ਬੰਗਾ, 6 ਜਨਵਰੀ (ਧਰਮਵੀਰ ਪਾਲ)-ਕਰਨ ਹਸਪਤਾਲ ਬੰਗਾ ਦੇ ਡਾਕਟਰ ਬਖਸ਼ੀਸ਼ ਸਿੰਘ ਵਲੋਂ ਪੱਤਰਕਾਰਾਂ ਨਾਲ ਇੱਕ ਵਿਸ਼ੇਸ਼ ਮਿਲਣੀ ਕੀਤੀ ਗਈ | ਇਸ ਦੌਰਾਨ ਉਨ੍ਹਾਂ ਦੱਸਿਆ ਕਿ ਕਰਨ ਹਸਪਤਾਲ ਹੀਉਂ ਰੋਡ ਬੰਗਾ ਵਿੱਚ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਮੁਫ਼ਤ ਇਲਾਜ ਦੀਆਂ ਸਕੀਮਾਂ ਦਾ ਪੂਰਾ ਲਾਭ ਦਿੱਤਾ ਜਾਂਦਾ ਹੈ | ਇਨ੍ਹਾਂ ਸਕੀਮਾਂ ਤਹਿਤ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦਾ ਪੈਸਾ ਨਹੀਂ ਦੇਣਾ ਪੈਂਦਾ ਅਤੇ ਆਯੂਸ਼ਮਾਨ ਭਾਰਤ ਯੋਜਨਾ ਤਹਿਤ ਇਲਾਜ ਪੂਰੀ ਤਰ੍ਹਾਂ ਕੈਸ਼ਲੈਸ ਕੀਤਾ ਜਾਂਦਾ ਹੈ | ਡਾਕਟਰ ਬਖਸ਼ੀਸ਼ ਸਿੰਘ ਨੇ ਦੱਸਿਆ ਕਿ ਜਲਦ ਹੀ ਪੰਜਾਬ ਸਰਕਾਰ ਵਲੋਂ ਇੱਕ ਨਵੀਂ ਯੋਜਨਾ ਲਾਗੂ ਕੀਤੀ ਜਾ ਰਹੀ ਹੈ, ਜਿਸ ਅਧੀਨ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ | ਉਨ੍ਹਾਂ ਕਿਹਾ ਕਿ ਇਸ ਯੋਜਨਾ ਦੇ ਕਾਰਡ ਬਣਾਉਣ ਲਈ ਲਾਭਪਾਤਰੀਆਂ ਨੂੰ ਸਹੂਲਤ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸਰਕਾਰੀ ਯੋਜਨਾਵਾਂ ਤੋਂ ਇਲਾਵਾ ਉਹ ਗਰੀਬ ਅਤੇ ਲੋੜਵੰਦ ਮਰੀਜ਼ਾਂ ਦੀ ਮਦਦ ਲਈ ਆਪਣੇ ਵੱਲੋਂ ਵੀ ਵੱਧ ਤੋਂ ਵੱਧ ਰਿਆਤੀ ਦਰਾਂ 'ਤੇ ਇਲਾਜ ਅਤੇ ਆਪਰੇਸ਼ਨ ਕਰਦੇ ਹਨ | ਇਸ ਮੌਕੇ ਹਰਮਨਦੀਪ ਕੌਰ, ਲਖਵਿੰਦਰ ਕੌਰ, ਗੁਰਦੀਪ, ਬਬੀਤਾ, ਪਰਮਜੀਤ ਲਾਲ, ਸੰਜੀਵ ਕੁਮਾਰ, ਪ੍ਰੀਤਪਾਲ ਸਿੰਘ ਆਦਿ ਹਾਜ਼ਰ ਸਨ |