ਕੋਟਫ਼ਤੂਹੀ, 24 ਜਨਵਰੀ (ਅਟਵਾਲ)-ਪਿੰਡ ਭਾਮ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਧਾਰਮਿਕ ਸਮਾਗਮ 26 ਜਨਵਰੀ ਨੂੰ ਕਰਵਾਏ ਜਾ ਰਹੇ ਹਨ | ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਪ੍ਰਧਾਨ ਜਥੇ. ਹਰੀ ਸਿੰਘ ਜਸਵਾਲ ਭਾਮ ਨੇ ਦੱਸਿਆ ਕਿ ਇਸ ਮੌਕੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਜਾਣਗੇ | ਉਪਰੰਤ ਧਾਰਮਿਕ ਸਮਾਗਮ ਵਿਚ ਭਾਈ ਜਗਜੀਤ ਸਿੰਘ ਭਾਮ, ਭਾਈ ਗੁਰਦੀਪ ਸਿੰਘ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕਰਨਗੇ |