28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਹੈਲਥ ਕਾਰਡ ਦੀ ਨੋਮੀਨੇਸ਼ਨ ਹੋਵੇਗੀ ਸ਼ੁਰੂ-ਕੁਲਜੀਤ ਸਰਹਾਲ

Ad Position 21
No active advertisement
ਅਜੀਤ ਡੈਸਕ 07-01-2026
ਬੰਗਾ, 6 ਜਨਵਰੀ (ਧਰਮਵੀਰ ਪਾਲ) - ਲੋਕ ਸਭਾ ਹਲਕਾ ਇੰਚਾਰਜ ਕੁਲਜੀਤ ਸਰਹਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਵਾਲੇ ਹੈਲਥ ਕਾਰਡ ਦੀ ਨੌਮੀਨੇਸ਼ਨ ਪ੍ਰਕਿਰਿਆ 15 ਜਨਵਰੀ ਤੋਂ ਸ਼ੁਰੂ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਮਹਿੰਗੇ ਇਲਾਜ ਦੀ ਚਿੰਤਾ ਤੋਂ ਮੁਕਤੀ ਮਿਲੇਗੀ | ਕੁਲਜੀਤ ਸਰਹਾਲ ਨੇ ਦੱਸਿਆ ਕਿ ਹੈਲਥ ਕਾਰਡ ਰਾਹੀਂ ਹਰ ਪਰਿਵਾਰ ਨੂੰ ਸਰਕਾਰੀ ਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਦੀ ਸੁਵਿਧਾ ਮਿਲੇਗੀ | ਉਨ੍ਹਾਂ ਕਿਹਾ ਕਿ ਇਹ ਯੋਜਨਾ ਖ਼ਾਸ ਕਰਕੇ ਗਰੀਬ, ਮੱਧਵਰਗੀ ਅਤੇ ਲੋੜਵੰਦ ਪਰਿਵਾਰਾਂ ਲਈ ਵਰਦਾਨ ਸਾਬਤ ਹੋਵੇਗੀ | ਉਨ੍ਹਾਂ ਪਾਰਟੀ ਵਰਕਰਾਂ ਅਤੇ ਸਥਾਨਕ ਆਗੂਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕਾਂ ਨੂੰ ਇਸ ਯੋਜਨਾ ਬਾਰੇ ਜਾਣੂ ਕਰਵਾਇਆ ਜਾਵੇ ਤਾਂ ਜੋ ਹਰ ਯੋਗ ਪਰਿਵਾਰ ਹੈਲਥ ਕਾਰਡ ਦਾ ਲਾਭ ਲੈ ਸਕੇ | ਸਰਹਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਿਹਤ ਅਤੇ ਭਲਾਈ ਲਈ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਲੋਕ-ਹਿੱਤ ਦੇ ਫੈਸਲੇ ਲੈਂਦੀ ਰਹੇਗੀ | ਅੰਤ ਵਿੱਚ ਉਨ੍ਹਾਂ ਕਿਹਾ ਕਿ ਨੌਮੀਨੇਸ਼ਨ ਦੌਰਾਨ ਕਿਸੇ ਨੂੰ ਵੀ ਕੋਈ ਮੁਸ਼ਕਿਲ ਆਉਣ 'ਤੇ ਪਾਰਟੀ ਦਫ਼ਤਰ ਜਾਂ ਸਬੰਧਿਤ ਕੈਂਪਾਂ ਵਿੱਚ ਸੰਪਰਕ ਕੀਤਾ ਜਾ ਸਕਦਾ ਹੈ | ਇਸ ਮੌਕੇ 'ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਵੀਰ ਕਰਨਾਣਾ, ਮੀਡੀਆ ਇੰਚਾਰਜ ਮਨਜੀਤ ਸਿੰਘ ਨਾਮਧਾਰੀ, ਸਹਿ ਇੰਚਾਰਜ ਖੁਸ਼ਵਿੰਦਰ ਸਿੰਘ, ਸਤਨਾਮ ਸਿੰਘ ਝਿੱਕਾ, ਐਮ. ਸੀ ਸਾਗਰ ਅਰੋੜਾ, ਬਲਵੀਰ ਸਿੰਘ ਪਾਬਲਾ, ਕੁਲਵੀਰ ਸਿੰਘ ਪਾਬਲਾ, ਸਰਬਜੀਤ ਸਿੰਘ, ਜਗਜੀਤ ਸਿੰਘ ਬਲਾਕੀਪੁਰ, ਸੀਨੀਅਰ ਆਪ ਆਗੂ ਅਤੇ ਵਰਕਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਨੇ ਬਲਾਕ ਬਹਿਰਾਮ ਦੀ ਕੀਤੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਲਾਇਨਜ਼ ਕਲੱਬ ਗੋਲਡ ਬੰਦਗੀ 321-ਡੀ ਨੇ ਵੱਖ-ਵੱਖ ਵਾਹਨਾਂ 'ਤੇ ਰਿਫਲੈਕਟਰ ਲਗਾਏ
Ad Position 24