22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਹੈਰੋਇਨ ਸਮੇਤ ਇੱਕ ਵਿਅਕਤੀ ਕੀਤਾ ਕਾਬੂ

Ad Position 21
No active advertisement
ਅਜੀਤ ਡੈਸਕ 06-01-2026
ਕਾਠਗੜ੍ਹ, 5 ਜਨਵਰੀ (ਹਰਸਿਮਰਨਜੋਤ ਸਿੰਘ ਕਲੇਰ)-ਕਾਠਗੜ੍ਹ ਪੁਲਿਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸਦੇ ਕੋਲੋਂ 20.05 ਗ੍ਰਾਮ ਹੈਰੋਇਨ ਬਰਾਮਦ ਕੀਤੀ | ਪੁਲਿਸ ਨੇ ਕਥਿਤ ਦੋਸ਼ੀ ਦੇ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਮਾਮਲੇ ਦੇ ਜਾਂਚ ਅਧਿਕਾਰੀ ਏ.ਐਸ.ਆਈ ਪ੍ਰੇਮ ਲਾਲ ਨੇ ਦੱਸਿਆਂ ਕਿ ਉਨ੍ਹਾਂ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਪਿੰਡ ਬੱਛੂਆਂ ਤੋਂ ਮੇਨ ਹਾਈਵੇ ਨੂੰ ਜਾ ਰਹੀ ਸੀ ਕਿ ਇਸੇ ਦੌਰਾਨ ਸਾਹਮਣੇ ਖੜ੍ਹਾ ਇੱਕ ਨੌਜਵਾਨ ਪੁਲਿਸ ਪਾਰਟੀ ਨੂੰ ਦੇਖ ਕੇ ਪਿੱਛੇ ਨੂੰ ਮੁੜਨ ਲੱਗਿਆ ਤਾਂ ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਉਕਤ ਵਿਅਕਤੀ ਨੂੰ ਕਾਬੂ ਕਰਕੇ ਜਦੋਂ ਉਸਦੀ ਤਲਾਸ਼ੀ ਲਈ ਤਾਂ ਉਸਦੇ ਕੋਲੋਂ 20.05 ਗ੍ਰਾਮ ਹੈਰੋਇਨ ਬਰਾਮਦ ਹੋਈ | ਉਨ੍ਹਾਂ ਦੱਸਿਆਂ ਕਿ ਕਾਬੂ ਕੀਤੇ ਕਥਿਤ ਦੋੋਸ਼ੀ ਦੀ ਪਹਿਚਾਣ ਰਾਜਵੀਰ ਉਰਫ਼ ਵੀਰ ਪੁੱਤਰ ਮੁੰਨਾ ਦਾਸ ਵਾਸੀ ਗਲੀ ਨੰਬਰ 9 ਨਜ਼ਦੀਕ ਪਾਰਸ ਸਕੂਲ ਗਗਨ ਨਗਰ ਗਿਆਸਪੁਰਾ ਜ਼ਿਲ੍ਹਾ ਲੁਧਿਆਣਾ ਦੇ ਰੂਪ ਵਿੱਚ ਹੋਈ |
Ad Position 22
No active advertisement
ਪਿਛਲੀ ਖ਼ਬਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦੀਆਂ ਆਪ-ਹੁਦਰੀਆਂ ਖ਼ਿਲਾਫ਼ ਅਧਿਆਪਕਾਂ ਵਲੋਂ ਬਹਿਰਾਮ 'ਚ ਰੋਸ ਧਰਨਾ ਅਗਲੀ ਖ਼ਬਰ ਪੰਕਜ ਕੁਮਾਰ ਭਾਰਤੀ ਜਨਤਾ ਪਾਰਟੀ ਦੇ ਦੂਸਰੀ ਵਾਰ ਜ਼ਿਲ੍ਹਾ ਯੂਥ ਪ੍ਰਧਾਨ ਨਿਯੁਕਤ
Ad Position 24