27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਮੁੱਖ ਮੰਤਰੀ ਸਿਹਤ ਯੋਜਨਾ ਦਾ ਉਦੇਸ਼ ਸਰਵਜਨਕ ਪਹੁੰਚ ਨੂੰ ਯਕੀਨੀ ਬਣਾਉਣਾ-ਸਿਵਲ ਸਰਜਨ

Ad Position 21
No active advertisement
ਅਜੀਤ ਡੈਸਕ 07-01-2026
ਨਵਾਂਸ਼ਹਿਰ, 6 ਜਨਵਰੀ (ਦੀਦਾਰ ਸਿੰਘ ਸ਼ੇਤਰਾ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰ ਨਾਗਰਿਕ ਨੂੰ ਉੱਚ-ਗੁਣਵੱਤਾ ਵਾਲੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਸਿਹਤ ਯੋਜਨਾ' ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ | ਇਹ ਪ੍ਰਗਟਾਵਾ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਬਲਾਕ ਐਕਸਟੈਨਸ਼ਨ ਐਜੂਕੇਟਰਾਂ ਤੇ ਸੂਚਨਾ ਸਹਾਇਕਾਂ ਨਾਲ ਮਹੱਤਵਪੂਰਨ ਮੀਟਿੰਗ ਦੌਰਾਨ ਕੀਤਾ | ਡਾ. ਸਿੰਘ ਨੇ ਕਿਹਾ ਕਿ ਜ਼ਿਲ੍ਹੇ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਰਜਿਸਟ੍ਰੇਸ਼ਨ ਕੈਂਪ ਲਗਾਉਣ ਲਈ ਐਕਸ਼ਨ ਪਲਾਨ ਤਿਆਰ ਕੀਤਾ ਜਾਵੇ ਤਾਂ ਜੋ ਹਰ ਯੋਗ ਪਰਿਵਾਰ ਤੱਕ ਇਸ ਸਕੀਮ ਦਾ ਲਾਭ ਪਹੁੰਚ ਸਕੇ | ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ, ਜਿਸ ਨਾਲ ਗੰਭੀਰ ਬਿਮਾਰੀਆਂ ਦੇ ਮਹਿੰਗੇ ਇਲਾਜ ਤੋਂ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ | ਇਸ ਯੋਜਨਾ ਦਾ ਲਾਭ ਲੈਣ ਲਈ ਜ਼ਿਲ੍ਹੇ ਅੰਦਰ ਰਜਿਸਟ੍ਰੇਸ਼ਨ ਪ੍ਰਕਿਰਿਆ 8 ਜਨਵਰੀ ਤੋਂ ਸ਼ੁਰੂ ਹੋ ਕੇ 15 ਜਨਵਰੀ ਤੱਕ ਜਾਰੀ ਰਹੇਗੀ | ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪਹਿਲਾਂ ਪ੍ਰਦਾਨ ਕੀਤੇ ਜਾ ਰਹੇ ਪੰਜ ਲੱਖ ਰੁਪਏ ਦੇ ਸਿਹਤ ਕਵਰੇਜ, ਜੋ ਕੁੱਝ ਖ਼ਾਸ ਸ਼੍ਰੇਣੀਆਂ ਤੱਕ ਹੀ ਸੀਮਤ ਸੀ ਨੂੰ ਹੁਣ ਦੁੱਗਣਾ ਕਰ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਦੇ ਖੇਡ ਮੈਦਾਨ 'ਚ ਪਿੰਡ ਜੀਂਦੋਵਾਲ ਵਲੋਂ 11 ਸਾਈਡ ਫੁੱਟਬਾਲ ਟੂਰਨਾਮੈਂਟ ਕਰਵਾਇਆ ਅਗਲੀ ਖ਼ਬਰ ਭੱਟ ਮਥੁਰਾ ਜੀ ਦੀ ਯਾਦ 'ਚ ਧਾਰਮਿਕ ਸਮਾਗਮ <br/>
Ad Position 24