22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਪੰਜਾਬ ਚੰਡੀਗੜ੍ਹ ਜਰਨਲਿਸਟ ਯੂਨੀਅਨ ਬੰਗਾ ਨੇ ਐੱਸ.ਡੀ.ਐੱਮ ਬੰਗਾ ਨੂੰ ਦਿੱਤਾ ਮੰਗ-ਪੱਤਰ

Ad Position 21
No active advertisement
ਅਜੀਤ ਡੈਸਕ 06-01-2026

ਬੰਗਾ, 5 ਜਨਵਰੀ (ਸੁਰਿੰਦਰ ਸਿੰਘ ਕਰਮ ਲਧਾਣਾ, ਧਰਮਵੀਰ ਪਾਲ, ਕੁਲਦੀਪ ਸਿੰਘ ਪਾਬਲਾ)-ਪੰਜਾਬ ਚੰਡੀਗੜ੍ਹ ਜਰਨਲਿਸਟ ਯੂਨੀਅਨ ਇਕਾਈ ਬੰਗਾ ਦੇ ਪ੍ਰਧਾਨ ਸੰਜੀਵ ਭਨੋਟ ਅਤੇ ਜ਼ਿਲ੍ਹਾ ਜਨਰਲ ਸਕੱਤਰ ਨਵਕਾਂਤ ਭਰੋਮਜਾਰਾ ਦੀ ਅਗਵਾਈ ਹੇਠ ਪਿਛਲੇ ਦਿਨੀਂ ਆਰ.ਟੀ.ਆਈ. ਕਾਰਕੁੰਨ ਅਤੇ ਪੱਤਰਕਾਰਾਂ ਖਿਲਾਫ ਦਰਜ ਕੀਤੇ ਕੇਸ ਦੇ ਵਿਰੋਧ ਵਿੱਚ ਇੱਕ ਮੰਗ ਪੱਤਰ ਐੱਸ. ਡੀ. ਐਮ ਬੰਗਾ ਵਿਪਨ ਭੰਡਾਰੀ ਨੂੰ ਦਿੱਤਾ ਗਿਆ | ਵਿਪਨ ਭੰਡਾਰੀ ਐੱਸ.ਡੀ.ਐੱਮ ਬੰਗਾ ਗਣਤੰਤਰ ਦਿਵਸ ਨੂੰ ਹੋਣ ਵਾਲੇ ਸਮਾਗਮ ਦੇ ਮੱਦੇਨਜ਼ਰ ਨਵਾਂਸ਼ਹਿਰ ਵਿਖੇ ਇਕ ਮੀਟਿੰਗ ਵਿੱਚ ਹਾਜ਼ਰ ਹੋਣ ਕਰਕੇ ਉਨ੍ਹਾਂ ਨੇ ਸਪੈਸ਼ਲ ਤੌਰ 'ਤੇ ਨਾਇਬ ਤਹਿਸੀਲਦਾਰ ਵਿਕਰਮ ਗੁੰਬਰ ਨੂੰ ਇਹ ਮੰਗ ਪੱਤਰ ਪ੍ਰਾਪਤ ਕਰਨ ਲਈ ਭੇਜਿਆ | ਵਿਕਰਮ ਗੁੰਬਰ ਨੇ ਇਹ ਮੰਗ ਪੱਤਰ ਪੱਤਰਕਾਰਾਂ ਤੋਂ ਪ੍ਰਾਪਤ ਕੀਤਾ ਅਤੇ ਉਨ੍ਹਾਂ ਵਿਸ਼ਵਾਸ਼ ਦਵਾਇਆ ਕਿ ਉਹ ਇਹ ਮੰਗ ਪੱਤਰ ਪ੍ਰੈਸ ਕੌਂਸਲ ਆਫ ਇੰਡੀਆ ਨਵੀਂ ਦਿੱਲੀ ਦੇ ਚੇਅਰਮੈਨ/ਸਕੱਤਰ ਨੂੰ ਪੁੱਜਦਾ ਕਰਨਗੇ | ਇਸ ਮੌਕੇ ਬੰਗਾ ਇਕਾਈ ਦੇ ਪ੍ਰਧਾਨ ਸੰਜੀਵ ਭਨੋਟ ਅਤੇ ਜ਼ਿਲ੍ਹਾ ਜਨਰਲ ਸਕੱਤਰ ਨਵਕਾਂਤ ਭਰੋਮਜਾਰਾ ਨੇ ਆਖਿਆ ਕਿ ਵਿਚਾਰਾਂ ਦੇ ਪ੍ਰਗਟਾਵੇ ਦੀ ਆਜਾਦੀ ਨੂੰ ਬਰਕਰਾਰ ਰੱਖਣ ਲਈ ਸਾਨੂੰ ਜਿੰਨਾ ਮਰਜੀ ਤਿੱਖਾ ਅਤੇ ਸਖ਼ਤ ਸੰਘਰਸ਼ ਕਰਨਾ ਪਵੇ, ਉਹ ਜਰੂਰ ਕਰਾਂਗੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਆਪਣੀ ਹਰ ਸਟੇਜ ਤੋਂ ਬੜੀ ਪ੍ਰਮੁੱਖਤਾ ਨਾਲ ਆਰ.ਟੀ.ਆਈ ਕਾਨੂੰਨ ਦੀ ਵਰਤੋਂ ਵੱਧ ਤੋਂ ਵੱਧ ਕਰਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਆਸਤਦਾਨਾਂ ਅਤੇ ਅਫਸਰਾਂ ਨੂੰ ਸਵਾਲ ਕਰਨ ਦੀ ਵਕਾਲਤ ਕਰਦੇ ਸਨ | ਪਰ ਅੱਜ ਆਰ.ਟੀ.ਆਈ ਕਾਰਕੁੰਨ ਅਤੇ ਸਵਾਲ ਪੁੱਛਣ ਵਾਲੇ ਪੱਤਰਕਾਰਾਂ ਖਿਲਾਫ ਝੂਠਾ ਮਾਮਲਾ ਦਰਜ ਕਰਨ ਵਾਲੀ ਕਾਰਵਾਈ ਨੇ ਸਰਕਾਰ ਅਤੇ ਮੁੱਖ ਮੰਤਰੀ ਪੰਜਾਬ ਦਾ ਛੁਪਿਆ ਚਿਹਰਾ ਅਤੇ ਏਜੰਡਾ ਵੀ ਨੰਗਾ ਕਰ ਦਿੱਤਾ ਹੈ | ਸਮੂਹ ਪੱਤਰਕਾਰਾਂ ਨੇ ਕਿਹਾ ਕਿ ਹਰ ਲੇਖਕ, ਗਾਇਕ, ਗੀਤਕਾਰ, ਸਾਹਿਤਕਾਰ ਸਮੇਤ ਦੇਸ਼ ਦੀ 150 ਕਰੋੜ ਦੀ ਆਬਾਦੀ ਵਾਲੇ ਹਰ ਨਾਗਰਿਕ ਕੋਲ ਵਿਚਾਰਾਂ ਦੇ ਪ੍ਰਗਟਾਵੇ ਦੀ ਆਜਾਦੀ ਹੈ ਪਰ ਜੇਕਰ ਲੋਕਤੰਤਰ ਦੇ ਚੌਥੇ ਥੰਮ ਪ੍ਰੈਸ' ਖਿਲਾਫ ਹੀ ਐਮਰਜੈਂਸੀ ਲਾਗੂ ਕਰਕੇ ਝੂਠੇ ਮਾਮਲੇ ਦਰਜ ਕਰਕੇ ਪੱਤਰਕਾਰਾਂ ਦੀ ਆਵਾਜ ਦਬਾਉਣ ਦੀ ਕੋਸ਼ਿਸ਼ ਕੀਤੀ ਜਾਵੇ ਤਾਂ ਇਸ ਨੂੰ ਦੇਸ਼ ਦੇ ਭਵਿੱਖ ਲਈ ਸ਼ੁੱਭ ਸੰਕੇਤ ਨਹੀਂ ਮੰਨਿਆ ਜਾ ਸਕਦਾ | ਵਿਕਰਮ ਗੁੰਬਰ ਨਾਇਬ ਤਹਿਸੀਲਦਾਰ ਬੰਗਾ ਨੂੰ ਪ੍ਰੈਸ ਕੌਂਸਲ ਆਫ ਇੰਡੀਆ ਨਵੀਂ ਦਿੱਲੀ ਦੇ ਨਾਮ ਮੰਗ ਪੱਤਰ ਸੌਂਪਦਿਆਂ ਮੰਗ ਕੀਤੀ ਕਿ 10 ਪੱਤਰਕਾਰਾਂ, ਆਰ.ਟੀ.ਆਈ ਕਾਰਕੁੰਨ ਅਤੇ ਸਮਾਜ ਸੇਵੀਆਂ ਖਿਲਾਫ ਦਰਜ ਕੀਤਾ ਮਾਮਲਾ ਰੱਦ ਕੀਤਾ ਜਾਵੇ | ਇਸ ਮੌਕੇ ਪ੍ਰਧਾਨ ਸੰਜੀਵ ਭਨੋਟ, ਜ਼ਿਲ੍ਹਾ ਜਨਰਲ ਸਕੱਤਰ ਨਵਕਾਂਤ ਭਰੋਮਜਾਰਾ, ਕੈਸ਼ੀਅਰ ਮਨੀਸ਼ ਚੁੱਘ, ਨਰਿੰਦਰ ਮਾਹੀ, ਮਨਜਿੰਦਰ ਸਿੰਘ, ਧਰਮਵੀਰ ਪਾਲ, ਕੁਲਦੀਪ ਸਿੰਘ ਪਾਬਲਾ, ਰਾਜ ਮਜਾਰੀ ਅਤੇ ਚਰਨਜੀਤ ਸੱਲਾਂ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 20 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਕਾਬੂ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਵੱਖ-ਵੱਖ ਵਾਰਦਾਤਾਂ 'ਚ ਲੋੜੀਂਦੇ ਤਿੰਨ ਕਥਿਤ ਦੋਸ਼ੀ ਕਾਬੂ
Ad Position 24