28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਏਕ ਨੂਰ ਸਵੈ-ਸੇਵੀ ਸੰਸਥਾ ਪਠਲਾਵਾ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 07-01-2026
ਬੰਗਾ, 6 ਜਨਵਰੀ (ਸੁਰਿੰਦਰ ਸਿੰਘ ਕਰਮ ਲਧਾਣਾ)-ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਦੀ ਇਕ ਮਹੱਤਵਪੂਰਨ ਮੀਟਿੰਗ ਸੰਸਥਾ ਦੇ ਚੇਅਰਮੈਨ ਸ. ਇੰਦਰਜੀਤ ਸਿੰਘ ਵਾਰੀਆ ਦੀ ਰਹਿਨੁਮਾਈ ਪ੍ਰਧਾਨਗੀ 'ਚ ਵਾਰੀਆ ਪਰਿਵਾਰ ਦੇ ਗ੍ਰਹਿ ਪਿੰਡ ਪਠਲਾਵਾ ਵਿਖੇ ਬਣੇ ਪਾਰਕ ਵਿਚ ਹੋਈ | ਜਿਸ ਵਿਚ ਸੰਸਥਾ ਦੇ ਜਨਰਲ ਹਾਊਸ ਨੂੰ ਮੁਖ਼ਾਤਿਬ ਹੁੰਦਿਆਂ ਇੰਦਰਜੀਤ ਸਿੰਘ ਵਾਰੀਆ ਨੇ ਆਖਿਆ ਕਿ ਇਸ ਵਾਰ ਸੰਸਥਾ ਦਾ ਅਠਾਈਵਾਂ ਸਲਾਨਾ ਸਹਾਇਤਾ ਵੰਡ ਸਮਾਗਮ ਗੜ੍ਹਸ਼ੰਕਰ ਤਹਿਸੀਲ ਦੇ ਪਿੰਡ ਐਮਾਂ ਜੱਟਾਂ ਵਿਖੇ 11 ਫਰਵਰੀ ਨੂੰ ਹੋਵੇਗਾ | ਇਹ ਸਮਾਗਮ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਜੀ ਅਤੇ ਉਹਨਾਂ ਦੇ ਨਾਲ ਦਿੱਲੀ ਦੇ ਚਾਂਦਨੀ ਚੌਂਕ ਵਿਚ ਜ਼ਬਰ ਤੇ ਜ਼ੁਲਮ ਦਾ ਟਾਕਰਾ ਕਰਦਿਆਂ ਸ਼ਹੀਦ ਹੋਣ ਵਾਲੇ ਗੁਰੂ ਦੇ ਪਿਆਰੇ ਸਿੰਘ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਹੋਵੇਗਾ | ਸੰਸਥਾ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸੂਰਾਪੁਰ, ਜਨਰਲ ਸਕੱਤਰ ਮਾ: ਤਰਲੋਚਨ ਸਿੰਘ ਪਠਲਾਵਾ, ਕਾਰਜਕਾਰੀ ਪ੍ਰਧਾਨ ਸ. ਬਲਵੀਰ ਸਿੰਘ ਯੂ. ਕੇ, ਸੰਦੀਪ ਕੁਮਾਰ ਗੌੜ, ਉਪ ਪ੍ਰਧਾਨ ਸਤੀਸ਼ ਕੁਮਾਰ ਐਮਾਂ ਜੱਟਾਂ ਅਤੇ ਸੰਸਥਾ ਦੇ ਮੁੱਖ ਬੁਲਾਰੇ ਲੈਕਚਰਾਰ ਤਰਸੇਮ ਪਠਲਾਵਾ ਨੇ ਸਾਂਝੇ ਤੌਰ 'ਤੇ ਆਖਿਆ ਕਿ ਇਸ ਸਮਾਗਮ ਵਿੱਚ ਲੋੜਵੰਦ ਗਰੀਬ ਸਮਾਜ ਦੀਆਂ ਬਹੂ ਬੇਟੀਆਂ ਨੂੰ ਰੁਜਗਾਰ ਦੇ ਲਾਇਕ ਬਨਾਉਣ ਹਿੱਤ ਸਿਲਾਈ ਮਸ਼ੀਨਾਂ, ਸਰੀਰਕ ਤੌਰ 'ਤੇ ਅਪੰਗ ਵਿਅਕਤੀਆਂ ਨੂੰ ਟਰਾਈਸਾਈਕਲ - ਵੀਹਲ ਚੇਅਰਾਂ ਦਿੱਤੀਆਂ ਜਾਣਗੀਆਂ | ਇਸ ਤੋਂ ਇਲਾਵਾ ਸਮਾਜ ਸੇਵਾ ਦੇ ਖੇਤਰ ਵਿਚ ਵਿਲੱਖਣ ਭੂਮਿਕਾ ਨਿਭਾਉਣ ਵਾਲੇ ਸਮਾਜ ਸੇਵੀ ਅਤੇ ਸੰਸਥਾਵਾਂ ਦਾ ਸਨਮਾਨ ਵੀ ਕੀਤਾ ਜਾਵੇਗਾ | ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹੀਦੀ, ਜੀਵਨ, ਸਿੱਖਿਆਵਾਂ ਸਬੰਧੀ ਅਜ਼ਾਦ ਰੰਗ ਮੰਚ ਕਲਾ ਭਵਨ ਫਗਵਾੜਾ ਵਲੋਂ ਬੀਬਾ ਕੁਲਵੰਤ ਦੀ ਨਿਰਦੇਸ਼ਨਾਂ ਹੇਠ ਤਿਆਰ ਗੂਰੂ ਤੇਗ਼ ਬਹਾਦਰ ਬੋਲਿਆ ਨਾਟਕ ਦਾ ਮੰਚਨ ਕੀਤਾ ਜਾਵੇਗਾ | ਗੁਰੂ ਜੀ ਦੇ ਜੀਵਨ ਅਤੇ ਉਹਨਾਂ ਦੀ ਸਿੱਖਿਆਵਾਂ ਆਧਾਰਤ ਧਾਰਮਿਕ ਕਿਤਾਬਾਂ ਦਾ ਲੰਗਰ ਵੀ ਸਮਾਗਮ ਦਾ ਵਿਸ਼ੇਸ਼ ਆਕਰਸ਼ਨ ਹੋਵੇਗਾ | ਲੋੜਵੰਦ ਸਮਾਜ ਨੂੰ ਅਪੀਲ ਕਰਦਿਆਂ ਬੁਲਾਰਿਆਂ ਨੇ ਆਖਿਆ ਕਿ ਉਪਰੋਕਤ ਸਹਾਇਤਾ ਪ੍ਰਾਪਤ ਕਰਨ ਲਈ ਲੋੜਵੰਦ ਸਮਾਜ 20 ਜਨਵਰੀ ਤੱਕ ਆਪਣੀਆਂ ਅਰਜੀਆਂ ਸੰਸਥਾ ਨੂੰ ਭੇਜ ਸਕਦੇ ਹਨ | ਇਸ ਮੌਕੇ ਬਲਵੀਰ ਸਿੰਘ ਐਕਸ ਆਰਮੀ, ਉਪ ਚੇਅਰਮੈਨ ਕੈਪਟਨ ਜੋਗਾ ਸਿੰਘ, ਪਰਵਿੰਦਰ ਸਿੰਘ ਰਾਣਾ, ਪ੍ਰੋ. ਚਰਨਜੀਤ ਸਿੰਘ ਪੋਸੀ, ਆਤਮਾ ਸਿੰਘ ਸੂਰਾਪੁਰ, ਸਤੀਸ਼ ਕੁਮਾਰ ਐਮਾ ਜੱਟਾਂ, ਮਾ. ਰਮੇਸ਼ ਕੁਮਾਰ ਪਠਲਾਵਾ, ਡਾ. ਕੁਲਦੀਪ ਰਾਜ ਬੰਗਾ, ਮੀਡੀਆ ਇੰਚਾਰਜ ਹਰਜੀਤ ਸਿੰਘ ਜੀਤਾ, ਰਜਿੰਦਰ ਸਿੰਘ ਜਿੰਦਾ, ਬਲਜੀਤ ਸਿੰਘ, ਰਣਜੀਤ ਸਿੰਘ ਰਾਜੂ, ਪ੍ਰੈੱਸ ਸਕੱਤਰ ਜੀ ਚੰਨੀ ਪਠਲਾਵਾ, ਇੰਦਰਜੀਤ ਸਿੰਘ ਜਗੈਤ ਇਸਤਰੀ ਵਿੰਗ ਦੇ ਚੇਅਰਪਰਸਨ ਸ੍ਰੀਮਤੀ ਕੁਲਵਿੰਦਰ ਕੌਰ ਵਾਰੀਆ, ਮੈਡਮ ਬਲਵਿੰਦਰ ਕੌਰ ਪਠਲਾਵਾ, ਸਾਰਿਕਾ ਸੋਨੀ ਸੁਜੋਂ, ਮੈਡਮ ਰਜਿੰਦਰ ਕੌਰ ਜਗੈਤ,ਦੀਪ ਚੰਦ ਬਰੇਲੀ ਹਾਜਿਰ ਸਨ |
Ad Position 22
No active advertisement
ਪਿਛਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ
Ad Position 24