28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਸਰਦੀਆਂ 'ਚ ਪਾਣੀ ਘੱਟ ਪੀਣ ਨਾਲ ਸਰੀਰ ਦੀ ਅੰਦਰੂਨੀ ਸਫ਼ਾਈ ਨਹੀਂ ਹੁੰਦੀ -ਡਾ. ਰਾਏ

Ad Position 21
No active advertisement
ਅਜੀਤ ਡੈਸਕ 07-01-2026
ਬੰਗਾ, 6 ਜਨਵਰੀ (ਕੁਲਦੀਪ ਸਿੰਘ ਪਾਬਲਾ)-ਸਰਦੀਆਂ ਦਾ ਮੌਸਮ ਪੂਰੇ ਜੋਬਨ 'ਤੇ ਹੈ ਇਸ ਮੌਸਮ ਵਿੱਚ ਗੁਰਦੇ ਦੇ ਮਰੀਜ਼ ਬਹੁਤ ਪ੍ਰਭਾਵਿਤ ਹੁੰਦੇ ਹਨ | ਜਿਸ ਦਾ ਕਾਰਨ ਇਹ ਵੀ ਹੈ ਕਿ ਜ਼ਿਆਦਾ ਠੰਢ ਕਾਰਨ ਆਮ ਤੌਰ 'ਤੇ ਲੋਕ ਘੱਟ ਹੀ ਪਾਣੀ ਦਾ ਇਸਤੇਮਾਲ ਕਰਦੇ ਹਨ, ਜਿਸ ਕਾਰਨ ਭਿਆਨਕ ਬਿਮਾਰੀਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ | ਰਾਏ ਹਸਪਤਾਲ ਬੰਗਾ ਦੇ ਡਾ. ਕਸ਼ਮੀਰ ਸਿੰਘ ਰਾਏ ਨੇ ਦੱਸਿਆ ਕਿ ਪਾਣੀ ਘੱਟ ਪੀਣ ਨਾਲ ਗੁਰਦੇ ਦੀ ਬਿਮਾਰੀ ਵਧ ਜਾਂਦੀ ਹੈ ਅਤੇ ਸਰੀਰ ਦੀ ਅੰਦਰੂਨੀ ਸਫ਼ਾਈ ਸਹੀ ਤਰੀਕੇ ਨਾਲ ਨਹੀਂ ਹੁੰਦੀ | ਜਿਸ ਨਾਲ ਗੁਰਦੇ ਸਹੀ ਤਰੀਕੇ ਨਾਲ ਕੰਮ ਕਰਨ ਤੋਂ ਹਟ ਜਾਂਦੇ ਹਨ ਅਤੇ ਹੌਲੀ-ਹੌਲੀ ਇਹ ਸਮੱਸਿਆ ਵੱਧ ਜਾਂਦੀ ਹੈ | ਡਾ. ਰਾਏ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਦੀਆਂ ਵਿੱਚ ਗੁਨ-ਗੁਨੇ ਕੋਸੇ ਪਾਣੀ ਦਾ ਵੱਧ ਤੋਂ ਵੱਧ ਛੇ-ਸੱਤ ਗਲਾਸ ਰੋਜ਼ਾਨਾ ਪੀਣੇ ਚਾਹੀਦੇ ਹਨ ਤਾਂ ਜੋ ਸਰੀਰ ਦੇ ਅੰਦਰੋਂ ਸਰੀਰ ਨੂੰ ਨੁਕਸਾਨ ਪਹੁੰਚਾਉਣ ਵਾਲੇ ਜ਼ਹਿਰੀਲੇ ਪਦਾਰਥ ਪਿਸ਼ਾਬ ਰਾਹੀਂ ਬਾਹਰ ਨਿਕਲ ਸਕਣ | ਉਹਨਾਂ ਕਿਹਾ ਸਰਦੀਆਂ ਵਿੱਚ ਬਲੱਡ ਪ੍ਰੈਸ਼ਰ ਖ਼ਤਰਨਾਕ ਪੱਧਰ 'ਤੇ ਵਧ ਜਾਂਦਾ ਹੈ, ਜੋ ਕਿਡਨੀਆਂ ਦਾ ਨੁਕਸਾਨ ਕਰਦਾ ਹੈ ਅਤੇ ਸ਼ਰਾਬ ਜਾਂ ਹੋਰ ਨਸ਼ਿਆਂ ਦਾ ਸੇਵਨ ਕਿਡਨੀ ਦੇ ਰੋਗੀਆਂ ਦੀ ਸਿਹਤ ਨੂੰ ਹੋਰ ਵੀ ਨੁਕਸਾਨ ਕਰ ਸਕਦਾ ਹੈ |
Ad Position 22
No active advertisement
ਪਿਛਲੀ ਖ਼ਬਰ ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਵਿਖੇ ਹਫ਼ਤਾਵਾਰੀ ਸਮਾਗਮ ਕਰਵਾਇਆ ਅਗਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ
Ad Position 24