ਬਲਾਚੌਰ, 5 ਜਨਵਰੀ (ਨਰੇਸ਼ ਧੌਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਿਊਕੇਅਰ ਹਸਪਤਾਲ ਮਹਿੰਦੀਪੁਰ ਬਲਾਚੌਰ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ 8 ਜਨਵਰੀ ਨੂੰ ਸਵੇਰੇ 9 ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾ ਰਿਹਾ ਹੈ | ਇਸ ਕੈਂਪ ਸਬੰਧੀ ਡਾਕਟਰ ਜਸਦੀਪ ਸਿੰਘ ਸੈਣੀ ਅਤੇ ਡਾਕਟਰ ਅਮੀਸ਼ਾ ਸੈਣੀ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਇਸ ਕੈਂਪ ਦੌਰਾਨ ਲੋੜਵੰਦ ਮਰੀਜ਼ਾਂ ਦੇ ਜਰੂਰੀ ਟੈੱਸਟ ਅਤੇ ਤਿੰਨ ਦਿਨ ਦੀਆਂ ਦਵਾਈਆਂ ਬਿਲਕੁਲ ਮੁਫਤ ਦਿੱਤੀਆਂ ਜਾਣਗੀਆਂ | ਉਨ੍ਹਾਂ ਸਮੁੱਚੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਦਾ ਵੱਧ ਤੋਂ ਵੱਧ ਲਾਹਾ ਪ੍ਰਾਪਤ ਕਰਨ |