19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਮੌਕੇ ਨਾਗਰਿਕਾਂ ਨੂੰ ਚੋਣਾਂ ਦੌਰਾਨ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਕੀਤਾ ਪ੍ਰੇਰਿਤ

Ad Position 21
No active advertisement
ਅਜੀਤ ਡੈਸਕ 26-01-2026
ਨਵਾਂਸ਼ਹਿਰ, 25 ਜਨਵਰੀ (ਜਸਬੀਰ ਸਿੰਘ ਨੂਰਪੁਰ) - ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 16ਵਾਂ ਰਾਸ਼ਟਰੀ ਵੋਟਰ ਦਿਵਸ ਜ਼ਿਲ੍ਹਾ ਪੱਧਰੀ ਸਮਾਗਮ ਬੜੇ ਉਤਸ਼ਾਹ ਨਾਲ ਡੀ.ਏ.ਐਨ ਕਾਲਜ ਵਿਖੇ ਉਪ ਮੰਡਲ ਮੈਜਿਸਟਰੇਟ ਨਵਾਂਸ਼ਹਿਰ ਅਨਮਜੋਤ ਕੌਰ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ ਅਤੇ ਨਵੇਂ ਵੋਟਰਾਂ ਨੂੰ ਵੋਟਰ ਫੋਟੋ ਪਹਿਚਾਣ ਪੱਛਰ (ਈ. ਪੀ. ਆਈ. ਸੀ) ਵੰਡੇ ਗਏ | ਉਪ ਮੰਡਲ ਮੈਜਿਸਟਰੇਟ ਨਵਾਂਸ਼ਹਿਰ ਅਨਮਜੋਤ ਕੌਰ ਨੇ ਵੋਟਰਾਂ ਨੂੰ ਵੋਟ ਦੀ ਮਹੱਤਤਾ ਸਬੰਧੀ ਜਾਗਰੂਕ ਕਰਦਿਆਂ ਵੋਟ ਪਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਜਿਨ੍ਹਾਂ ਨੌਜਵਾਨਾਂ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ ਅਤੇ ਜਿਨ੍ਹਾਂ ਨੇ ਅਜੇ ਤੱਕ ਆਪਣੀ ਵੋਟ ਲਈ ਰਜਿਸਟ੍ਰੇਸ਼ਨ ਨਹੀ ਕਰਵਾਈ, ਉਹ ਵੀ ਆਪਣੀ ਵੋਟ ਬਣਾਉਣ ਲਈ ਆਪਣਾ ਫਾਰਮ ਆਨ ਲਾਈਨ ਭਰ ਸਕਦੇ ਹਨ ਜਾਂ ਸਬੰਧ ਬੀ.ਐਲ.ਓਜ਼ ਜਾਂ ਈ.ਆਰ.ਓ ਦਫ਼ਤਰ ਵਿੱਚ ਵੀ ਆਪਣਾ ਫਾਰਮ ਭਰਕੇ ਦੇ ਸਕਦੇ ਹਨ | ਉਨ੍ਹਾਂ ਕਿਹਾ ਕਿ ਇਸ ਵਾਰ ਦਾ 16 ਵਾਂ ਰਾਸ਼ਟਰੀ ਵੋਟਰ ਦਿਵਸ 'ਮੇਰਾ ਭਾਰਤ ਮੇਰੀ ਵੋਟ' ਥੀਮ 'ਤੇ ਆਧਾਰਿਤ ਸੀ | ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਹਰ ਵੋਟ ਅਹਿਮ ਹੁੰਦੀ ਹੈ ਤੇ ਭਾਰਤ ਵਰਗੇ ਲੋਕਤੰਤਰਿਕ ਦੇਸ਼ ਵਿੱਚ ਹਰ ਸ਼੍ਰੇਣੀ ਦੇ ਹਰੇਕ ਨਾਗਰਿਕ ਦੀ ਵੋਟ ਦੀ ਮਹੱਤਤਾ ਹੋਰ ਵੀ ਵੱਧ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਹਮੇਸ਼ਾ ਸੋਚ-ਸਮਝ ਕੇ, ਨਿਡਰ ਹੋ ਕੇ, ਧਰਮ, ਵਰਗ, ਜਾਤੀ, ਭਾਈਚਾਰੇ, ਭਾਸ਼ਾ ਜਾਂ ਕਿਸੇ ਹੋਰ ਵੀ ਲਾਲਚ ਦੇ ਪ੍ਰਭਾਵ ਤੋਂ ਬਿਨਾਂ ਆਪਣੀ ਵੋਟ ਦੇ ਹੱਕ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ | ਐਸ.ਡੀ.ਐਮ. ਅਨਮਜੋਤ ਕੌਰ ਨੇ ਦੱਸਿਆ ਕਿ ਇਸ ਮੌਕੇ 'ਤੇ ਮੌਜੂਦ ਸਾਰੇ ਲੋਕਾਂ ਨੂੰ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਵੋਟ ਪਾਉਣ ਦੇ ਆਪਣੇ ਅਧਿਕਾਰ ਦੀ ਵਰਤੋਂ ਕਰਨ ਦੀ ਸਹੁੰ ਵੀ ਚੁਕਾਈ | ਇਸ ਮੌਕੇ ਸਕੂਲੀ ਵਿਦਿਆਰਥੀਆਂ ਵੱਲੋਂ ਭਾਸ਼ਣ, ਲਘੂ ਨਾਟਕ, ਰੰਗੋਲੀ, ਗਿੱਧਾ, ਗੀਤ ਆਦਿ ਦੀ ਪੇਸ਼ਕਾਰੀ ਕੀਤੀ ਗਈ | ਸਮਾਰੋਹ ਦੌਰਾਨ ਐਸ.ਡੀ.ਐਮ. ਵੱਲੋਂ ਵੋਟਰ ਸੂਚੀ ਦੀ ਸੁਧਾਈ ਦੌਰਾਨ ਵਧੀਆ ਕਾਰਗੁਜਾਰੀ ਵਿਖਾਉਣ ਵਾਲੇ ਬੀ.ਐਲ.ਓ. ਬੂਥ ਨੰ: 151 ਬਲਾਚੌਰ ਅਨਿਲ ਕੁਮਾਰ, ਨੋਡਲ ਅਫ਼ਸਰ ਸਵੀਪ ਸਤਨਾਮ ਸਿੰਘ ਨੂੰ ਸਨਮਾਨਿਤ ਕੀਤਾ ਗਿਆ | ਸਮਾਗਮ ਦੌਰਾਨ ਨੋਡਲ ਅਫ਼ਸਰ ਸਵੀਪ ਸਤਨਾਮ ਸਿੰਘ ਅਤੇ ਚੋਣ ਕਾਨੂੰਗੋ ਅਮਨਦੀਪ ਸਿੰਘ ਵੱਲੋਂ ਮੁੱਖ ਮਹਿਮਾਨ ਨੂੰ ਜੀ ਆਇਆ ਕਿਹਾ ਗਿਆ | ਸਮਾਗਮ ਵਿੱਚ ਮੰਚ ਸੰਚਾਲਨ ਦੀ ਭੂਮਿਕਾ ਹਰਦੀਪ ਕੌਰ ਨੇ ਨਿਭਾਈ | ਇਸ ਮੌਕੇ ਪਰਮਜੀਤ ਕੌਰ, ਮੁਸਕਾਨ, ਰਾਕੇਸ਼ ਕੁਮਾਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੰੂ ਸਮਰਪਿਤ ਜੱਸੋਮਜਾਰਾ ਵਿਖੇ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਕਾਠਗੜ੍ਹ ਵਿਖੇ 10 ਲੱਖ ਸਿਹਤ ਬੀਮਾ ਕਾਰਡ ਬਣਾਉਣ ਦਾ ਕੰਮ ਸ਼ੁਰੂ
Ad Position 24