ਨਵਾਂਸ਼ਹਿਰ, 24 ਜਨਵਰੀ (ਦੀਦਾਰ ਸਿੰਘ ਸ਼ੇਤਰਾ)-ਨਿਰਦੇਸ਼ਕ ਪਸਾਰ ਸਿੱਖਿਆ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਫਰਵਰੀ 2026 'ਚ ਲੱਗਣ ਵਾਲ਼ੇ ਸਿਖਲਾਈ ਕੋਰਸਾਂ ਬਾਰੇ ਜਾਣਕਾਰੀ ਜਾਰੀ ਕੀਤੀ ਗਈ ਹੈ | ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਯੂਨੀਵਰਸਿਟੀ ਦੇ ਕਿ੍ਸ਼ੀ ਵਿਗਿਆਨ ਕੇਂਦਰ ਲੰਗੜੋਆ ਦੇ ਸਹਾਇਕ ਨਿਰਦੇਸ਼ਕ ਅਨੁਸਾਰ ਗਰਮੀਆਂ ਦੀਆਂ ਸਬਜ਼ੀਆਂ ਦੇ ਉਤਪਾਦਨ ਦੀਆਂ ਤਕਨੀਕਾਂ ਸੰਬੰਧੀ ਸਿਖਲਾਈ ਕੋਰਸ 3 ਫਰਵਰੀ ਨੂੰ , ਸ਼ਹਿਦ ਦੀ ਡੱਬਾਬੰਦੀ ਅਤੇ ਮੰਡੀਕਰਨ ਸਬੰਧੀ ਸਿਖਲਾਈ ਕੋਰਸ 9 ਫਰਵਰੀ ਤੋਂ 13 ਤੱਕ, ਬਾਗ਼ਬਾਨੀ ਫ਼ਸਲਾਂ ਦੀ ਕੀਮਤ ਵਧਾਉਣ ਸੰਬੰਧੀ ਸਿਖਲਾਈ ਕੋਰਸ 10 ਫਰਵਰੀ ਤੋਂ 14 ਤੱਕ, ਸਬਜ਼ੀਆਂ ਦੀ ਕਾਸ਼ਤ ਲਈ ਨਵੀਆਂ ਤਕਨੀਕਾਂ ਦੀ ਜਾਣਕਾਰੀ ਲਈ ਸਿਖਲਾਈ ਕੈਂਪ 11 ਫਰਵਰੀ ਨੂੰ , ਖੇਤੀ ਫ਼ਸਲਾਂ ਲਈ ਬੀਜ ਉਤਪਾਦਨ ਸਿਖਲਾਈ ਲਈ ਕੈਂਪ 17 ਫਰਵਰੀ ਨੂੰ , ਕਿਸ਼ੋਰ ਅਵਸਥਾ ਦੀਆਂ ਲੜਕੀਆਂ ਲਈ ਸੰਤੁਲਿਤ ਖ਼ੁਰਾਕ ਅਤੇ ਨਿੱਜੀ ਸਫ਼ਾਈ ਦੇ ਪ੍ਰਬੰਧਾਂ ਸਬੰਧੀ ਸਿਖਲਾਈ ਕੈਂਪ 20 ਫਰਵਰੀ ਅਤੇ ਰੇਸ਼ਮੀ ਅਤੇ ਊਨੀ ਕੱਪੜਿਆਂ ਦੀ ਸਾਂਭ-ਸੰਭਾਲ ਸਬੰਧੀ ਸਿਖਲਾਈ ਕੈਂਪ 25 ਫਰਵਰੀ ਨੂੰ ਲਗਾਇਆ ਜਾ ਰਿਹਾ ਹੈ |