13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਪਿੰਡ ਝਿੰਗੜਾਂ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਸ਼ੁਰੂ

Ad Position 21
No active advertisement
ਅਜੀਤ ਡੈਸਕ 25-01-2026
ਔੜ/ਝਿੰਗੜਾਂ, 24 ਜਨਵਰੀ (ਕੁਲਦੀਪ ਸਿੰਘ ਝਿੰਗੜ) - ਇਤਿਹਾਸਕ ਪਿੰਡ ਝਿੰਗੜਾਂ ਵਿਖੇ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ, ਪਿੰਡ ਵਾਸੀਆਂ ਅਤੇ ਐਨ.ਆਰ.ਆਈ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਦਿਨਾ ਧਾਰਮਿਕ ਸਮਾਗਮ 31 ਜਨਵਰੀ ਤੋਂ 2 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ | ਜਿਸ ਦੇ ਸਬੰਧ ਵਿਚ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਤੋਂ ਅੰਮਿ੍ਤ ਵੇਲੇ ਪ੍ਰਭਾਤ ਫੇਰੀਆਂ ਸ਼ੁਰੂ ਕੀਤੀਆਂ ਗਈਆਂ | ਇਹ ਪ੍ਰਭਾਤ ਫੇਰੀ ਗਲੀ ਮੁਹੱਲਿਆਂ ਦੀ ਪ੍ਰਕਰਮਾ ਕਰਦੀ ਹੋਈ ਗੁਰਦੁਆਰਾ ਸਾਹਿਬ ਵਿਖੇ ਪੁੱਜੀ | ਪ੍ਰਭਾਤ ਫੇਰੀ ਦੌਰਾਨ ਸੁੱਚਾ ਸਿੰਘ ਝਿੰਗੜ ਐਲ.ਆਈ.ਸੀ, ਸੁਰਿੰਦਰ ਸਿੰਘ ਛਿੰਦਾ, ਰਣਜੀਤ ਸਿੰਘ ਰੱਲ੍ਹ, ਸੋਮ ਨਾਥ, ਸੁਰਿੰਦਰ ਕੌਰ, ਰਮਨ ਕੁਮਾਰੀ, ਮਦਨ ਸਿੰਘ ਆਦਿ ਸੰਗਤਾਂ ਵਲੋਂ ਸ਼ਬਦ ਗਾਇਨ ਕੀਤੇ ਗਏ | ਸੇਵਾਦਾਰਾਂ ਵਲੋਂ ਸੰਗਤਾਂ ਨੂੰ ਫ਼ਲ ਫਰੂਟ, ਮੇਵਿਆਂ, ਚਾਹ ਪਕੌੜਿਆਂ ਆਦਿ ਖਾਣ ਵਾਲੇ ਪਦਾਰਥਾਂ ਨਾਲ ਸੇਵਾ ਕੀਤੀ ਗਈ | ਇਸ ਮੌਕੇ ਧਾਰਮਿਕ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਜਰਨੈਲ ਸਿੰਘ, ਸੁੱਚਾ ਸਿੰਘ ਝਿੰਗੜ, ਭਜਨ ਸਿੰਘ ਮੈਨੇਜਰ, ਸੁਰਿੰਦਰ ਸਿੰਘ ਛਿੰਦਾ, ਨਿਰਮਲ ਸਿੰਘ ਢੰਡਾ, ਸੰਤੋਖ ਸਿੰਘ ਢੰਡਾ, ਸੁਰਜੀਤ ਸਿੰਘ ਬੰਬੇ, ਰਣਜੀਤ ਸਿੰਘ, ਗੁਰਵਿੰਦਰ ਸਿੰਘ ਢੰਡਾ ਆਦਿ ਪ੍ਰਬੰਧਕਾਂ ਨੇ ਸਾਂਝੇ ਤੌਰ 'ਤੇ ਦੱਸਿਆ ਕਿ 31 ਜਨਵਰੀ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠਾਂ ਦੀ ਲੜੀ ਅਰੰਭ ਹੋਵੇਗੀ | ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ | 1 ਫਰਵਰੀ ਨੂੰ ਸ੍ਰੀ ਨਿਸ਼ਾਨ ਸਾਹਿਬ ਜੀ ਨੂੰ ਚੋਲਾ ਪਹਿਨਾਇਆ ਜਾਵੇਗਾ | ਇਸੇ ਦਿਨ ਰਾਤ ਨੂੰ ਧਾਰਮਿਕ ਦੀਵਾਨ ਸਜਾਏ ਜਾਣਗੇ | ਜਿਸ ਵਿੱਚ ਪੰਥ ਪ੍ਰਸਿੱਧ ਵੱਖ-ਵੱਖ ਕੀਰਤਨੀ ਜਥਿਆਂ ਤੋਂ ਇਲਾਵਾ ਭਾਈ ਪਲਵਿੰਦਰ ਸਿੰਘ ਕਾਹਲੋ ਦਾ ਕੀਰਤਨੀ ਜਥਾ ਸੰਗਤਾਂ ਨੂੰ ਕੀਰਤਨ ਤੇ ਕਥਾ ਵਿਚਾਰਾਂ ਰਾਹੀਂ ਨਿਹਾਲ ਕਰੇਗਾ | 2 ਫਰਵਰੀ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠਾਂ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ | ਜਿਸ ਵਿੱਚ ਵੱਖ-ਵੱਖ ਪੰਥ ਦੇ ਮਹਾਨ ਕੀਰਤਨੀ, ਢਾਡੀ ਭਾਈ ਚਰਨਜੀਤ ਸਿੰਘ ਜੜਤੋਲੀ ਦੇ ਜਥੇ ਤੋਂ ਇਲਾਵਾ ਪ੍ਰਸਿੱਧ ਗਾਇਕ ਬਲਰਾਜ ਬਿਲਗਾ ਆਪਣਾ ਧਾਰਮਿਕ ਪ੍ਰੋਗਰਾਮ ਪੇਸ਼ ਕਰਨਗੇ | ਇਸ ਮੌਕੇ ਜਸਵਿੰਦਰ ਸਿੰਘ ਢੰਡਾ ਸਕੱਤਰ ਸਹਿਕਾਰੀ ਸਭਾ, ਠੇਕੇਦਾਰ ਪਰਸ ਰਾਮ, ਬੱਦਰੀ ਦਾਸ ਇਟਲੀ, ਸ਼ਿੰਗਾਰਾ ਸਿੰਘ ਢੰਡਾ, ਅਸ਼ੋਕ ਕੁਮਾਰ, ਪੰਚ ਗੁਰਦੇਵ ਰਾਮ, ਜਸਵੀਰ ਕੌਰ ਤੇ ਮਨਪ੍ਰੀਤ ਕੌਰ, ਐਡਵੋਕੇਟ ਬਲਵਿੰਦਰ ਸਿੰਘ ਜਰਮਨ, ਗੁਰਵਿੰਦਰ ਸਿੰਘ, ਵੈਦ ਸੁਖਵੀਰ ਰੱਲ੍ਹ, ਜਸਵੀਰ ਸਿੰਘ ਸ਼ੀਰਾ, ਕਸ਼ਮੀਰ ਸਿੰਘ ਕਲਸੀ, ਸੰਦੀਪ ਸਿੰਘ, ਕੁਲਦੀਪ ਸਿੰਘ, ਲਵਪ੍ਰੀਤ ਸਿੰਘ, ਅਵਤਾਰ ਸਿੰਘ, ਚਰਨਜੀਤ ਸਿੰਘ, ਅੰਮਿ੍ਤਪਾਲ ਸਿੰਘ, ਸੁਰਿੰਦਰਪਾਲ ਕਲਸੀ, ਅਮਰਜੀਤ ਸਿੰਘ, ਮਾ. ਭੁਪਿੰਦਰ ਸਿੰਘ ਝਿੰਗੜ, ਮਾ. ਨਿਰਮਲ ਰਾਮ, ਕੁਲਵੰਤ ਸਿੰਘ, ਮੰਗਤ ਰਾਏ, ਰਾਜਾ ਮਹਿਮੀ, ਅਮਰੀਕ ਸਿੰਘ ਢੰਡਾ, ਕੁਲਵਿੰਦਰ ਸਿੰਘ, ਜਤਿੰਦਰ ਸਿੰਘ, ਸੁਰੇਸ਼ ਕੁਮਾਰ, ਜਗਤਾਰ ਸਿੰਘ, ਸਤਨਾਮ ਰਾਮ, ਰਵੀ ਕਲਸੀ, ਸੋਨੂੰ ਰੱਲ੍ਹ, ਰੇਸ਼ਮ, ਪਲਵਿੰਦਰ ਸਿੰਘ ਆਦਿ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬਾਬਾ ਸੰਗੂਆਣਾ ਸਾਹਿਬ ਜੱਸੋਮਜਾਰਾ ਵਿਖੇ ਸੁੰਦਰ ਦਸਤਾਰ ਮੁਕਾਬਲੇ ਕਰਵਾਏ ਅਗਲੀ ਖ਼ਬਰ ਚੌਧਰੀ ਤਰਸੇਮ ਲਾਲ ਨੀਲੇਵਾੜਾ ਦੇ ਪਰਿਵਾਰ ਨਾਲ ਵੱਖ-ਵੱਖ ਸ਼ਖਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ
Ad Position 24