ਨਵਾਂਸ਼ਹਿਰ, 6 ਜਨਵਰੀ (ਦੀਦਾਰ ਸਿੰਘ ਸ਼ੇਤਰਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਮਗਨਰੇਗਾ ਖ਼ਤਮ ਕਰਕੇ ਨਵੇਂ ਲਿਆਂਦੇ ਕਾਨੂੰਨ ਵਿਕਸਤ ਭਾਰਤ ਜੀ ਰਾਮ ਜੀ ਨੂੰ ਖ਼ਤਮ ਕਰਨ ਦੀ ਮੰਗ ਨੂੰ ਲੈ ਕੇ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਡੀ.ਸੀ ਦਫ਼ਤਰ ਨਵਾਂਸ਼ਹਿਰ ਅੱਗੇ 7 ਜਨਵਰੀ ਨੂੰ 11 ਵਜੇ ਦਿੱਤੇ ਜਾ ਰਹੇ ਜ਼ਿਲ੍ਹਾ ਪੱਧਰੀ ਧਰਨੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਦੀ ਤਿਆਰੀ ਵਜੋਂ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਪਿੰਡ ਮਜਾਰਾ ਖ਼ੁਰਦ ਵਿਖੇ ਮਗਨਰੇਗਾ ਮਜ਼ਦੂਰਾਂ ਦੀ ਮੀਟਿੰਗ ਕੀਤੀ ਗਈ | ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਆਗੂ ਕਮਲਜੀਤ ਸਨਾਵਾ, ਕਿਰਨਜੀਤ ਕੌਰ, ਸੁਰਿੰਦਰ ਮੀਰਪੁਰ ਅਤੇ ਸੁਰਿੰਦਰ ਸਿੰਘ ਸਨਾਵਾ ਨੇ ਕਿਹਾ ਕਿ ਮਨਰੇਗਾ ਕਾਮਿਆਂ ਲਈ ਨਵਾਂ ਕਾਨੂੰਨ ਸਿਰਫ਼ ਇੱਕ ਛਲਾਵਾ ਹੈ |