28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 07-01-2026
ਪੋਜੇਵਾਲ ਸਰਾਂ, 6 ਜਨਵਰੀ (ਨਵਾਂਗਰਾਈਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਸਿੰਘ ਸਭਾ ਕੁੱਕੜਮਜਾਰਾ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਢਾਡੀ ਜਸਦੀਪ ਸਿੰਘ ਨਾਗਰਾ ਮਹਿੰਦਪੁਰ ਦੇ ਢਾਡੀ ਜਥੇ ਵਲੋਂ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ | ਇਸ ਮੌਕੇ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੰਦੇ ਹੋਏ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣਾ ਸਾਰਾ ਜੀਵਨ ਮਨੁੱਖਤਾ ਦੀ ਭਲਾਈ ਲਈ ਲਗਾਇਆ ਅਤੇ ਲੋਕਾਈ ਲਈ ਲਗਾਇਆ ਅਤੇ ਸਰਬੰਸ ਵਾਰਿਆ | ਇਸ ਲਈ ਸਾਡਾ ਉਨ੍ਹਾਂ ਦਾ ਪ੍ਰਕਾਸ਼ ਪੁਰਬ ਮਨਾਉਣ ਦਾ ਤਾਂ ਹੀ ਫਾਇਦਾ ਹੈ ਜੇਕਰ ਅਸੀਂ ਉਨ੍ਹਾਂ ਦੇ ਦਰਸਾਏ ਰਸਤੇ 'ਤੇ ਚੱਲ ਕੇ ਨਾਮ ਸਿਮਰਨ ਕਰੀਏ | ਇਸ ਮੌਕੇ ਖਜ਼ਾਨਚੀ ਸੁੱਚਾ ਸਿੰਘ ਕੰਗ, ਸੈਕਟਰੀ ਕੁਲਵਿੰਦਰ ਸਿੰਘ, ਪਿ੍ੰਸੀਪਲ ਜੋਗਿੰਦਰ ਸਿੰਘ, ਸਾਬਕਾ ਸਰਪੰਚ ਸੁਰਿੰਦਰ ਸਿੰਘ, ਕੁਲਵਿੰਦਰ ਸਿੰਘ ਹੈਪੀ, ਸੁਖਮਿੰਦਰ ਸਿੰਘ ਲੱਖੀ, ਜਸਵਿੰਦਰ ਸਿੰਘ ਕੰਗ, ਗੁਰਵਿੰਦਰ ਸਿੰਘ ਦਿਆਲ, ਅਮਰੀਕ ਸਿੰਘ ਕਾਲਾ, ਮਨਜਿੰਦਰ ਸਿੰਘ ਰਾਏ, ਸੁਖਵਿੰਦਰ ਸਿੰਘ ਯੂ.ਐਸ.ਏ, ਲਖਵਿੰਦਰ ਸਿੰਘ ਜੈਲਦਾਰ, ਮੱਖਣ ਸਿੰਘ ਕੰਗ, ਅਵਤਾਰ ਸਿੰਘ ਕੰਗ, ਬਲਿਹਾਰ ਸਿੰਘ, ਹਰਵਿੰਦਰ ਸਿੰਘ ਪੱਪਾ, ਗੁਰਮੁੱਖ ਸਿੰਘ ਬਿੰਦਰਾ ਆਦਿ ਸਮੇਤ ਸੰਗਤਾਂ ਹਾਜ਼ਰ ਸਨ | ਨਗਰ ਕੀਰਤਨ ਦਾ ਵੱਖ-ਵੱਖ ਪੜ੍ਹਾਵਾਂ 'ਤੇ ਭਰਵਾਂ ਸਵਾਗਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਜ਼ਰੂਰਤਮੰਦਾਂ ਦੀ ਸਹਾਇਤਾ ਕਰਨਾ ਹੀ ਮਨੁੱਖਤਾ ਦੀ ਸਹੀ ਸੇਵਾ ਹੈ -ਸਮਾਜ ਸੇਵਿਕਾ ਪੁਸ਼ਪਾ ਦੇਵੀ ਅਗਲੀ ਖ਼ਬਰ ਬੰਗਾ-ਸ੍ਰੀ ਅਨੰਦਪੁਰ ਸਾਹਿਬ ਦੇ ਸਿੰਘਪੁਰ ਤੋਂ ਕਾਹਨਪੁਰ ਖੂਹੀ ਮਾਰਗ ਦੀ ਸੇਵਾ 'ਚ ਸੰਗਤ ਦਾ ਵਿਸ਼ੇਸ ਸਹਿਯੋਗ-ਬਾਬਾ ਸਤ...
Ad Position 24