਪੀ ਤਰਸੇਮ ਲਾਲ, ਇਕਬਾਲ ਸਿੰਘ ਕਾਹਲੋਂ, ਹੈੱਡ ਗ੍ਰੰਥੀ ਅਵਤਾਰ ਸਿੰਘ, ਬਲਜਿੰਦਰ ਸਿੰਘ ਮਾਨ, ਮਾ. ਰਛਪਾਲ ਸਿੰਘ ਖਹਿਰਾ, ਗੁਰਪ੍ਰੀਤ ਸਿੰਘ ਅਟਵਾਲ, ਅਵਤਾਰ ਸਿੰਘ ਮਾਨ, ਰਣਵੀਰ ਸਿੰਘ ਧਾਮੀ, ਬੀਬੀ ਰਾਵਿੰਦਰ ਕੌਰ ਕਾਹਲੋਂ, ਬੀਬੀ ਸੁਰਿੰਦਰ ਕੌਰ ਕਾਹਲੋਂ, ਸਿਮਰਜੀਤ ਕੌਰ, ਰਜਿੰਦਰ ਕੌਰ ਗਿੱਲ, ਹਰਜਿੰਦਰ ਕੌਰ, ਜਸਵਿੰਦਰ ਕੌਰ, ਕਮਲਜੀਤ ਕੌਰ, ਯੁਗਰਾਜ ਸਿੰਘ ਕਾਹਲੋਂ, ਸੁੱਖਮਨ ਕਾਹਲੋਂ, ਦਵਿੰਦਰ ਸਿੰਘ ਮਾਨ, ਸੁਖਨਿੰਦਰ ਸਿੰਘ ਧਾਮੀ, ਅਮਰਵੀਰ ਸਿੰਘ, ਪਰਮਿੰਦਰ ਸਿੰਘ, ਗਿਆਨ ਸਿੰਘ, ਗੁਰਸੇਵਕ ਸਿੰਘ ਆਦਿ ਸੰਗਤਾਂ ਹਾਜ਼ਰ ਸਨ |