ਬੰਗਾ, 24 ਜਨਵਰੀ (ਕੁਲਦੀਪ ਸਿੰਘ ਪਾਬਲਾ) - ਬਸੰਤ ਪੰਚਮੀ ਦੇ ਦਿਨਾਂ ਵਿੱਚ ਪਤੰਗ ਉਡਾਉਣ ਦੇ ਸ਼ੌਕੀਨਾਂ ਲਈ ਚੀਨ ਵੱਲੋਂ ਤਿਆਰ ਕੀਤੀ ਗਈ ਚਾਈਨਾ ਡੋਰ 'ਤੇ ਪੂਰੀ ਤਰ੍ਹਾਂ ਨਾਲ ਸਖ਼ਤ ਪਾਬੰਦੀ ਲਗਾਈ ਜਾਵੇ ਤਾਂ ਜੋ ਇਸ ਦੀ ਵਜ੍ਹਾ ਕਰਕੇ ਕੋਈ ਮਾੜੀ ਘਟਨਾ ਨਾ ਵਾਪਰ ਜਾਵੇ | ਮੀਡੀਆ ਨਾਲ ਵਿਚਾਰ ਸਾਂਝੇ ਕਰਦੇ ਹੋਏ ਬਾਬਾ ਜਵਾਹਰ ਸਿੰਘ ਜੀ ਦੇ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਜਸਦੀਪ ਸਿੰਘ ਮੰਗਾ ਨੇ ਕਿਹਾ ਕਿ ਇਸ ਚਾਈਨਾ ਡੋਰ ਨਾਲ ਕਈ ਥਾਵਾਂ 'ਤੇ ਦੋਪਹੀਆ ਵਾਹਨ ਚਾਲਕ ਇਸਦੀ ਲਪੇਟ ਵਿੱਚ ਆਉਣ ਦੇ ਨਾਲ ਗੰਭੀਰ ਜ਼ਖਮੀ ਹੋ ਰਹੇ ਹਨ | ਇਸ ਚਾਈਨਾ ਡੋਰ ਨਾਲ ਪਸ਼ੂ ਪੰਛੀ ਵੀ ਆਪਣੀ ਜਾਨ ਗੁਆ ਚੁੱਕੇ ਹਨ | ਉਹਨਾਂ ਕਿਹਾ ਕਿ ਜ਼ਿਆਦਾਤਰ ਦੋਪਹੀਆ ਵਾਹਨਾਂ ਦੇ ਚਾਲਕਾਂ ਨੂੰ ਇਹ ਡੋਰ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ | ਇਸਦੇ ਨਾਲ ਆਕਾਸ਼ ਵਿੱਚ ਉੱਡ ਰਹੇ ਬੇਜੁਬਾਨੇ ਪੰਛੀ ਵੀ ਇਸ ਚਾਈਨਾ ਡੋਰ ਦੀ ਲਪੇਟ ਵਿੱਚ ਆ ਕੇ ਆਪਣਾ ਦਮ ਛੱਡ ਜਾਂਦੇ ਹਨ | ਉਹਨਾਂ ਪ੍ਰਸ਼ਾਸਨ ਤੋਂ ਮੰਗ ਕਰਦਿਆਂ ਕਿਹਾ ਕਿ ਲੋਕਾਂ ਦੀ ਜਾਨ ਬਚਾਉਣ ਲਈ ਚਾਈਨਾ ਡੋਰ ਨਾਲ ਪਤੰਗਬਾਜੀ ਕਰਨ ਵਾਲਿਆਂ ਅਤੇ ਵੇਚਣ ਵਾਲਿਆਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇ | ਉਹਨਾਂ ਬੱਚਿਆਂ ਦੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਬੱਚਿਆਂ ਨੂੰ ਪਤੰਗਬਾਜ਼ੀ ਤੋਂ ਹਟਾ ਕੇ ਪੜ੍ਹਾਈ ਲਈ ਪ੍ਰੇਰਿਤ ਕਰੋ ਤਾਂ ਕਿ ਚੰਗੀ ਪੜ੍ਹਾਈ ਕਰਕੇ ਪੰਜਾਬ ਹੋਰ ਤਰੱਕੀ ਵੱਲ ਵਧ