22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਪੰਕਜ ਕੁਮਾਰ ਭਾਰਤੀ ਜਨਤਾ ਪਾਰਟੀ ਦੇ ਦੂਸਰੀ ਵਾਰ ਜ਼ਿਲ੍ਹਾ ਯੂਥ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 06-01-2026
ਬਲਾਚੌਰ, 5 ਜਨਵਰੀ (ਨਰੇਸ਼ ਧੌਲ)-ਭਾਰਤੀ ਜਨਤਾ ਪਾਰਟੀ ਵਲੋਂ ਸੰਗਠਨ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਯੁਵਾ ਮੋਰਚਾ ਦੀ ਜ਼ਿਲ੍ਹਾ ਇਕਾਈ ਵਿੱਚ ਵੱਡਾ ਫ਼ੈਸਲਾ ਲਿਆ ਗਿਆ ਹੈ | ਪਾਰਟੀ ਹਾਈਕਮਾਨ ਨੇ ਪੰਕਜ ਕੁਮਾਰ 'ਤੇ ਭਰੋਸਾ ਜਿਤਾਉਂਦਿਆਂ ਹੋਇਆਂ ਉਨ੍ਹਾਂ ਨੂੰ ਇੱਕ ਵਾਰ ਫਿਰ ਭਾਜਪਾ ਯੁਵਾ ਮੋਰਚਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪ੍ਰਧਾਨ ਨਿਯੁਕਤ ਕੀਤਾ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਨੇ ਕਿਹਾ ਕਿ ਪੰਕਜ ਕੁਮਾਰ ਦੀ ਅਗਵਾਈ ਹੇਠ ਯੁਵਾ ਮੋਰਚਾ ਨੇ ਜ਼ਮੀਨੀ ਪੱਧਰ 'ਤੇ ਸੰਗਠਨ ਨੂੰ ਮਜ਼ਬੂਤ ਕੀਤਾ ਹੈ ਅਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ | ਉਨ੍ਹਾਂ ਦੀ ਦੁਬਾਰਾ ਨਿਯੁਕਤੀ ਨਾਲ ਜ਼ਿਲ੍ਹੇ ਵਿੱਚ ਭਾਜਪਾ ਦੀ ਗਤੀਵਿਧੀਆਂ ਨੂੰ ਹੋਰ ਤੇਜ਼ੀ ਮਿਲੇਗੀ | ਇਸ ਨਿਯੁਕਤੀ 'ਤੇ ਜ਼ਿਲ੍ਹਾ ਪ੍ਰਧਾਨ ਪੰਕਜ ਕੁਮਾਰ ਨੇ ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ, ਸੂਬਾ ਕਾਰਜਕਾਰੀ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਅਤੇ ਸੁਭਾਸ਼ ਸ਼ਰਮਾ ਦਾ ਧੰਨਵਾਦ ਕੀਤਾ | ਯੂਥ ਜ਼ਿਲ੍ਹਾ ਪ੍ਰਧਾਨ ਪੰਕਜ ਕੁਮਾਰ ਵੱਲੋਂ ਭਾਜਪਾ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ ਜਿਨ੍ਹਾਂ ਵੱਲੋਂ ਉਸ ਤੇ ਦੁਬਾਰਾ ਭਰੋਸਾ ਜਤਾਇਆ ਗਿਆ | ਇਸ ਮੌਕੇ ਜ਼ਿਲ੍ਹਾ ਯੁਵਾ ਮੋਰਚਾ ਦੇ ਪ੍ਰਧਾਨ ਪੰਕਜ ਕੁਮਾਰ ਨੇ ਪਾਰਟੀ ਹਾਈ ਕਮਾਨ ਦਾ ਧੰਨਵਾਦ ਕਰਦੇ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਨੌਜਵਾਨਾਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਇੱਕ ਵਿਅਕਤੀ ਕੀਤਾ ਕਾਬੂ ਅਗਲੀ ਖ਼ਬਰ ਸਾਬਕਾ ਕੈਬਨਿਟ ਮੰਤਰੀ ਸਵ: ਚੌ. ਜਗਤ ਰਾਮ ਸੂੰਢ ਨੂੰ ਵੱਖ-ਵੱਖ ਸ਼ਖਸ਼ੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਟ
Ad Position 24