ਬੰਗਾ, 6 ਜਨਵਰੀ (ਸੁਰਿੰਦਰ ਸਿੰਘ ਕਰਮ ਲਧਾਣਾ)-ਗੁਰਦੁਆਰਾ ਸਿੰਘ ਸਭਾ ਵੱਡਾ ਦਰਵਾਜਾ ਮੰਗੂਵਾਲ 'ਚ ਸੰਗਤਾਂ ਦੇ ਸਹਿਯੋਗ ਨਾਲ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਦਿਹਾੜਾ ਮਨਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਕਥਾਵਾਚਕ ਭਾਈ ਹਰਚਰਨ ਸਿੰਘ ਬਠਿੰਡੇ ਵਾਲਿਆਂ ਨੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਾ ਪ੍ਰਸੰਗ ਅਨੰਦਪੁਰ ਸਾਹਿਬ ਦਾ ਕਿਲਾ ਖਾਲੀ ਕਰਨ ਤੋਂ ਬਾਅਦ ਪਰਿਵਾਰ ਵਿਛੋੜਾ ਹੋਣ ਤੋਂ ਬਾਅਦ ਚਮਕੌਰ ਸਾਹਿਬ ਦੀ ਜੰਗ ਵਿਚ ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਅਤੇ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਨੂੰ ਨੀਂਹਾਂ ਵਿੱਚ ਸ਼ਹੀਦ ਕਰਨ ਦਾ ਪ੍ਰਸੰਗ ਸੁਣਾਇਆ | ਭਾਈ ਹਰਚਰਨ ਸਿੰਘ ਬਠਿੰਡੇ ਵਾਲਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੁਰਨੇਕ ਸਿੰਘ ਪ੍ਰਧਾਨ, ਦਲਵੀਰ ਸਿੰਘ ਸਕੱਤਰ, ਅਮਨਪ੍ਰੀਤ ਸਿੰਘ ਖਜ਼ਾਨਚੀ, ਭਾਈ ਗੁਰਪ੍ਰੀਤ ਸਿੰਘ ਪਾਠੀ ਸਿੰਘ, ਬਚਿੱਤਰ ਸਿੰਘ, ਜਸਬੀਰ ਸਿੰਘ ਨੰਬਰਦਾਰ, ਸ਼ਰਨਜੀਤ ਸਿੰਘ ਬੇਦੀ, ਜਸਵੰਤ ਸਿੰਘ, ਸਤਪਾਲ ਸਿੰਘ, ਗੁਰਪਾਲ ਸਿੰਘ, ਜੋਗਾ ਸਿੰਘ, ਸੁਰਜੀਤ ਸਿੰਘ, ਮਨਪ੍ਰੀਤ ਸਿੰਘ, ਨਰਿੰਦਰਜੀਤ ਕੌਰ ਸਾਬਕਾ ਸਰਪੰਚ, ਬਲਬੀਰ ਕੌਰ, ਮਨਜੀਤ ਕੌਰ, ਗਿਆਨ ਕੌਰ, ਤਰਸੇਮ ਕੌਰ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ |