22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਯੂਥ ਅਗੇਂਸਟ ਡਰੱਗਜ਼ ਮੁਹਿੰਮ ਤਹਿਤ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੱਖ-ਵੱਖ ਥਾਵਾਂ 'ਤੇ ਕੀਤਾ ਜਾਗਰੂਕ <br/>

Ad Position 21
No active advertisement
ਅਜੀਤ ਡੈਸਕ 06-01-2026

ਨਵਾਂਸ਼ਹਿਰ, 5 ਜਨਵਰੀ (ਜਸਬੀਰ ਸਿੰਘ ਨੁਰਪੁਰ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਅਤੇ ਮੈਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ- ਕਮ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਪਿ੍ਆ ਸੂਦ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਅਤੇ ਸੀ.ਜੇ.ਐਮ -ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਬੀ.ਐੱਸ. ਨਗਰ ਡਾ.ਅਮਨਦੀਪ ਵੱਲੋ ਯੂਥ ਅਗੇਂਸਟ ਡਰੱਗਜ਼ ਮੁਹਿੰਮ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੱਖ-ਵੱਖ ਥਾਵਾਂ ਪਿੰਡ ਦੌਲਤਪੁਰ, ਪੀ.ਐਚ.ਸੀ ਸੈਂਟਰ ਮੁਜ਼ੱਫਰਪੁਰ ਅਤੇ ਪਿੰਡ ਸਨਾਵਾ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਸੈਮੀਨਾਰ ਕੀਤਾ ਗਿਆ | ਇਸ ਮੌਕੇ ਯੂਥ ਅਗੇਂਸਟ ਡਰੱਗਜ਼ ਟੀਮ ਅਤੇ ਪੈਰਾ ਲੀਗਲ ਵਲੰਟੀਅਰਜ਼ ਜਸਵਿੰਦਰ ਸਿੰਘ ਅਤੇ ਕੁਲਵੰਤ ਰਾਮ ਧੀਰ ਵੱਲੋ ਆਮ ਲੋਕਾਂ ਅਤੇ ਕੇਂਦਰ ਵਿੱਚ ਮੌਜੂਦ ਮਰੀਜ਼ਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕਤ ਕੀਤਾ ਗਿਆ ਅਤੇ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਸਹੁੰ ਵੀ ਚੁੱਕੀ ਗਈ | ਇਸ ਤੋਂ ਇਲਾਵਾ ਪਿੰਡ ਦੌਲਤਪੁਰ ਵਿਖੇ ਨੁੱਕੜ ਨਾਕਟ ਵੀ ਕੀਤਾ ਗਿਆ | ਇਸ ਤੋਂ ਇਲਾਵਾ ਟੀਮ ਵੱਲੋ ਦੱਸਿਆ ਗਿਆ ਕਿ ਯੂਥ ਅਗੇਂਸਟ ਡਰੱਗਜ਼ ਮੁਹਿੰਮ ਦਾ ਮੁੱਖ ਮੰਤਵ ਆਮ ਲੋਕਾਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਬਾਰੇ ਜਾਗਰੂਕਤ ਕਰਨਾ ਹੈ | ਉਹਨਾ ਵੱਲੋ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਨੂੰ ਪਿੰਡ ਪੱਧਰ 'ਤੇ ਯਤਨ ਕਰਨ ਦੀ ਲੋੜ ਹੈ |

Ad Position 22
No active advertisement
ਪਿਛਲੀ ਖ਼ਬਰ ਵੀਰ ਫਾਈਟਰ ਕਰਾਟੇ ਕਲੱਬ ਬੰਗਾ ਦੇ 20 ਸਾਲ ਪੂਰੇ ਹੋਣ 'ਤੇ ਸਮਾਗਮ ਅਗਲੀ ਖ਼ਬਰ ਚੌਧਰੀ ਸੁਰਿੰਦਰ ਪਾਲ ਭੂੰਬਲਾ ਦੇ ਪਰਿਵਾਰ ਨਾਲ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ
Ad Position 24