28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 07-01-2026
ਨਵਾਂਸ਼ਹਿਰ, 6 ਜਨਵਰੀ (ਜਸਬੀਰ ਸਿੰਘ ਨੂਰਪੁਰ)-ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਜੋਗਾ ਸਿੰਘ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਦੇ ਮੀਟਿੰਗ ਹਾਲ ਵਿੱਚ ਹੋਈ | ਇਸ ਸਮੇਂ ਵਿਛੜ ਚੁੱਕੇ ਪੈਨਸ਼ਨਰ ਮੱਖਣ ਰਾਮ ਅਤੇ ਕਮਲਜੀਤ ਕੌਰ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਦੌੜਕਾ, ਜੀਤ ਲਾਲ ਗੋਹਲੜੋਂ, ਕਰਨੈਲ ਸਿੰਘ ਰਾਹੋਂ, ਰਾਮ ਪਾਲ, ਜਸਵੀਰ ਸਿੰਘ ਮੋਰੋਂ, ਭਲਵਿੰਦਰ ਪਾਲ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਦੇਸ ਰਾਜ ਬੱਜੋਂ, ਪਿ੍ੰ. ਧਰਮ ਪਾਲ, ਸੁੱਚਾ ਰਾਮ, ਪਿ੍ੰ. ਜਸਵੀਰ ਸਿੰਘ ਮੰਗੂਵਾਲ, ਹਰਮੇਸ਼ ਲਾਲ ਆਦਿ ਨੇ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਨਾ ਕਰਨ ਦੀ ਪੁਰਜੋਰ ਸ਼ਬਦਾਂ 'ਚ ਨਿਖੇਧੀ ਕੀਤੀ | ਉਨ੍ਹਾਂ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਵਲੋਂ ਬਸਪਾ ਵਿਧਾਇਕ ਨਛੱਤਰ ਪਾਲ ਨੂੰ ਦਿੱਤੇ ਗਏ ਮੰਗ ਪੱਤਰ ਸਮੇਂ ਹਾਜ਼ਰ ਹੋਏ ਸਾਥੀਆਂ ਦਾ ਧੰਨਵਾਦ ਕੀਤਾ | ਆਗੂਆਂ ਨੇ ਕੇਂਦਰ ਸਰਕਾਰ ਵਲੋਂ ਕਿਰਤ ਕਾਨੂੰਨ ਰੱਦ ਕਰਕੇ ਚਾਰ ਕਿਰਤ ਕੋਡ ਲਾਗੂ ਕਰਨ, ਬਿਜਲੀ ਬਿੱਲ 2025 ਵਿਰੁੱਧ, ਸੀਡ ਬਿੱਲ ਵਿਰੁੱਧ, ਮਨਰੇਗਾ ਖਤਮ ਕਰਨ ਵਿਰੁੱਧ, ਨਿਜੀਕਰਨ ਵਿਰੁੱਧ ਸੰਯੁਕਤ ਕਿਸਾਨ ਮੋਰਚਾ ਅਤੇ ਜਨਤਕ ਜਥੇਬੰਦੀਆਂ ਵਲੋਂ 16 ਜਨਵਰੀ ਨੂੰ ਜ਼ਿਲ੍ਹਾ ਕੇਂਦਰਾਂ ਤੇ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨਾਂ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ | ਆਗੂਆਂ ਨੇ ਦੇਸ਼ ਦਾ ਸੰਵਿਧਾਨ, ਲੋਕਤੰਤਰ ਅਤੇ ਭਾਈਚਾਰਕ ਏਕਤਾ ਦੀ ਰਾਖੀ ਲਈ ਮੰਨੂਵਾਦ ਦਾ ਡਟਵਾਂ ਵਿਰੋਧ ਕਰਨ ਦਾ ਸੱਦਾ ਦਿੱਤਾ | ਮੀਟਿੰਗ ਵਿੱਚ ਅਮਰੀਕਾ ਵਲੋਂ ਵੈਨਜੁਏਲਾ 'ਤੇ ਕੀਤੇ ਹਮਲੇ ਦੀ ਨਿਖੇਧੀ ਕੀਤੀ ਗਈ | ਇਸ ਸਮੇਂ 75 ਸਾਲਾ ਪੈਨਸ਼ਨਰਾਂ ਗੁਰਮੇਲ ਰਾਮ ਐਮ. ਸੀ, ਜਸਵੀਰ ਸਿੰਘ ਮੰਗੂਵਾਲ, ਹਰਮੇਸ਼ ਲਾਲ ਅਤੇ ਪਿ੍ੰ. ਜਸਵੀਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ | ਮੀਟਿੰਗ ਵਿੱਚ ਅਸ਼ੋਕ ਕੁਮਾਰ ਵਿੱਤ ਸਕੱਤਰ, ਹਰੀ ਬਿਲਾਸ, ਮਨਜੀਤ ਰਾਮ, ਬਲਵਿੰਦਰ ਰਾਮ, ਅਜਮੇਰ ਸਿੰਘ, ਚਰਨਜੀਤ, ਅਵਤਾਰ ਸਿੰਘ, ਭੁਪਿੰਦਰ ਸਿੰਘ, ਰਾਜ ਕੁਮਾਰ, ਹਰਭਜਨ ਸਿੰਘ, ਧੰਨਾ ਰਾਮ, ਰੇਸ਼ਮ ਲਾਲ, ਜਰਨੈਲ ਸਿੰਘ, ਈਸ਼ਵਰ ਚੰਦਰ, ਜਸਬੀਰ ਸਿੰਘ, ਵਿਜੇ ਕੁਮਾਰ, ਚਰਨ ਦਾਸ, ਗੁਰਦਿਆਲ ਸਿੰਘ, ਭਾਗ ਸਿੰਘ, ਸੁਖ ਰਾਮ, ਨਿਰਮਲ ਦਾਸ, ਦੀਦਾਰ ਸਿੰਘ, ਬੇਅੰਤ ਸਿੰਘ, ਹਰਦੇਵ ਕੁਮਾਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਏਕ ਨੂਰ ਸਵੈ-ਸੇਵੀ ਸੰਸਥਾ ਪਠਲਾਵਾ ਦੀ ਮੀਟਿੰਗ ਅਗਲੀ ਖ਼ਬਰ ਅਮਰੀਕਾ ਵਲੋਂ ਵੈਨੇਜੂਏਲਾ 'ਤੇ ਕੀਤੇ ਹਮਲੇ ਦੀ ਨਿਖੇਧੀ ਕੀਤੀ ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ...
Ad Position 24