28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਕੌਲਗੜ੍ਹ ਵਿਖੇ ਪ੍ਰਕਾਸ਼ ਪੁਰਬ ਮਨਾਇਆ

Ad Position 21
No active advertisement
ਅਜੀਤ ਡੈਸਕ 07-01-2026
ਮਜਾਰੀ/ਸਾਹਿਬਾ, 6 ਜਨਵਰੀ (ਨਿਰਮਲਜੀਤ ਸਿੰਘ ਚਾਹਲ)-ਇਤਿਹਾਸਕ ਪਿੰਡ ਕੌਲਗੜ੍ਹ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸਮੂਹ ਨਗਰ ਦੀਆਂ ਸੰਗਤਾਂ ਵਲੋਂ ਮਨਾਇਆ ਗਿਆ | ਗੁਰਦੁਆਰਾ ਸਿੰਘ ਸਭਾ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਭਾਈ ਲਖਮੀਰ ਸਿੰਘ ਮਸਤ ਤਰਨ ਤਾਰਨ ਵਾਲਿਆਂ ਦੇ ਕਵੀਸ਼ਰੀ ਜਥੇ ਵਲੋਂ ਸੰਗਤਾਂ ਨੂੰ ਗੁਰਇਤਿਹਾਸ ਸੁਣਾ ਕੇ ਗੁਰਬਾਣੀ ਨਾਲ ਜੋੜਿਆ ਗਿਆ | ਇਸ ਮੌਕੇ ਸਵ: ਬੁੱਧ ਸਿੰਘ ਦੇ ਪਰਿਵਾਰ ਵਲੋਂ ਗੰਨੇ ਦੇ ਰਸ ਦਾ ਲੰਗਰ, ਦਿਲਾਵਰ ਸਿੰਘ ਵਲੋਂ ਚਾਹ ਪਕੌੜਿਆਂ ਦਾ ਲੰਗਰ ਤੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਵਾਸਤੇ ਲੰਗਰ ਲਗਾਇਆ ਗਿਆ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਚਰਨ ਸਿੰਘ ਘਣਗੱਸ, ਕੈਪ: ਦਿਲਾਵਰ ਸਿੰਘ, ਬਲਵਿੰਦਰ ਸਿੰਘ, ਹਰਭਜਨ ਸਿੰਘ ਹੀਰ, ਰਜਿੰਦਰ ਸਿੰਘ, ਸੁਖਦੇਵ ਸਿੰਘ, ਹਰਪ੍ਰੀਤ ਸਿੰਘ, ਮੋਹਣ ਸਿੰਘ ਭਾਲੜੂ, ਗੁਰਬਿੰਦਰ ਸਿੰਘ, ਹਰਕੰਵਲ ਸਿੰਘ, ਕੇਸਰ ਸਿੰਘ, ਗੁਰਪਾਲ ਸਿੰਘ ਫੌਜੀ, ਦਰਬਾਰਾ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਰਨ ਹਸਪਤਾਲ ਬੰਗਾ 'ਚ ਕੈਸ਼ਲੈੱਸ ਮੁਫ਼ਤ ਇਲਾਜ ਦੀਆਂ ਸਰਕਾਰੀ ਸਕੀਮਾਂ ਦਾ ਲਾਭ ਮਿਲੇਗਾ-ਡਾ. ਬਖਸ਼ੀਸ਼ ਸਿੰਘ ਅਗਲੀ ਖ਼ਬਰ ਮੰਗੂਵਾਲ ਵਾਸੀਆਂ ਨੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ
Ad Position 24