22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਨੌਜਵਾਨਾਂ ਨੂੰ ਖੇਡਾਂ ਵੱਲ ਧਿਆਨ ਦੇਣਾ ਚਾਹੀਦਾ-ਸਤਨਾਮ ਸਿੰਘ ਰਾਜੂਮਾਜਰਾ

Ad Position 21
No active advertisement
ਅਜੀਤ ਡੈਸਕ 06-01-2026
ਕਾਠਗੜ੍ਹ, 5 ਜਨਵਰੀ (ਹਰਸਿਮਰਨ ਜੋਤ ਸਿੰਘ ਕਲੇਰ) - ਗਿਆਨੀ ਸੁਰਜੀਤ ਸਿੰਘ ਪਨੇਸਰ ਦੇ ਗ੍ਰਹਿ ਪਿੰਡ ਭਰਥਲਾ ਵਿਖੇ ਸਤਨਾਮ ਸਿੰਘ ਰਾਜੂਮਾਜਰਾ ਰਿਟਾਇਰਡ ਡਿਪਟੀ ਸੁਪ੍ਰੀਟੈਨਡੈਂਟ ਪੁਲਿਸ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਜੋ ਗਲਤ ਸੰਗਤ ਦਾ ਸ਼ਿਕਾਰ ਹੋ ਕੇ ਨਸ਼ਿਆਂ ਦੀ ਦਲ-ਦਲ ਵਿਚ ਫਸ ਕੇ ਆਪਣੀ ਜਵਾਨੀ ਦਾ ਘਾਣ ਕਰ ਰਹੇ ਹਨ | ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਦਾ ਤਿਆਗ ਕਰਕੇ ਖੇਡਾਂ ਵੱਲ ਧਿਆਨ ਦੇਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਬਹੁਤ ਸਾਰੀਆਂ ਸਮਾਜ ਸੇਵੀ ਸੰਸਥਾਵਾਂ ਨੌਜਵਾਨਾਂ ਨੂੰ ਸਹੀ ਸੇਧ ਦੇ ਕੇ ਖੇਡਾਂ ਵੱਲ ਰੁਝਾਨ ਪੈਦਾ ਕਰ ਰਹੀਆਂ ਹਨ | ਉਨ੍ਹਾਂ ਇਸ ਮੌਕੇ ਬੱਚਿਆਂ ਦੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰੋ ਤਾਂ ਜੋ ਨਸ਼ਿਆਂ ਵਰਗੀਆਂ ਕੁਰੀਤੀਆਂ ਤੋਂ ਪੰਜਾਬ ਦੀ ਜਵਾਨੀ ਨੂੰ ਬਚਾਇਆ ਜਾ ਸਕੇ | ਇਸ ਮੌਕੇ ਹਰਜੀਤ ਸਿੰਘ ਸਹੋਤਾ, ਜਸਵੀਰ ਸਿੰਘ ਰਿਆਤ ਸਾਬਕਾ ਸਰਪੰਚ ਜੀਉਵਾਲ, ਅਮਰਜੀਤ ਸਿੰਘ, ਲਵਿਸ਼ ਚੌਧਰੀ, ਪੋਲਾ ਟੱਪਰੀਆਂ ਅਤੇ ਹੋਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਧੁੰਦ ਤੇ ਠੰਢ 'ਚ ਸਿਹਤ ਪ੍ਰਤੀ ਲੋਕ ਸਾਵਧਾਨ ਰਹਿਣ - ਡਾ. ਉਂਕਾਰ ਸਿੰਘ, ਚੇਅਰਪਰਸਨ ਦਲਜੀਤ ਕੌਰ ਅਗਲੀ ਖ਼ਬਰ ਗੁਰਦੁਆਰਾ ਦਸਮੇਸ਼ ਦਰਬਾਰ ਲਧਾਣਾ ਉੱਚਾ ਵਲੋਂ ਪ੍ਰਕਾਸ਼ ਪੁਰਬ 'ਤੇ ਨਗਰ ਕੀਰਤਨ ਸਜਾਇਆ
Ad Position 24