08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਡਿਪਟੀ ਕਮਿਸ਼ਨਰ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, ਸਵਾਮਿਤਵ, ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ

Ad Position 21
No active advertisement
ਅਜੀਤ ਡੈਸਕ 24-01-2026
ਨਵਾਂਸ਼ਹਿਰ, 23 ਜਨਵਰੀ (ਜਸਬੀਰ ਸਿੰਘ ਨੂਰਪੁਰ)-ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਪਣੇ ਦਫ਼ਤਰ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, ਸਵਾਮਿਤਵ, ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਮੀਟਿੰਗ ਵਿੱਚ ਯੋਜਨਾਵਾਂ ਅਤੇ ਲੰਬਿਤ ਕੰਮਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਵਿੱਚ ਲੰਬਿਤ ਕੰਮ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ | ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਦੂਜੇ ਪੜਾਅ ਤਹਿਤ ਤੀਰਥ ਯਾਤਰਾ ਸ਼ੁਰੂ ਕੀਤੀ ਜਾ ਰਹੀ ਹੈ | ਜਿਸ ਤਹਿਤ ਜ਼ਿਲ੍ਹੇ ਦੇ ਲੋਕਾਂ ਨੂੰ ਮੁਨਾਦੀ ਰਾਹੀਂ ਦੱਸਿਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਮੁਨਾਦੀ ਕਰਵਾਉਣ ਤੋਂ ਬਾਅਦ ਯਾਤਰੀਆਂ ਦੀ ਰਜਿਸਟ੍ਰੇਸ਼ਨ ਦਾ ਕੰਮ ਕੀਤਾ ਜਾਵੇਗਾ | ਰਜਿਸਟ੍ਰੇਸ਼ਨ ਸਬੰਧੀ ਫਾਰਮ ਬੂਥ ਪੱਧਰ ਉੱਤੇ ਭਰਵਾਏ ਜਾਣਗੇ | ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਦੀ ਚੋਣ ਡਰਾਅ ਰਾਹੀਂ ਪੂਰਨ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਸੰਗਤ ਨਾਲ ਇਕ ਮੈਡੀਕਲ ਟੀਮ ਵੀ ਜਾਵੇਗੀ ਤਾਂ ਕਿ ਕਿਸੇ ਵੀ ਹੰਗਾਮੀ ਸਥਿਤੀ ਵਿੱਚ ਤੁਰੰਤ ਸਹਾਇਤਾ ਦਿੱਤੀ ਜਾ ਸਕੇ | ਉਨ੍ਹਾਂ ਦੱਸਿਆ ਕਿ ਯਾਤਰਾ ਲਈ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸ਼ਰਧਾਲੂ ਯੋਗ ਹੋਣਗੇ | ਇਸ ਲਈ ਰਜਿਸਟ੍ਰੇਸ਼ਨ ਵਾਸਤੇ ਵੋਟਰ ਕਾਰਡ ਲਾਜ਼ਮੀ ਹੋਵੇਗਾ | ਉਨ੍ਹਾਂ ਕਿਹਾ ਕਿ ਹਰੇਕ ਰਜਿਸਟਰਡ ਵਿਅਕਤੀਆਂ ਵਿਚੋਂ ਹਰੇਕ ਬੂਥ ਤੋਂ ਡਰਾਅ ਰਾਹੀਂ ਸ਼ਰਧਾਲੂਆਂ ਦੀ ਚੋਣ ਕੀਤੀ ਜਾਵੇਗੀ | ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਬੰਧਤ ਏਜੰਸੀ ਨਾਲ ਤਾਲਮੇਲ ਕਰਕੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬੱਸਾਂ ਦੇ ਸ਼ਡਿਊਲ ਅਨੁਸਾਰ ਯਾਤਰਾ ਦੇ ਯੋਗ ਪ੍ਰਬੰਧਾਂ ਨੂੰ ਯਕੀਨੀ ਬਣਾਉਣ | ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਨਾਗਰਿਕਾਂ ਲਈ (ਬਾਕੀ ਸਫਾ 6 'ਤੇ)
Ad Position 22
No active advertisement
ਪਿਛਲੀ ਖ਼ਬਰ ਨਵਾਂਸ਼ਹਿਰ 'ਚ ਭਾਰੀ ਮੀਂਹ ਨੇ ਕੀਤੀ ਜਲ-ਥਲ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਵਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
Ad Position 24