19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਮੁੱਖ ਸੜਕ ਦੇ ਹਾਲਾਤ ਬਣਦੇ ਜਾ ਰਹੇ ਹਨ ਬਦ ਤੋਂ ਬਦਤਰ

Ad Position 21
No active advertisement
ਅਜੀਤ ਡੈਸਕ 26-01-2026
ਬਲਾਚੌਰ, 25 ਜਨਵਰੀ (ਨਰੇਸ਼ ਧੌਲ)-ਬਲਾਚੌਰ ਤੋਂ ਭੱਦੀ, ਨੂਰਪੁਰ ਬੇਦੀ, ਸ੍ਰੀ ਅਨੰਦਪੁਰ ਸਾਹਿਬ ਅਤੇ ਸ਼੍ਰੀ ਕੀਰਤਪੁਰ ਸਾਹਿਬ ਨੂੰ ਜਾਣ ਵਾਲੀ ਮੁੱਖ ਸੜਕ ਦੇ ਹਾਲਾਤ ਨਵਾਂ ਪਿੰਡ ਟੱਪਰੀਆਂ ਵਿਖੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਦਿਨੋਂ ਦਿਨ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ | ਬਦਬੂ ਮਾਰ ਰਿਹਾ ਗੰਦਾ ਪਾਣੀ ਵਾਹਨ ਚਾਲਕਾਂ ਲਈ ਰੋਜ਼ਾਨਾ ਹੀ ਵੱਡੀ ਸਿਰਦਰਦੀ ਬਣ ਰਿਹਾ ਹੈ | ਪਿੰਡ ਵਾਸੀਆਂ ਨੇ ਦੱਸਿਆ ਕਿ ਪਹਿਲਾਂ ਇਸ ਗੰਦੇ ਪਾਣੀ ਦੀ ਨਿਕਾਸੀ ਐਸ.ਸੀ ਬਸਤੀ ਵਿਖੇ ਬਣਾਏ ਗਏ ਛੱਪੜ ਵਿੱਚ ਕੀਤੀ ਹੋਈ ਸੀ | ਪ੍ਰੰਤੂ ਹੁਣ ਕੁੱਝ ਕਾਰਨਾਂ ਕਰਕੇ ਉਸ ਛੱਪੜ ਵਿੱਚ ਪਾਣੀ ਪੈਣ ਦੀ ਬਜਾਏ ਇਹ ਪਾਣੀ ਖੁੱਲੇ੍ਹ ਤੌਰ 'ਤੇ ਹੀ ਮੁੱਖ ਸੜਕ 'ਤੇ ਨਹਿਰ ਦਾ ਰੂਪ ਧਾਰਨ ਕਰਕੇ ਸੜਕ ਦੇ ਹਾਲਾਤ ਦਿਨੋਂ ਦਿਨ ਖ਼ਰਾਬ ਕਰ ਰਿਹਾ | ਇਸ ਗੰਦੇ ਪਾਣੀ ਕਾਰਨ ਸੜਕ ਦੇ ਵੱਡੇ ਹਿੱਸੇ ਅੰਦਰ ਵੱਡੇ-ਵੱਡੇ ਖੱਡੇ ਪੈ ਚੁੱਕੇ ਹਨ ਅਤੇ ਉਨ੍ਹਾਂ ਵਿੱਚ ਪਾਣੀ ਖੜ ਗਿਆ ਹੈ | ਇਸ ਬਦਬੂ ਮਾਰਦੇ ਗੰਦੇ ਪਾਣੀ ਵਿੱਚ ਦੋ ਪਹੀਆ ਵਾਹਨ ਚਾਲਕ ਅਤੇ ਸਕੂਲੀ ਬੱਚੇ ਕਈ ਵਾਰ ਹਾਦਸਾ ਗ੍ਰਸਤ ਹੋ ਚੁੱਕੇ ਹਨ ਅਤੇ ਬਾਕੀ ਵਾਹਨ ਚਾਲਕਾਂ ਨੂੰ ਵੀ ਲੰਘਣ ਵੇਲੇ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਤੋਂ ਇਲਾਵਾ ਪਸ਼ੂਆਂ ਨੂੰ ਚਾਰਾ ਲਿਜਾਉਣ ਵਾਲੇ ਕਿਸਾਨਾਂ ਅਤੇ ਪੈਦਲ ਚੱਲਣ ਵਾਲੇ ਰਾਹਗੀਰਾਂ ਦਾ ਤਾਂ ਰੱਬ ਹੀ ਰਾਖਾ ਹੈ | ਪਿਛਲੇ ਕਈ ਦਿਨ ਬੀਤ ਜਾਣ ਉਪਰੰਤ ਵੀ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਇਸ ਮੁੱਖ ਸਮੱਸਿਆ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ | ਪਿੰਡ ਵਾਸੀਆਂ ਅਤੇ ਇਲਾਕਾ ਵਾਸੀਆਂ ਨੇ ਮੰਗ ਕੀਤੀ ਹੈ ਕਿ ਇਸ ਸਮੱਸਿਆ ਦਾ ਹੱਲ ਪਹਿਲ ਦੇ ਆਧਾਰ 'ਤੇ ਕਰਵਾਇਆ ਜਾਵੇ ਤਾਂ ਜੋ ਆਵਾਜਾਈ ਨੂੰ ਵੀ ਨਿਰਵਿਘਨ ਬਣਾਇਆ ਜਾ ਸਕੇ ਅਤੇ ਇਸ ਮੁੱਖ ਸੜਕ ਦੇ ਬਦਤਰ ਹੁੰਦੇ ਹਾਲਤਾਂ ਨੂੰ ਵੀ ਬਚਾਇਆ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਕਰਵਾਇਆ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਆਮ ਜਾਣਕਾਰੀ ਦੀ ਪ੍ਰੀਖਿਆ ਦੌਰਾਨ ਹਿੱਸਾ ਲੈਣ ਵਾਲੇ ਵਿਦਿਆਰਥੀ ਸਨਮਾਨਿਤ
Ad Position 24