28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਸ਼ਾਮ ਸਵੇਰੇ ਲੱਗਣ ਵਾਲੇ ਬਿਜਲੀ ਦੇ ਕੱਟਾਂ ਤੋਂ ਲੋਕ ਪ੍ਰੇਸ਼ਾਨ

Ad Position 21
No active advertisement
ਅਜੀਤ ਡੈਸਕ 07-01-2026
ਸੜੋਆ, 6 ਜਨਵਰੀ (ਹਰਮੇਲ ਸਹੂੰਗੜਾ)- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵਲੋਂ ਬਲਾਕ ਸੜੋਆ ਤੇ ਕੰਢੀ ਖੇਤਰ ਦੇ ਪਿੰਡਾਂ ਵਿੱਚ ਸਵੇਰ ਸ਼ਾਮ ਤੋਂ ਲੱਗ ਰਹੇ ਬਿਜਲੀ ਕੱਟਾਂ ਤੋਂ ਇਲਾਕੇ ਦੇ ਲੋਕ ਬਹੁਤ ਹੀ ਪ੍ਰੇਸ਼ਾਨ ਹੋ ਰਹੇ ਹਨ | ਇਸ ਬਾਰੇ ਗੱਲਬਾਤ ਕਰਦਿਆਂ ਕਿਸਾਨ ਵਿੰਗ ਦੇ ਆਗੂ ਤੇ ਅਕਾਲੀ ਦਲ ਬਾਦਲ ਦੇ ਸਾਬਕਾ ਬਲਾਕ ਪ੍ਰਧਾਨ ਬਹਾਦਰ ਸਿੰਘ ਪੈਲੀ, ਅਤੇ ਕਿਸਾਨ ਆਗੂ ਜਥੇਦਾਰ ਸਤਨਾਮ ਸਿੰਘ ਸਹੂੰਗੜਾ ਨੇ ਸਾਂਝੇ ਬਿਆਨ 'ਚ ਕਿਹਾ ਕਿ ਰੋਜ਼ਾਨਾ ਹੀ ਸਵੇਰੇ ਅਤੇ ਸ਼ਾਮ ਨੂੰ ਲੱਗ ਰਿਹੇ ਬਿਜਲੀ ਦੇ ਲੰਮੇ ਕੱਟਾਂ ਤੋਂ ਖੇਤੀਬਾੜੀ ਦੇ ਕੰਮ ਬਹੁਤ ਹੀ ਪ੍ਰਭਾਵਿਤ ਹੋ ਰਹੇ ਹਨ | ਘਰ ਵਿੱਚ ਕੰਮ ਕਰ ਰਹੀਆਂ ਔਰਤਾਂ ਵੱਲੋਂ ਬੱਚਿਆਂ ਨੂੰ ਸਕੂਲ ਭੇਜਣਾ ਤੇ ਸਰਦੀਆਂ ਦੇ ਮੌਸਮ ਵਿੱਚ ਕੱਪੜਿਆਂ ਨੂੰ ਸੁਕਾਣਾ, ਦੁੱਧ ਰਿੜਕਣਾ, ਪਸ਼ੂਆਂ ਦੀਆਂ ਧਾਰਾਂ ਚੋਣਾਂ ਪੱਠੇ ਕੁਤਰਨਾ ਹੋਰ ਬਹੁਤ ਸਾਰੇ ਕੰਮ ਪ੍ਰਭਾਵਿਤ ਹੋ ਰਹੇ ਹਨ ਅਤੇ ਹੋਰ ਮੁਲਾਜ਼ਮ ਵਰਗ ਨੇ ਡਿਊਟੀ ਜਾਣਾ ਤੇ ਹੋਰ ਬਹੁਤ ਸਾਰੇ ਕੰਮ ਪ੍ਰਭਾਵਿਤ ਹੋ ਰਹੇ ਹਨ | ਇਨ੍ਹਾਂ ਆਗੂਆਂ ਨੇ ਪੰਜਾਬ ਸਟੇਟ ਕਾਰਪੋਰੇਸ਼ਨ ਦੇ ਉੱਚ-ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਸਵੇਰੇ ਅਤੇ ਸ਼ਾਮ ਸਮੇਂ ਲੱਗ ਰਹੇ ਬਿਜਲੀ ਦੇ ਲੰਮੇ ਕੱਟਾਂ ਤੋਂ ਰਾਹਤ ਦੁਆਈ ਜਾਵੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਗਰਮੀਆਂ ਦਾ ਮੌਸਮ ਹਲੇ ਸ਼ੁਰੂ ਨਹੀਂ ਹੋਇਆ ਤੇ ਹੁਣ ਤੋਂ ਹੀ ਕੱਟ ਲੱਗਣੇ ਸ਼ੁਰੂ ਹੋ ਗਏ ਹਨ |
Ad Position 22
No active advertisement
ਪਿਛਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀ ਗਿ੍ਫ਼ਤਾਰ-ਐੱਸ. ਐੱਸ. ਪੀ. ਸੁਰਿੰਦਰ ਲਾਂਬਾ <br/> ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਨੇ ਬਲਾਕ ਬਹਿਰਾਮ ਦੀ ਕੀਤੀ ਮਹੀਨਾਵਾਰ ਮੀਟਿੰਗ
Ad Position 24