28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਵਾਪਰ ਰਹੀਆਂ ਅਪਰਾਧਿਕ ਵਾਰਦਾਤਾਂ ਤੋਂ ਲੋਕਾਂ 'ਚ ਡਰ ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਦੇ ਬਾਵਜੂਦ ਪ੍ਰਵਾਸੀਆਂ ਦੀ ਨਹੀਂ ਹੋ ਰਹੀ ਵੈਰੀਫਿਕੇਸ਼ਨ

Ad Position 21
No active advertisement
ਅਜੀਤ ਡੈਸਕ 07-01-2026
ਕੀ ਕਹਿੰਦੇ ਹਨ ਥਾਣਾ ਕਾਠਗੜ੍ਹ ਦੇ ਐਸ. ਐਚ. ਓ. ਅਭਿਸ਼ੇਕ ਸ਼ਰਮਾ
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜਾਰੀ ਕੀਤੇ ਗਏ ਪਾਬੰਦੀ ਦੇ ਹੁਕਮਾਂ ਸੰਬੰਧੀ ਗੱਲਬਾਤ ਕਰਦੇ ਹੋਏ ਥਾਣਾ ਕਾਠਗੜ੍ਹ ਦੇ ਐਸ. ਐਚ. ਓ. ਅਭਿਸ਼ੇਕ ਸ਼ਰਮਾ ਨੇ ਕਿਹਾ ਕਿ ਹਲਕੇ ਵਿੱਚ ਵੱਡੀ ਗਿਣਤੀ 'ਚ ਪ੍ਰਵਾਸੀ ਰਹਿ ਰਹੇ ਹਨ ਜਿਨ੍ਹਾਂ 'ਚੋਂ ਬਹੁਤਿਆਂ ਦੀ ਜਾਣਕਾਰੀ ਪੁਲਿਸ ਕੋਲ ਨਹੀਂ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਨਿਰਦੇਸ਼ਾਂ ਮੁਤਾਬਕ ਉਨ੍ਹਾਂ ਵਲੋਂ ਦੂਜੇ ਸੂਬਿਆਂ ਤੋਂ ਕੰਮ ਕਾਜ ਲਈ ਆਏ ਪ੍ਰਵਾਸੀਆਂ ਦੇ ਮਕਾਨ ਮਾਲਕਾਂ, ਦੁਕਾਨਦਾਰਾਂ ਆਦਿ ਨੂੰ ਸੁਚੇਤ ਕੀਤਾ ਜਾਂਦਾ ਹੈ ਕਿ ਉਹ ਜਲਦੀ ਹੀ ਉਨ੍ਹਾਂ ਦੇ ਐਡਰੈੱਸ ਪਰੂਫ ਪੁਲਿਸ ਥਾਣੇ 'ਚ ਜਮ੍ਹਾਂ ਕਰਵਾਉਣ ਤਾਂ ਜੋ ਭਵਿੱਖ 'ਚ ਹੋਣ ਵਾਲੀਆਂ ਪ੍ਰੇਸ਼ਾਨੀਆਂ ਤੋਂ ਬਚਿਆ ਜਾ ਸਕੇ |


ਕਾਠਗੜ੍ਹ, 6 ਜਨਵਰੀ (ਹਰਸਿਮਰਨ ਜੋਤ ਸਿੰਘ ਕਲੇਰ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲ੍ਹੇ 'ਚ ਸਮੇਂ-ਸਮੇਂ 'ਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ ਪ੍ਰੰਤੂ ਇਨ੍ਹਾਂ ਹੁਕਮਾਂ ਦਾ ਜ਼ਮੀਨੀ ਪੱਧਰ 'ਤੇ ਜਾਂ ਮੂਲ ਰੂਪ 'ਚ ਲਾਗੂ ਨਾ ਹੋਣ ਕਾਰਨ ਜਿੱਥੇ ਸਥਿਤੀ ਜਿਉਂ ਦੀ ਤਿਉਂ ਬਣੀ ਰਹਿੰਦੀ ਹੈ ਉੱਥੇ ਹੀ ਪ੍ਰਵਾਸੀਆਂ ਦੀ ਵੈਰੀਫਕੇਸ਼ਨ ਨਾ ਹੋਣ ਕਾਰਨ ਕਈ ਤਰ੍ਹਾਂ ਦੀਆਂ ਅਪਰਾਧਿਕ ਵਾਰਦਾਤਾਂ ਵੀ ਵਾਪਰਦੀਆਂ ਹਨ, ਜਿਸ ਨਾਲ ਲੋਕਾਂ ਵਿੱਚ ਡਰ ਦਾ ਮਾਹੌਲ ਬਣ ਜਾਂਦਾ ਹੈ | ਕੁਝ ਸਮਾਂ ਪਹਿਲਾਂ ਵੀ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲ੍ਹੇ ਭਰ 'ਚ ਕਿਰਾਏਦਾਰਾਂ, ਨੌਕਰਾਂ, ਪੇਇੰਗ ਗੈਸਟਾਂ, ਨੇਪਾਲੀ ਲਾਂਗਰੀਆਂ ਆਦਿ ਦੇ ਵੇਰਵੇ ਪੁਲਿਸ ਨੂੰ ਦੇਣ ਅਤੇ ਸੜਕਾਂ ਦੇ ਕੰਢਿਆਂ ਤੇ ਸ਼ਹਿਰਾਂ ਵਿੱਚ ਪਸ਼ੂਆਂ ਨੂੰ ਚਰਾਉਣ 'ਤੇ ਰੋਕ ਲਗਾਉਣ ਦੀ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਸਨ ਪ੍ਰੰਤੂ ਆਮ ਦੇਖਣ ਵਿੱਚ ਆਇਆ ਹੈ ਕਿ ਜ਼ਿਲ੍ਹਾ ਮੈਜਿਸਟ੍ਰੇਟ ਦੇ ਇਨ੍ਹਾਂ ਹੁਕਮਾਂ ਦਾ ਕੋਈ ਬਹੁਤਾ ਅਸਰ ਦੇਖਣ ਨੂੰ ਨਹੀਂ ਮਿਲਦਾ |
(ਬਾਕੀ ਸਫਾ 6 'ਤੇ)
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਦੇ ਬਾਵਜੂਦ ਪ੍ਰਵਾਸੀਆਂ ਦੀ ਨਹੀਂ ਹੋ ਰਹੀ ਵੈਰੀਫਿਕੇਸ਼ਨ ਅਗਲੀ ਖ਼ਬਰ ਸੁੱਧਾ ਮਾਜਰਾ 'ਚ ਪ੍ਰਕਾਸ਼ ਪੁਰਬ ਨੂੰ ਸਮਰਪਤਿ ਨਗਰ ਕੀਰਤਨ ਸਜਾਇਆ
Ad Position 24