22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਨੇ ਵਿਧਾਇਕ ਡਾ. ਨਛੱਤਰ ਪਾਲ ਨੂੰ ਮੁੱਖ ਮੰਤਰੀ ਦੇ ਨਾਂਅ ਦਿੱਤਾ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 06-01-2026
ਨਵਾਂਸ਼ਹਿਰ, 5 ਜਨਵਰੀ (ਜਸਬੀਰ ਸਿੰਘ ਨੂਰਪੁਰ) - ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਰੋਸ ਪੱਤਰ ਕਮ ਮੰਗ ਪੱਤਰ ਦੇਣ ਦੇ ਫੈਸਲੇ ਅਨੁਸਾਰ ਸੂਬਾ ਕਨਵੀਨਰ ਕਰਮ ਸਿੰਘ ਧਨੋਆ, ਸੁਰਿੰਦਰ ਕੁਮਾਰ ਪੁਆਰੀ, ਸ਼ਿਵ ਕੁਮਾਰ ਤਿਵਾੜੀ, ਕੁਲਵਰਨ ਸਿੰਘ, ਤੀਰਥ ਸਿੰਘ ਬਾਸੀ ਦੀ ਅਗਵਾਈ 'ਚ ਬਸਪਾ ਦੇ ਵਿਧਾਇਕ ਡਾ. ਨਛੱਤਰ ਪਾਲ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਦੇਣ ਸਮੇਂ ਕੁਲਦੀਪ ਸਿੰਘ ਦੌੜਕਾ ਵਲੋਂ ਪੂਰਾ ਮੰਗ ਪੱਤਰ ਵਿਧਾਇਕ ਨੂੰ ਪੜ੍ਹ ਕੇ ਸੁਣਾਇਆ ਗਿਆ | ਸੂਬਾਈ ਆਗੂਆਂ ਨੇ ਮੰਗਾਂ ਦਾ ਜ਼ਿਕਰ ਕਰਦਿਆਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਰਹਿੰਦੇ ਮਹਿੰਗਾਈ ਭੱਤੇ ਦੀਆਂ 16 ਫੀਸਦੀ ਦੀਆਂ ਕਿਸ਼ਤਾਂ ਜਾਰੀ ਕਰਨ, ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਪੈਨਸ਼ਨਰਾਂ ਦੀ ਪੈਨਸ਼ਨ ਦੁਹਰਾਈ 2.59 ਦੇ ਗੁਣਾਕ ਨਾਲ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ ਸਮੁੱਚੇ ਸਰਕਾਰੀ ਅਤੇ ਅਰਧ ਸਰਕਾਰੀ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ, ਲੋਕਲ ਬਾਡੀਜ਼ ਅਤੇ ਸਹਿਕਾਰੀ ਅਦਾਰਿਆਂ ਦੇ ਮੁਲਾਜ਼ਮਾਂ ਨੂੰ ਇਸ ਦੇ ਘੇਰੇ ਵਿੱਚ ਲਿਆਉਣ, ਇਸ ਸਬੰਧੀ 18 ਨਵੰਬਰ 2022 ਨੂੰ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ ਤੁਰੰਤ ਲਾਗੂ ਕਰਨ, ਪੰਜਾਬ ਦੇ ਸਮੂਹ ਸਰਕਾਰੀ ਅਤੇ ਅਰਧ ਸਰਕਾਰੀ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ, ਲੋਕਲ ਬਾਡੀਜ਼ ਅਤੇ ਸਹਿਕਾਰੀ ਅਦਾਰਿਆਂ ਵਿੱਚ ਕੰਮ ਕਰਦੇ ਹਰੇਕ ਕਿਸਮ ਦੇ ਕੱਚੇ, ਦਿਹਾੜੀਦਾਰ, ਠੇਕਾ, ਡੇਲੀਵੇਜ, ਆਊਟਸੋਰਸ ਅਤੇ ਇਨਲਿਸਟਮੈਂਟ ਵਰਕਰਾਂ/ਕਰਮਚਾਰੀਆਂ ਨੂੰ ਪੂਰੇ ਤਨਖਾਹ ਸਕੇਲਾਂ ਅਤੇ ਭੱਤਿਆਂ ਸਮੇਤ ਪੱਕਾ ਕਰਨ, ਇਸ ਸਬੰਧੀ ਬਣਾਈ ਗਈ 16 ਮਈ 2023 ਦੀ ਨੀਤੀ ਵਿੱਚ ਲੋੜੀਂਦੀਆਂ ਸੋਧਾਂ ਕਰਨ, ਮਾਣ ਭੱਤਾ ਵਰਕਰਾਂ, ਮਿਡ-ਡੇ-ਮੀਲ ਵਰਕਰਾਂ, ਆਸ਼ਾ ਵਰਕਰਾਂ, ਆਸ਼ਾ ਫੈਸਿਲੀਟੇਟਰਾਂ, ਆਂਗਣਵਾੜੀ ਵਰਕਰਾਂ, ਹੈਲਪਰਾਂ ਅਤੇ ਸਫਾਈ ਕਰਮੀ, ਚੌਂਕੀਦਾਰ ਅਤੇ ਸੇਵਾਦਾਰ ਨੂੰ ਉਹਨਾਂ ਦੇ ਕੰਮ ਅਤੇ ਯੋਗਤਾ ਅਨੁਸਾਰ ਘੱਟੋ ਘੱਟ ਉਜਰਤਾਂ ਦੇ ਘੇਰੇ ਵਿੱਚ ਲਿਆ ਕੇ ਬਣਦੀਆਂ ਉਜਰਤਾਂ ਦੇਣ | ਇਸ ਸਮੇਂ ਕੁਲਦੀਪ ਕੌੜਾ, ਸੋਮ ਲਾਲ, ਜੀਤ ਲਾਲ ਗੋਹਲੜੋਂ, ਕੁਲਵਿੰਦਰ ਸਿੰਘ ਅਟਵਾਲ, ਅਸ਼ੋਕ ਕੁਮਾਰ ਵਿੱਤ ਸਕੱਤਰ, ਕਰਨੈਲ ਸਿੰਘ, ਜੋਗਾ ਸਿੰਘ, ਜਸਵਿੰਦਰ ਸਿੰਘ ਭੰਗਲ, ਅਤਿੰਦਰ ਸਿੰਘ, ਰਤਨ ਸਿੰਘ, ਸੁੱਚਾ ਰਾਮ, ਸੰਜੀਵ ਕੁਮਾਰ, ਸਰਦਾਰਾ ਸਿੰਘ, ਗੁਰਦਿਆਲ ਸਿੰਘ, ਦੇਸਰਾਜ ਬੱਜੋਂ, ਜਸਵੀਰ ਸਿੰਘ ਮੋਰੋਂ, ਰਾਮਪਾਲ, ਪਵਨ ਕੁਮਾਰ, ਛੋਟੂ ਰਾਮ, ਜਗਦੀਸ਼ ਰਾਮ, ਸੁਰਜੀਤ ਰਾਮ, ਸੁਖਵਿੰਦਰ ਸਿੰਘ, ਹੰਸ ਲਾਲ, ਰਜਿੰਦਰ ਕੁਮਾਰ, ਵਿਜੇ ਕੁਮਾਰ, ਸੁਖਦੇਵ ਸਿੰਘ, ਰਾਮ ਲਾਲ, ਗੁਰਮੇਲ ਚੰਦ, ਪਿਆਰਾ ਸਿੰਘ, ਅਮਰੀਕ ਸਿੰਘ, ਰਾਮਸਰਨ ਸਤਪਾਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਏਕ ਓਾਕਾਰ ਸੇਵਾ ਸੋਸਾਇਟੀ ਨੇ ਜ਼ਖ਼ਮੀ ਗਾਂ ਨੂੰ ਇਲਾਜ ਤੋਂ ਬਾਅਦ ਪਹੁੰਚਾਇਆ ਗਊਸ਼ਾਲਾ ਅਗਲੀ ਖ਼ਬਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦੀਆਂ ਆਪ-ਹੁਦਰੀਆਂ ਖ਼ਿਲਾਫ਼ ਅਧਿਆਪਕਾਂ ਵਲੋਂ ਬਹਿਰਾਮ 'ਚ ਰੋਸ ਧਰਨਾ
Ad Position 24