ਨਵਾਂਸ਼ਹਿਰ, 24 ਜਨਵਰੀ (ਜਸਬੀਰ ਸਿੰਘ ਨੂਰਪੁਰ) - ਦੇਸ਼ ਦੇ 77ਵੇਂ ਗਣਤੰਤਰ ਦਿਵਸ ਦੇ ਮੱਦੇਨਜ਼ਰ ਸਥਾਨਕ ਆਈ.ਟੀ.ਆਈ ਗਰਾਊਾਡ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਫੁੱਲ ਡਰੈੱਸ ਰਿਹਰਸਲ ਕੀਤੀ ਗਈ, ਜਿਸ ਦਾ ਨਿਰੀਖਣ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵੱਲੋਂ ਕੀਤਾ ਗਿਆ | ਗਣਤੰਤਰ ਦਿਵਸ ਦੀ ਫੁੱਲ ਡਰੈੱਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਕੌਮੀ ਝੰਡਾ ਵੀ ਲਹਿਰਾਇਆ ਗਿਆ | ਇਸ ਉਪਰੰਤ ਉਨ੍ਹਾਂ ਨੇ ਐਸ.ਐਸ.ਪੀ ਤੁਸ਼ਾਰ ਗੁਪਤਾ ਸਮੇਤ ਪਰੇਡ ਵਿੱਚ ਸ਼ਾਮਲ ਟੁਕੜੀਆਂ ਦਾ ਨਿਰੀਖਣ ਕੀਤਾ | ਪਰੇਡ ਕਮਾਂਡਰ ਦੀ ਅਗਵਾਈ ਵਿੱਚ ਮਾਰਚ ਪਾਸਟ ਵਿੱਚ ਸ਼ਾਮਲ ਪੰਜਾਬ ਪੁਲਿਸ (ਪੁਰਸ਼ ਤੇ ਮਹਿਲਾ) ਟੁਕੜੀਆਂ ਤੋ ਇਲਾਵਾ ਜਵਾਹਰ ਨਵੋਦਿਆ ਵਿਦਿਆਲਿਆ, ਪੋਜੇਵਾਲ, ਕੈਂਬਰਿਜ ਇੰਟਰਨੈਸ਼ਨਲ ਸਕੂਲ ਕਰੀਹਾ, ਕਿਰਪਾਲ ਸਾਗਰ ਅਕੈਡਮੀ ਦਰਿਆਪੁਰ ਅਤੇ ਸਾਂਝ ਕੇਂਦਰ (ਸਟੂਡੈਂਟ ਪੁਲਿਸ ਕੈਡਿਟ) ਦੇ ਵਿਦਿਆਰਥੀਆਂ ਨੇ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ ਜਦਕਿ ਕੇ.ਸੀ. ਪਬਲਿਕ ਸਕੂਲ ਨਵਾਂਸ਼ਹਿਰ ਦੇ ਵਿਦਿਆਰਥੀਆਂ ਨੇ ਬੈਂਡ ਰਾਹੀਂ ਮਨਮੋਹਕ ਧੁਨਾਂ ਵਜਾਈਆਂ | ਫੁੱਲ ਡਰੈੱਸ ਰਿਹਰਸਲ ਦੌਰਾਨ ਸੀ.ਐਮ ਦੀ ਯੋਗਸ਼ਾਲਾ ਰਾਹੀਂ ਯੋਗਾ ਟ੍ਰੇਨਰਾਂ ਅਤੇ ਵਿਦਿਆਰਥੀਆਂ ਨੇ ਯੋਗ ਦੀ ਮਹੱਤਤਾ ਅਤੇ ਯੋਗਾ ਨਾਲ ਸਿਹਤਮੰਦ ਜੀਵਨ ਦਾ ਸੰਦੇਸ਼ ਦਿੱਤਾ | ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਲੰਗੜੋਆ ਅਤੇ ਸਕਾਲਰ ਪਬਲਿਕ ਸਕੂਲ, ਜਾਡਲਾ ਦੇ ਵਿਦਿਆਰਥੀਆਂ ਨੇ ਕੋਰਿਓਗ੍ਰਾਫੀ ਅਤੇ ਗੁਰੂ ਰਾਮਦਾਸ ਇੰਟਰਨੈਸ਼ਨਲ ਪਬਲਿਕ ਸਕੂਲ, ਮੱਲਪੁਰ ਦੇ ਵਿਦਿਆਰਥੀਆਂ ਨੇ ਮਾਰਸ਼ਲ ਖੇਡ ਗੱਤਕੇ ਦੀ ਪੇਸ਼ਕਾਰੀ ਕੀਤੀ | ਸੈਂਟ ਸੋਲਜਰ ਸੀਨੀਅਰ ਸੈਕੰਡਰੀ ਸਕੂਲ, ਕੁਲਾਮ ਦੀਆਂ ਵਿਦਿਆਰਥੀਆਂ ਨੇ ਪੰਜਾਬ ਦਾ ਲੋਕ ਨਾਚ ਗਿੱਧਾ ਅਤੇ ਸ਼ਿਵਾਲਿਕ ਪਬਲਿਕ ਸਕੂਲ, ਨਵਾਂਸ਼ਹਿਰ ਦੇ ਵਿਦਿਆਰਥੀਆਂ ਨੇ ਭੰਗੜੇ ਦੀ ਪੇਸ਼ਕਾਰੀ ਕੀਤੀ | ਗੁਰੂ ਰਾਮਦਾਸ ਇੰਟਰਨੈਸ਼ਨਲ ਪਬਲਿਕ ਸਕੂਲ ਮੱਲਪੁਰ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਗਾਣ ਗਾਇਆ | ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਨੂੰ ਅੰਤਿਮ ਰੂਪ ਦੇਣ ਲਈ ਗਰਾਊਾਡ ਵਿੱਚ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਬੁਲਾਈ | ਉਨ੍ਹਾਂ ਸਮੁੱਚੇ ਸੁਚਾਰੂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਮੰਤਰੀ ਡਾ. ਬਲਬੀਰ ਸਿੰਘ 26 ਜਨਵਰੀ ਨੂੰ 77ਵੇਂ ਗਣਤੰਤਰ ਦਿਵਸ ਮੌਕੇ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਅਤੇ ਹੋਰਨਾਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ, ਉਪਰੰਤ ਆਈ.ਟੀ.ਆਈ ਗਰਾਊਾਡ ਵਿਖੇ ਕੌਮੀ ਝੰਡਾ ਲਹਿਰਾਉਣਗੇ | ਉਨ੍ਹਾਂ ਦੱਸਿਆ ਕਿ ਦੇਸ਼ ਭਗਤੀ 'ਤੇ ਅਧਾਰਿਤ ਵੰਨਗੀਆਂ ਦੀ ਪੇਸ਼ਕਾਰੀ ਤੋਂ ਇਲਾਵਾ ਵੱਖ-ਵੱਖ ਸਕੀਮਾਂ ਅਤੇ ਕਾਰਜਾਂ ਨੂੰ ਦਰਸਾਉਂਦੀਆਂ ਵਿਭਾਗਾਂ ਦੀਆਂ ਝਾਕੀਆਂ ਵੀ ਪ੍ਰੋਗਰਾਮ ਦਾ ਹਿੱਸਾ ਹੋਣਗੀਆਂ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇ.ਵਿ) ਅਵਨੀਤ ਕੌਰ, ਐਸ.ਡੀ.ਐਮ. ਨਵਾਂਸ਼ਹਿਰ