28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਮਨਰੇਗਾ ਸਕੀਮ ਬੰਦ ਕਰਨ ਦੇ ਵਿਰੋਧ 'ਚ ਕਾਂਗਰਸ ਵਲੋਂ ਰੈਲੀ 9 ਨੂੰ -ਭਰਥਲਾ

Ad Position 21
No active advertisement
ਅਜੀਤ ਡੈਸਕ 07-01-2026
ਕਾਠਗੜ੍ਹ, 6 ਜਨਵਰੀ (ਹਰਸਿਮਰਨਜੋਤ ਸਿੰਘ ਕਲੇਰ)-ਮੋਦੀ ਸਰਕਾਰ ਵਲੋਂ ਮਨਰੇਗਾ ਸਕੀਮ ਨੂੰ ਬੰਦ ਕਰਨ ਅਤੇ ਨਵੇਂ ਕਾਨੂੰਨੀ ਪ੍ਰਬੰਧਾਂ ਦੇ ਵਿਰੋਧ ਵਜੋਂ 9 ਜਨਵਰੀ ਨੂੰ ਬਲਾਚੌਰ ਦੀ ਦਾਣਾ ਮੰਡੀ 'ਚ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਦੀ ਅਗਵਾਈ 'ਚ ਸਵੇਰੇ 10 ਵਜੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ | ਇਸ ਰੈਲੀ ਦੀਆਂ ਤਿਆਰੀ ਸੰਬੰਧੀ ਕਾਂਗਰਸੀ ਅਹੁਦੇਦਾਰਾਂ ਅਤੇ ਵਰਕਰਾਂ ਦੀ ਅਗਵਾਈ ਹੇਠ ਬਲਾਚੌਰ ਤੋਂ ਸੰਮਤੀ ਦੇ ਸਾਬਕਾ ਚੇਅਰਮੈਨ ਧਰਮਪਾਲ ਪਵਾਰ ਭਰਥਲਾ ਨੇ ਦੱਸਿਆ ਕਿ ਇਸ ਰੈਲੀ ਵਿੱਚ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਰਾਣਾ ਗੁਰਜੀਤ ਸਿੰਘ ਅਤੇ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਪ੍ਰਭਾਰੀ ਭੁਪੇਲ ਬਘੇਲ ਸਮੇਤ ਕਈ ਹੋਰ ਸੀਨੀਅਰ ਕਾਂਗਰਸੀ ਆਗੂ ਸ਼ਾਮਿਲ ਹੋਣਗੇ |
Ad Position 22
No active advertisement
ਪਿਛਲੀ ਖ਼ਬਰ 4 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਪਿੰਡ ਖਾਨਖਾਨਾ ਵਿਖੇ ਜੀਤ ਰਾਮ ਸੰਧੂ ਦੀ ਬਰਸੀ ਮੌਕੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ
Ad Position 24