28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਪਿੰਡ ਰੈਲਮਾਜਰਾ 'ਚ ਪ੍ਰਕਾਸ਼ ਪੁਰਬ ਮਨਾਇਆ

Ad Position 21
No active advertisement
ਅਜੀਤ ਡੈਸਕ 07-01-2026
ਕਾਠਗੜ੍ਹ, 6 ਜਨਵਰੀ (ਹਰਸਿਮਰਨ ਜੋਤ ਸਿੰਘ ਕਲੇਰ)-ਸਨਅਤੀ ਖੇਤਰ ਦੇ ਪਿੰਡ ਰੈਲਮਾਜਰਾ ਦੇ ਗੁਰਦੁਆਰਾ ਸਿੰਘ ਸਭਾ 'ਚ ਸੰਗਤਾਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਤੜਕਸਾਰ ਸਮੇਂ ਤੋਂ ਰਾਗੀ ਭਾਈਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਕੀਤੇ ਜਾ ਰਹੇ ਸਨ | ਸੰਗਤਾਂ ਬਹੁਤ ਵੱਡੀ ਗਿਣਤੀ ਵਿੱਚ ਪਹੁੰਚੀਆਂ ਹੋਈਆਂ ਸਨ | ਪਾਠਾਂ ਦੇ ਭੋਗ ਉਪਰੰਤ ਰਾਗੀ ਜਥਿਆਂ ਨੇ ਸੰਗਤਾਂ ਨੂੰ ਕੀਰਤਨ ਨਾਲ ਨਿਹਾਲ ਕਰਦੇ ਹੋਏ ਗੁਰੂ ਚਰਨਾਂ ਨਾਲ ਜੋੜਿਆ | ਸੰਗਤਾਂ ਲਈ ਸਵੇਰ ਸਮੇਂ ਚਾਹ ਪਕੌੜਿਆਂ ਦੇ ਲੰਗਰ ਅਤੇ ਦੁਪਹਿਰ ਬਾਅਦ ਗੁਰੂ ਦੇ ਅਤੁੱਟ ਲੰਗਰ ਵਰਤਾਏ ਗਏ | ਗੁਰਦੁਆਰਾ ਕਮੇਟੀ ਵਲੋਂ ਬਲਾਕ ਸੰਮਤੀ ਮੈਂਬਰ ਬੰਦਨਾ ਚੌਧਰੀ ਰੈਲਮਾਜਰਾ, ਗੁਰਪ੍ਰੀਤ ਗੁੱਜਰ ਰੈਲਮਾਜਰਾ, ਚੌਧਰੀ ਸ਼ਮਸ਼ੇਰ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਕਮਲਜੀਤ ਸਿੰਘ, ਗੁਰਦੇਵ ਸਿੰਘ, ਚੌਧਰੀ ਮਹਿੰਦਰ ਸਿੰਘ, ਨਿਰਮਲ ਸਿੰਘ, ਕਸ਼ਮੀਰ ਸਿੰਘ, ਜਸਵਿੰਦਰ ਸਿੰਘ, ਨਰਿੰਦਰ ਸਿੰਘ, ਧਰਿੰਦਰ ਸਿੰਘ, ਸਤਨਾਮ ਸਿੰਘ, ਸਿਮਰਨ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗਰਚਾ ਤੋਂ ਸਾਹਲੋ ਨੂੰ ਜਾਂਦੀ ਸੰਪਰਕ ਸੜਕ ਦੀ ਮੁਰੰਮਤ ਦੀ ਮੰਗ ਅਗਲੀ ਖ਼ਬਰ ਬੂਥ ਲੈਵਲ ਅਫਸਰਾਂ ਵਲੋਂ ਪਿੰਡ ਸਲੋਹ ਦੇ ਚਾਰ ਬੂਥਾਂ 'ਤੇ ਵੋਟਾਂ ਦੀ ਸੁਧਾਈ ਕੀਤੀ
Ad Position 24