19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਹਲਕਾ ਇੰਚਾਰਜ ਤੁਰੰਤ ਲਗਾਉਣਾ ਚਾਹੀਦੈ -ਆਦੋਆਣਾ

Ad Position 21
No active advertisement
ਅਜੀਤ ਡੈਸਕ 26-01-2026
ਬਲਾਚੌਰ, 25 ਜਨਵਰੀ (ਨਰੇਸ਼ ਧੌਲ)-ਪਾਰਟੀ ਨੂੰ ਜ਼ਮੀਨੀ ਪੱਧਰ ਤੋਂ ਮਜ਼ਬੂਤ ਕਰਨ ਹਿੱਤ ਹਾਈਕਮਾਂਡ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਹਲਕਾ ਇੰਚਾਰਜ ਤੁਰੰਤ ਲਗਾਉਣਾ ਚਾਹੀਦਾ ਹੈ | ਇਹ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਸ਼੍ਰੋਮਣੀ ਅਕਾਲੀ ਦਲ ਬਾਦਲ ਚਰਨਜੀਤ ਸਿੰਘ ਬਿੱਟੂ ਆਦੋਆਣਾ ਨੇ ਪਾਰਟੀ ਦੀ ਮੌਜੂਦਾ ਸਥਿਤੀ ਸਬੰਧੀ ਗੱਲਬਾਤ ਕਰਦਿਆਂ ਹੋਇਆਂ ਕੀਤਾ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਤਿਹਾਸ ਸਿਰਜਣ ਲਈ ਵਿਧਾਨ ਸਭਾ ਹਲਕਾ ਬਲਾਚੌਰ ਵਿਖੇ ਪਹਿਲ ਦੇ ਆਧਾਰ 'ਤੇ ਹਲਕਾ ਇੰਚਾਰਜ ਨਿਯੁਕਤ ਕਰਕੇ ਬਾਕੀ ਨਿਯੁਕਤੀਆਂ ਨੂੰ ਵੀ ਤਰਜੀਹ ਦੇਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਪਾਰਟੀ ਮੈਂਬਰਾਂ ਅਤੇ ਵਰਕਰਾਂ ਨੂੰ ਅਹੁਦਿਆਂ 'ਤੇ ਨਿਯੁਕਤ ਕਰਕੇ ਛੇਤੀ ਹੀ ਜ਼ਿੰਮੇਵਾਰੀਆਂ ਸੰਭਾਲਣ ਵਿੱਚ ਪਹਿਲ ਕਦਮੀ ਕਰਵਾਉਣੀ ਚਾਹੀਦੀ ਹੈ, ਤਾਂ ਜੋ ਆਉਣ ਵਾਲੀਆਂ ਚੋਣਾਂ ਤੱਕ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਚੰਗੀ ਤਰਾਂ ਮਜ਼ਬੂਤ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਮੌਜੂਦਾ ਆਪ ਸਰਕਾਰ ਤੋਂ ਲੋਕਾਂ ਦਾ ਮੋਹ ਪੂਰੀ ਤਰ੍ਹਾਂ ਭੰਗ ਹੋ ਚੁੱਕਾ ਹੈ ਅਤੇ ਉਹ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਲਿਆਉਣ ਲਈ ਆਉਣ ਵਾਲੀਆਂ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਤਾਂ ਜੋ ਪੰਜਾਬ ਨੂੰ ਲੀਹਾਂ 'ਤੇ ਲਿਆਂਦਾ ਜਾ
Ad Position 22
No active advertisement
ਪਿਛਲੀ ਖ਼ਬਰ ਸੰਸਥਾ ਪਠਲਾਵਾ ਵਲੋਂ ਚਾਈਨਾ ਡੋਰ ਨਾਲ ਮਰਨ ਵਾਲੇ ਬੱਚੇ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਨਾਭ ਕੰਵਲ ਰਾਜਾ ਸਾਹਿਬ ਦੇ ਅਸਥਾਨ 'ਤੇ ਕਰਵਾਇਆ ਸ਼ੁਕਰਾਨਾ ਸਮਾਗਮ
Ad Position 24