22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਮਨਰੇਗਾ ਸਕੀਮ ਬੰਦ ਕਰਨ ਦੇ ਵਿਰੋਧ 'ਚ 9 ਜਨਵਰੀ ਨੂੰ ਬਲਾਚੌਰ ਵਿਖੇ ਹੋਵੇਗੀ ਵਿਸ਼ਾਲ ਕਾਂਗਰਸ ਰੈਲੀ-ਸ. ਗਿੱਲ

Ad Position 21
No active advertisement
ਅਜੀਤ ਡੈਸਕ 06-01-2026
ਬੰਗਾ, 5 ਜਨਵਰੀ (ਸੁਰਿੰਦਰ ਸਿੰਘ ਕਰਮ ਲਧਾਣਾ)-ਭਾਰਤ ਦੀ ਮੋਦੀ ਸਰਕਾਰ ਵੱਲੋਂ ਮਨਰੇਗਾ ਸਕੀਮ ਨੂੰ ਬੰਦ ਕਰਨ ਅਤੇ ਨਵੇਂ ਕਾਨੂੰਨੀ ਪ੍ਰਬੰਧਾਂ ਦੇ ਵਿਰੋਧ ਵਿੱਚ 9 ਜਨਵਰੀ ਨੂੰ ਬਲਾਚੌਰ ਦੀ ਦਾਣਾ ਮੰਡੀ 'ਚ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਦੀ ਅਗਵਾਈ ਵਿੱਚ ਸਵੇਰੇ 10 ਵਜੇ ਵਿਸ਼ਾਲ ਰੋਸ ਰੈਲੀ ਕੀਤੀ ਜਾ ਰਹੀ ਹੈ | ਇਸ ਰੈਲੀ ਦੀਆਂ ਤਿਆਰੀਆਂ ਸਬੰਧੀ ਮੈਡਮ ਸ਼੍ਰੀਮਤੀ ਮੀਨਾ ਸੂੰਢ ਦੀ ਅਗਵਾਈ ਹੇਠ ਬੰਗਾ ਵਿਖੇ ਕਾਂਗਰਸ ਆਗੂਆਂ ਅਤੇ ਵਰਕਰਾਂ ਦੀ ਇੱਕ ਅਹਿਮ ਮੀਟਿੰਗ ਹੋਈ | ਇਸ ਮੌਕੇ ਜਾਣਕਾਰੀ ਦਿੰਦਿਆਂ ਬਲਾਕ ਕਾਂਗਰਸ ਪ੍ਰਧਾਨ ਕੁਲਵਰਨ ਸਿੰਘ ਥਾਂਦੀਆਂ ਨੇ ਦੱਸਿਆ ਕਿ ਇਸ ਰੋਸ ਰੈਲੀ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਵਿਧਾਨ ਸਭਾ ਵਿੱਚ ਮੁੱਖ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਪੰਜਾਬ ਪ੍ਰਭਾਰੀ ਭੂਪੇਸ਼ ਬਗੇਲ ਸਮੇਤ ਕਈ ਹੋਰ ਸੀਨੀਅਰ ਕਾਂਗਰਸ ਆਗੂ ਸ਼ਾਮਲ ਹੋਣਗੇ | ਮੀਟਿੰਗ ਦੌਰਾਨ ਮੈਡਮ ਮੀਨਾ ਸੂੰਢ, ਕਾਂਗਰਸ ਜ਼ਿਲ੍ਹਾ ਵਾਈਸ ਪ੍ਰਧਾਨ ਰਜਿੰਦਰ ਸ਼ਰਮਾ ਅਤੇ ਜ਼ਿਲ੍ਹਾ ਮਹਿਲਾ ਕਾਂਗਰਸ ਪ੍ਰਧਾਨ ਜਤਿੰਦਰ ਕੌਰ ਮੁੰਗਾ ਨੇ ਕੇਂਦਰ ਸਰਕਾਰ ਦੀ ਨੀਤੀ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਮਨਰੇਗਾ ਵਰਗੀ ਲੋਕ-ਹਿਤੈਸ਼ੀ ਸਕੀਮ ਨੂੰ ਕੰਮਜ਼ੋਰ ਕਰਨਾ ਜਾਂ ਬੰਦ ਕਰਨਾ ਬਹੁਤ ਹੀ ਮੰਦਭਾਗਾ ਕਦਮ ਹੈ | ਉਨ੍ਹਾਂ ਕਿਹਾ ਕਿ ਨਵੇਂ ਨਿਯਮਾਂ ਤਹਿਤ ਮਨਰੇਗਾ ਵਿੱਚ ਸੂਬਾ ਸਰਕਾਰ ਵੱਲੋਂ 40 ਫੀਸਦੀ ਹਿੱਸੇਦਾਰੀ ਪਾਉਣ ਦੀ ਸ਼ਰਤ ਲਾਗੂ ਕਰਨਾ ਕੇਂਦਰ ਸਰਕਾਰ ਦੀ ਇੱਕ ਸੋਚੀ-ਸਮਝੀ ਸਾਜ਼ਿਸ਼ ਹੈ | ਕਾਂਗਰਸ ਆਗੂਆਂ ਨੇ ਦੋਹਰਾਇਆ ਕਿ ਮਨਰੇਗਾ ਸਕੀਮ ਨੂੰ ਬਚਾਉਣ ਅਤੇ ਮਜ਼ਦੂਰਾਂ ਦੇ ਹੱਕਾਂ ਲਈ ਪਾਰਟੀ ਵੱਲੋਂ ਤਿੱਖਾ ਸੰਘਰਸ਼ ਜਾਰੀ ਰਹੇਗਾ | ਜਿਸ ਤਹਿਤ 9 ਜਨਵਰੀ ਦੀ ਰੈਲੀ ਇਸ ਸੰਘਰਸ਼ ਦਾ ਅਹਿਮ ਹਿੱਸਾ ਹੋਵੇਗੀ | ਇਸ ਮੌਕੇ ਸ਼੍ਰੀਮਤੀ ਮੀਨਾ ਸੂੰਢ, ਬਲਾਕ ਪ੍ਰਧਾਨ ਕੁਲਵਰਨ ਸਿੰਘ ਥਾਂਦੀਆਂ, ਜ਼ਿਲ੍ਹਾ ਸੀਨੀਅਰ ਵਾਈਸ ਪ੍ਰਧਾਨ ਰਜਿੰਦਰ ਸ਼ਰਮਾ, ਹਰਬੰਤ ਸਿੰਘ ਸਾਬਕਾ ਚੇਅਰਮੈਨ, ਜਤਿੰਦਰ ਕੌਰ ਮੂੰਗਾ ਜ਼ਿਲ੍ਹਾ ਮਹਿਲਾ ਪ੍ਰਧਾਨ, ਮਹਿਲਾ ਕਾਂਗਰਸ ਆਗੂ ਪੁਸ਼ਪਾ ਦੇਵੀ, ਰਾਮਦਾਸ ਸਿੰਘ ਬਲਾਕ ਪ੍ਰਧਾਨ, ਕੁਲਵੰਤ ਸਿੰਘ ਕਲੇਰਾਂ, ਕਮਲਜੀਤ ਕੌਰ ਸੰਧੂ, ਯੋਗੇਸ਼ ਕੁਮਾਰ ਸ਼ਰਮਾ, ਤਰਸੇਮ ਸਿੰਘ, ਕਮਲਜੀਤ ਸਿੰਘ ਕਵਰ, ਸੁਖਵਿੰਦਰ ਸਿੰਘ ਅਮਰਜੀਤ ਕਲਸੀ ਪ੍ਰਧਾਨ ਸੇਵਾ ਦਲ, ਡਾਕਟਰ ਅਮਰੀਕ ਸਿੰਘ ਸੋਢੀ, ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਿਜਲੀ ਦੇ ਅਣ ਐਲਾਨੇ ਕੱਟਾਂ ਤੋਂ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਟ੍ਰੇਡ ਵਿੰਗ ਨਵਾਂਸ਼ਹਿਰ ਵਲੋਂ ਬੰਦੋਬਸਤ ਯੋਜਨਾ ਨੂੰ ਵਧਾਉਣ ਦੀ ਸ਼ਲਾਘਾ
Ad Position 24