28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਯੂਥ ਅਗੇਂਸਟ ਡਰੱਗਜ਼ ਮੁਹਿੰਮ ਤਹਿਤ ਸਨਮਾਨ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 07-01-2026
ਨਵਾਂਸ਼ਹਿਰ, 6 ਜਨਵਰੀ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ਼ਹੀਦ ਭਗਤ ਸਿੰਘ ਨਗਰ ਪਿ੍ਆ ਸੂਦ ਅਤੇ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਡਾ. ਅਮਨਦੀਪ ਦੀ ਅਗਵਾਈ ਹੇਠ ਜ਼ਿਲੇ੍ਹ ਵਿੱਚ ਯੂਥ ਅਗੇਂਸਟ ਡਰੱਗਜ਼ ਮੁਹਿੰਮ ਚਲਾਈ ਗਈ | ਸਮਾਪਤੀ ਦੌਰਾਨ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਇਸ ਮੁਹਿੰਮ 'ਚ ਵਧੀਆ ਕੰਮ ਕਰਨ ਵਾਲੇ ਭਾਗੀਦਾਰਾਂ ਪੈਰਾ ਲੀਗਲ ਵਲੰਟੀਅਰਜ਼, ਅਧਿਆਪਕ ਅਤੇ ਵਿਦਿਆਰਥੀਆਂ ਨੂੰ ਪ੍ਰਸੰਸਾ ਸਰਟੀਫਿਕੇਟ ਅਤੇ ਬੂਟੇ ਦੇਣ ਦੇ ਲਈ ਕੋਰਟ ਕੰਪਲੈਕਸ ਨਵਾਂਸ਼ਹਿਰ ਵਿਖੇ ਸਨਮਾਨ ਸਮਾਗਮ ਕਰਵਾਇਆ ਗਿਆ | ਸਮਾਰੋਹ ਦੌਰਾਨ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਿ੍ਆ ਸੂਦ ਵੱਲੋਂ ਇੱਕ ਮਹੀਨੇ ਦੀ ਮੁਹਿੰਮ 'ਯੂਥ ਅਗੇਂਸਟ ਡਰੱਗਜ਼' ਅਧੀਨ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਮੈਂਬਰਾਂ ਦਾ ਪ੍ਰਸੰਸਾ ਸਰਟੀਫਿਕੇਟ ਦੇ ਕੇ ਸਨਮਾਨ ਕੀਤਾ ਗਿਆ ਅਤੇ ਬੂਟੇ ਵੀ ਦਿੱਤੇ ਗਏ | ਇਸ ਦੌਰਾਨ ਵਿਦਿਆਰਥੀਆ ਵੱਲੋਂ ਨੁੱਕੜ ਨਾਟਕ ਖੇਡਿਆ ਗਿਆ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਗੀਤ ਗਾਏ ਗਏ ਅਤੇ ਕਵਿਤਾ ਵੀ ਪੜ੍ਹੀ ਗਈ | ਉਹਨਾਂ ਦੱਸਿਆ ਕਿ 'ਯੂਥ ਅਗੇਂਸਟ ਡਰੱਗਜ਼' ਮੁਹਿੰਮ ਦਾ ਮੁੱਖ ਮੰਤਵ ਆਮ ਲੋਕਾਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਬਾਰੇ ਜਾਗਰੂਕ ਕਰਨਾ ਸੀ | ਉਹਨਾਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਲੋਕਾਂ ਨੂੰ ਪਿੰਡ ਪੱਧਰ 'ਤੇ ਯਤਨ ਕਰਨ ਦੀ ਲੋੜ ਹੈ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੁਲਿਸ ਰਿਟਾਇਰ ਵੈਲਫੇਅਰ ਐਸੋਸੀਏਸ਼ਨ ਨਵਾਂਸ਼ਹਿਰ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਵਿਖੇ ਹਫ਼ਤਾਵਾਰੀ ਸਮਾਗਮ ਕਰਵਾਇਆ
Ad Position 24