22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਵੀਰ ਫਾਈਟਰ ਕਰਾਟੇ ਕਲੱਬ ਬੰਗਾ ਦੇ 20 ਸਾਲ ਪੂਰੇ ਹੋਣ 'ਤੇ ਸਮਾਗਮ

Ad Position 21
No active advertisement
ਅਜੀਤ ਡੈਸਕ 06-01-2026
ਬੰਗਾ, 5 ਜਨਵਰੀ (ਧਰਮਵੀਰ ਪਾਲ)-ਵੀਰ ਫਾਈਟਰ ਕਰਾਟੇ ਕਲੱਬ ਬੰਗਾ (ਰਜਿ) ਦੇ 20 ਸਾਲ ਪੂਰੇ ਹੋਣ 'ਤੇ ਮਸੰਦਾਂ ਪੱਟੀ ਬੰਗਾ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਇਲਾਕੇ ਦੀਆਂ ਪ੍ਰਮੁੱਖ ਸ਼ਖਸ਼ੀਅਤਾਂ ਅਤੇ ਕਲੱਬ ਦੇ ਖਿਡਾਰੀਆਂ ਨੇ ਭਾਗ ਲਿਆ | ਇਸ ਸਮਾਗਮ ਵਿੱਚ ਗੁਰੂ ਨਾਨਕ ਮਿਸ਼ਨ ਹਸਪਤਾਲ ਅਤੇ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਹਨਾਂ ਨੇ ਕਲੱਬ ਦੇ ਪ੍ਰਧਾਨ ਅਤੇ ਚੀਫ ਕੋਚ ਰਾਜਵੀਰ ਸਿੰਘ ਕੈਂਥ ਨੂੰ ਮੁਬਾਰਕਾਂ ਦਿੱਤੀਆਂ ਅਤੇ ਆਪਣੀ ਖੁਸ਼ੀ ਸਾਂਝੀ ਕੀਤੀ ਉਨ੍ਹਾਂ ਕਿਹਾ ਇਸ ਕਲੱਬ ਦੀਆਂ ਪ੍ਰਾਪਤੀਆਂ ਦੀ ਲਿਸਟ ਬਹੁਤ ਲੰਬੀ ਹੈ ਉਹਨਾਂ ਕਿਹਾ ਇਸ ਕਲੱਬ ਦੇ ਖਿਡਾਰੀਆਂ ਨੇ ਨੈਸ਼ਨਲ ਅਤੇ ਇੰਟਰਨੈਸ਼ਨਲ ਟੂਰਨਾਮੈਂਟਾਂ ਦੇ ਵਿੱਚ ਖੇਡਦੇ ਹੋਏ ਦੇਸ਼ਾਂ ਵਿਦੇਸ਼ਾਂ ਵਿੱਚ ਪੰਜਾਬ ਦਾ ਨਾਮ ਰੋਸ਼ਨ ਕੀਤਾ ਹੈ | ਉਨਾਂ ਇਸ ਕਲੱਬ ਦੇ ਸੰਚਾਲਕ ਰਾਜਵੀਰ ਸਿੰਘ ਕੈਂਥ ਦੀ ਸਲਾਘਾ ਕਰਦੇ ਹੋਏ ਕਿਹਾ ਕਿ ਇਹਨਾਂ ਵੱਲੋਂ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਦਾ ਉਪਰਾਲਾ ਬਹੁਤ ਸ਼ਲਾਘਾ ਯੋਗ ਹੈ | ਰਾਜਵੀਰ ਸਿੰਘ ਕੈਂਥ ਨੇ ਦੱਸਿਆ ਕਲੱਬ ਨੂੰ ਸ਼ੁਰੂ ਕਰਨ ਦਾ ਮਕਸਦ ਅੱਜ ਕੱਲ ਦੀ ਨੌਜਵਾਨ ਪੀੜ੍ਹੀ ਨੂੰ ਆਤਮ ਰੱਖਿਆ ਦੀ ਸਿਖਲਾਈ ਦੇਣਾ, ਨਸ਼ਿਆਂ ਤੋਂ ਦੂਰ ਰੱਖਣਾ ਅਤੇ ਇੱਕ ਸੱਭਿਅਕ ਇਨਸਾਨ ਬਣਾਉਣਾ ਹੈ | ਇਸ ਮੌਕੇ ਮਹਿੰਦਰ ਪਾਲ ਸਿੰਘ ਆਫਿਸ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਟਰੱਸਟ, ਡਾਕਟਰ ਹਰੀ ਕਿ੍ਸ਼ਨ, ਅਸਿਸਟੈਂਟ ਕੋਚ ਪ੍ਰਭਵੀਰ ਸਿੰਘ ਕੈਂਥ, ਜਸਵਿੰਦਰ ਸਿੰਘ ਮਸੰਦਾ ਪੱਟੀ, ਕੁਲਦੀਪ ਸਿੰਘ ਰਾਣਾ, ਮਾਸਟਰ ਅਸ਼ੋਕ ਕੁਮਾਰ, ਕੁਸਮ ਭੰਡਾਰੀ, ਸੁਦੇਸ਼ ਕੁਮਾਰ, ਗੋਬਿੰਦ ਰਾਮ, ਥਾਣੇਦਾਰ ਮਨਜੀਤ ਕੁਮਾਰ ਆਦੀ ਹਾਜਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਦਸਮੇਸ਼ ਦਰਬਾਰ ਲਧਾਣਾ ਉੱਚਾ ਵਲੋਂ ਪ੍ਰਕਾਸ਼ ਪੁਰਬ 'ਤੇ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਯੂਥ ਅਗੇਂਸਟ ਡਰੱਗਜ਼ ਮੁਹਿੰਮ ਤਹਿਤ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੱਖ-ਵੱਖ ਥਾਵਾਂ 'ਤੇ ਕੀਤਾ ਜਾਗਰੂਕ <br/>
Ad Position 24