ਕਾਠਗੜ੍ਹ, 6 ਜਨਵਰੀ (ਹਰਸਿਮਰਨ ਜੋਤ ਸਿੰਘ ਕਲੇਰ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲ੍ਹੇ 'ਚ ਸਮੇਂ-ਸਮੇਂ 'ਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ ਪ੍ਰੰਤੂ ਇਨ੍ਹਾਂ ਹੁਕਮਾਂ ਦਾ ਜ਼ਮੀਨੀ ਪੱਧਰ 'ਤੇ ਜਾਂ ਮੂਲ ਰੂਪ 'ਚ ਲਾਗੂ ਨਾ ਹੋਣ ਕਾਰਨ ਜਿੱਥੇ ਸਥਿਤੀ ਜਿਉਂ ਦੀ ਤਿਉਂ ਬਣੀ ਰਹਿੰਦੀ ਹੈ ਉੱਥੇ ਹੀ ਪ੍ਰਵਾਸੀਆਂ ਦੀ ਵੈਰੀਫਕੇਸ਼ਨ ਨਾ ਹੋਣ ਕਾਰਨ ਕਈ ਤਰ੍ਹਾਂ ਦੀਆਂ ਅਪਰਾਧਿਕ ਵਾਰਦਾਤਾਂ ਵੀ ਵਾਪਰਦੀਆਂ ਹਨ, ਜਿਸ ਨਾਲ ਲੋਕਾਂ ਵਿੱਚ ਡਰ ਦਾ ਮਾਹੌਲ ਬਣ ਜਾਂਦਾ ਹੈ | ਕੁਝ ਸਮਾਂ ਪਹਿਲਾਂ ਵੀ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲ੍ਹੇ ਭਰ 'ਚ ਕਿਰਾਏਦਾਰਾਂ, ਨੌਕਰਾਂ, ਪੇਇੰਗ ਗੈਸਟਾਂ, ਨੇਪਾਲੀ ਲਾਂਗਰੀਆਂ ਆਦਿ ਦੇ ਵੇਰਵੇ ਪੁਲਿਸ ਨੂੰ ਦੇਣ ਅਤੇ ਸੜਕਾਂ ਦੇ ਕੰਢਿਆਂ ਤੇ ਸ਼ਹਿਰਾਂ ਵਿੱਚ ਪਸ਼ੂਆਂ ਨੂੰ ਚਰਾਉਣ 'ਤੇ ਰੋਕ ਲਗਾਉਣ ਦੀ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਸਨ ਪ੍ਰੰਤੂ ਆਮ ਦੇਖਣ ਵਿੱਚ ਆਇਆ ਹੈ ਕਿ ਜ਼ਿਲ੍ਹਾ ਮੈਜਿਸਟ੍ਰੇਟ ਦੇ ਇਨ੍ਹਾਂ ਹੁਕਮਾਂ ਦਾ ਕੋਈ ਬਹੁਤਾ ਅਸਰ ਦੇਖਣ ਨੂੰ ਨਹੀਂ ਮਿਲਦਾ | (ਬਾਕੀ ਸਫਾ 6 'ਤੇ)