28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਗੁ. ਸਿੰਘ ਸਭਾ ਪੱਲੀ ਝਿੱਕੀ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 07-01-2026
ਬੰਗਾ, 6 ਜਨਵਰੀ (ਕੁਲਦੀਪ ਸਿੰਘ ਪਾਬਲਾ)-ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁ: ਸਿੰਘ ਸਭਾ ਪੱਲੀ ਝਿੱਕੀ ਵਿਖੇ ਸਮੂਹ ਪ੍ਰਬੰਧਕ ਕਮੇਟੀ, ਸਮੂਹ ਨਗਰ ਨਿਵਾਸੀ ਅਤੇ ਐਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ ਰੱਖੇ ਗਏ ਅਖੰਡ ਪਾਠ ਦੇ ਭੋਗ ਉਪਰੰਤ ਰਾਗੀ ਜਥੇ ਭਾਈ ਗੁਰਪ੍ਰੀਤ ਸਿੰਘ ਮਾਛੀਵਾੜਾ ਅਤੇ ਹੈੱਡ ਗ੍ਰੰਥੀ ਗੁ: ਸਿੰਘ ਸਭਾ ਪੱਲੀ ਝਿੱਕੀ ਵਾਲਿਆਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਜੀਵਨੀ ਸੰਬੰਧੀ ਕੀਰਤਨ ਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਵਿਸਥਾਰ ਪੂਰਵਕ ਜਾਣੂੰ ਕਰਵਾਇਆ | ਇਸ ਉਪਰੰਤ ਜਥੇਦਾਰ ਬਾਬਾ ਸਵਰਨਜੀਤ ਸਿੰਘ ਪਠਲਾਵੇ ਵਾਲਿਆਂ ਵਲੋਂ ਕਥਾ ਵਿਚਾਰਾਂ ਕਰਦਿਆਂ ਕਿਹਾ ਕਿ ਸੰਗਤਾਂ ਨੂੰ ਗੁਰੂ ਦੇ ਲੜ ਲੱਗ ਕੇ ਸੱਚੇ ਮਨ ਨਾਲ ਸੇਵਾ ਕਰਨੀ ਚਾਹੀਦੀ ਹੈ | ਇਸ ਮੌਕੇ ਪ੍ਰਧਾਨ ਸੁਰਿੰਦਰ ਸਿੰਘ, ਵਾਈਸ ਪ੍ਰਧਾਨ ਕੁਲਦੀਪ ਸਿੰਘ ਪਾਬਲਾ, ਸੈਕਟਰੀ ਸਤਨਾਮ ਸਿੰਘ ਪਾਬਲਾ, ਬਲਦੇਵ ਸਿੰਘ ਪਾਬਲਾ, ਮਹਿੰਦਰ ਸਿੰਘ ਬਿਜਲੀ ਵਾਲਾ, ਬਲਜਿੰਦਰ ਸਿੰਘ ਜਿੰਦੂ, ਸਾਬਕਾ ਸਰਪੰਚ ਬਲਕਾਰ ਸਿੰਘ, ਸਰੂਪ ਸਿੰਘ ਇਟਲੀ, ਗੁਰਚਰਨ ਸਿੰਘ ਫੌਜੀ ਪਾਬਲਾ, ਸੁਰਜੀਤ ਸਿੰਘ, ਤੀਰਥ ਸਿੰਘ ਪਾਬਲਾ, ਸ਼ਿੰਗਾਰਾ ਸਿੰਘ, ਮੋਹਣ ਸਿੰਘ ਪਾਬਲਾ, ਮਹਿੰਦਰ ਸਿੰਘ ਪਾਬਲਾ, ਸਤਨਾਮ ਸਿੰਘ ਠੇਕੇਦਾਰ, ਸੁਖਵਿੰਦਰ ਸਿੰਘ ਪਾਬਲਾ, ਰਣਜੀਤ ਸਿੰਘ, ਅਵਤਾਰ ਸਿੰਘ ਰਾਣਾ, ਜਸਵੰਤ ਸਿੰਘ ਹਲਵਾਈ, ਅਮਰੀਕ ਸਿੰਘ ਫੌਜੀ ਅਤੇ ਸਮੂਹ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਕਹਿਰ ਦੀ ਠੰਢ 'ਚ ਮੁਕਦੇ ਜਾ ਰਹੇ ਬੇਸਹਾਰਾ ਪਸ਼ੂਆਂ ਦੀ ਸੰਭਾਲ ਲਈ ਢੁੱਕਵੇਂ ਪ੍ਰਬੰਧ ਕਰੇ - ਸੋਮਪਾਲ ਸਿੰਘ... ਅਗਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਦੇ ਬਾਵਜੂਦ ਪ੍ਰਵਾਸੀਆਂ ਦੀ ਨਹੀਂ ਹੋ ਰਹੀ ਵੈਰੀਫਿਕੇਸ਼ਨ
Ad Position 24