08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਵਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

Ad Position 21
No active advertisement
ਅਜੀਤ ਡੈਸਕ 24-01-2026
ਨਵਾਂਸ਼ਹਿਰ, 23 ਜਨਵਰੀ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਨੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀਆਂ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਦਿੱਤੀ | ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਅਵਨੀਤ ਕੌਰ, ਐਸ.ਡੀ.ਐਮ ਨਵਾਂਸ਼ਹਿਰ ਅਨਮਜਯੋਤ ਕੌਰ, ਸਹਾਇਕ ਕਮਿਸ਼ਨਰ ਜਨਰਲ ਜਗਦੀਪ ਸਿੰਘ ਅਤੇ ਸਬੰਧਿਤ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ | ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਧਿਕਾਰੀਆਂ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੇ ਢੁਕਵੇਂ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਮੰਤਰੀ ਡਾ. ਬਲਬੀਰ ਸਿੰਘ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲੈਣਗੇ | ਉਨ੍ਹਾਂ ਦੱਸਿਆ ਕਿ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਨਾਲ ਭਰਪੂਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ ਅਤੇ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗੀਤ ਵੀ ਗਾਇਆ ਜਾਵੇਗਾ | ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ | ਉਨ੍ਹਾਂ ਸਮੂਹ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਵਿੱਚ ਆਪਣੀ ਅਤੇ ਆਪਣੇ ਸਟਾਫ਼ ਦੀ ਹਾਜ਼ਰੀ ਨੂੰ ਯਕੀਨੀ ਬਣਾਉਣ | ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿੱਚ ਕਿਸੇ ਵੀ ਕਿਸਮ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਅਧਿਕਾਰੀਆਂ ਨੂੰ ਯੋਗ ਪ੍ਰਬੰਧ ਨਿਰਧਾਰਿਤ ਸਮੇਂ ਵਿੱਚ ਪੂਰੇ ਕਰਨ ਦੀ ਹਦਾਇਤ ਕੀਤੀ |ਨਵਾਂਸ਼ਹਿਰ 43

Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, ਸਵਾਮਿਤਵ, ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਪ੍ਰਗਤੀ ਦਾ ਜਾ... ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਵਲੋਂ ਵਿਧਾਇਕ ਡਾ. ਸੁੱਖੀ ਨਾਲ ਦੁੱਖ ਪ੍ਰਗਟ
Ad Position 24