28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਬਿਜਲੀ ਕੱਟਾਂ ਤੋਂ ਲੋਕ ਡਾਢੇ ਪ੍ਰੇਸ਼ਾਨ

Ad Position 21
No active advertisement
ਅਜੀਤ ਡੈਸਕ 07-01-2026
ਕਾਠਗੜ੍ਹ, 6 ਜਨਵਰੀ (ਹਰਸਿਮਰਨ ਜੋਤ ਸਿੰਘ ਕਲੇਰ)-ਪਿਛਲੇ ਦੋ ਮਹੀਨਿਆਂ ਤੋਂ ਲੱਗ ਰਹੇ ਬਿਜਲੀ ਦੇ ਕੱਟਾਂ ਨੇ ਲੋਕਾਂ ਦਾ ਜਿਊਣਾ ਮੁਹਾਲ ਕਰ ਦਿੱਤਾ ਹੈ | ਸ਼੍ਰੋਮਣੀ ਅਕਾਲੀ ਦਲ 'ਪੁਨਰ ਸੁਰਜੀਤ' ਦੇ ਸਟੇਟ ਡੈਲੀਗੇਟ ਜਥੇਦਾਰ ਸੁਰਜੀਤ ਸਿੰਘ ਦੋਭਾਲੀ, ਅਮਿਤ ਕੁਮਾਰ ਸੇਠੀ ਸਰਪੰਚ ਥੋਪੀਆ ਕਾਰਜਕਾਰਨੀ ਮੈਂਬਰ ਅਤੇ ਠੇਕੇਦਾਰ ਗੁਰਚਰਨ ਸਿੰਘ ਉੱਦਲਣੀ ਨੇ ਸਾਂਝੇ ਤੌਰ 'ਤੇ ਗੱਲਬਾਤ ਕਰਦਿਆਂ ਕਿਹਾ ਕਿ ਦਿਨ ਅਤੇ ਰਾਤ ਨੂੰ ਲੱਗ ਰਹੇ ਬਿਜਲੀ ਦੇ ਲੰਬੇ ਕੱਟਾਂ ਤੋਂ ਲੋਕ ਡਾਢੇ ਦੁਖੀ ਹਨ | ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਸਵੇਰ ਵੇਲੇ ਪਸ਼ੂਆਂ ਦੀਆਂ ਧਾਰਾਂ ਕੱਢਣੀਆਂ, ਪੱਠੇ ਕੁਤਰਨ, ਪਾਣੀ ਦੀਆਂ ਟੈਂਕੀਆਂ ਭਰਨ ਅਤੇ ਹੋਰ ਰੋਜ਼ਮਰ੍ਹਾ ਦੇ ਕੰਮ ਕਰਨ 'ਚ ਬਹੁਤ ਦਿੱਕਤ ਆਉਂਦੀ ਹੈ | ਜਦਕਿ ਬਿਜਲੀ ਵਿਭਾਗ ਵਲੋਂ ਬਿਨਾਂ ਸੂਚਿਤ ਕੀਤੇ ਹੀ ਬਿਜਲੀ ਦੇ ਲੰਬੇ-ਲੰਬੇ ਕੱਟ ਲਗਾਏ ਜਾਂਦੇ ਹਨ | ਉਨ੍ਹਾਂ ਕਿਹਾ ਕਿ ਲੋਕਾਂ ਦੇ ਰੋਜ਼ਮਰ੍ਹਾ ਦੇ ਬਿਜਲੀ ਨਾਲ ਹੋਣ ਵਾਲੇ ਕੰਮ ਪ੍ਰਭਾਵਿਤ ਹੋ ਰਹੇ ਹਨ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਲਗਾਤਾਰ ਲੱਗ ਰਹੇ ਬਿਜਲੀ ਦੇ ਕੱਟਾਂ ਨੂੰ ਬੰਦ ਕੀਤਾ ਜਾਵੇ ਤਾਂ ਕਿ ਲੋਕਾਂ ਨੂੰ ਪ੍ਰੇਸ਼ਾਨੀ ਨਾ ਝੱਲਣੀ ਪਵੇ |
Ad Position 22
No active advertisement
ਪਿਛਲੀ ਖ਼ਬਰ ਪਿੰਡ ਸੁੱਜੋਂ 'ਚ ਨਵ-ਜਨਮੀਆਂ ਬੱਚੀਆਂ ਦੀ ਲੋਹੜੀ ਹਿੱਤ ਸਮਾਗਮ ਭਲਕੇ ਅਗਲੀ ਖ਼ਬਰ ਸਵਿਫਟ ਕਾਰ ਹਾਦਸਾਗ੍ਰਸਤ ਹੋਈ
Ad Position 24