19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਸ਼ਾਨਦਾਰ ਨਤੀਜੇ ਪ੍ਰਾਪਤ ਕਰਨ ਲਈ ਮਾਪੇ ਅਤੇ ਅਧਿਆਪਕਾਂ ਦਾ ਆਪਸੀ ਸਹਿਯੋਗ ਜ਼ਰੂਰੀ -ਮਲਹੋਤਰਾ

Ad Position 21
No active advertisement
ਅਜੀਤ ਡੈਸਕ 26-01-2026
ਟੱਪਰੀਆਂ ਖ਼ੁਰਦ, 25 ਜਨਵਰੀ (ਬਲਵਿੰਦਰ ਨਾਨੋਵਾਲੀਆ)-ਨਿਊ ਆਦਰਸ਼ ਸੈਕੰਡਰੀ ਸਕੂਲ ਸੜੋਆ ਦੇ ਮੈਨੇਜਿੰਗ ਡਾਇਰੈਕਟਰ ਸੰਜੇ ਮਲਹੋਤਰਾ ਦੀ ਅਗਵਾਈ ਵਿੱਚ ਗਠਨ ਟੀਮ ਵੱਲੋਂ ਚੰਦਿਆਣੀ ਖ਼ੁਰਦ ਵਿਖੇ ਪਿੰਡ ਵਾਸੀਆਂ ਨੂੰ ਨਵੇਂ ਦਾਖ਼ਲੇ ਸਬੰਧੀ ਅਤੇ ਇਨਸਾਨ ਦੇ ਜੀਵਨ ਅੰਦਰ ਸਿੱਖਿਆ ਦੇ ਮਹੱਤਵ ਬਾਰੇ ਜਾਣੂ ਕਰਵਾਇਆ | ਇਸ ਮੌਕੇ ਸੰਜੇ ਮਲਹੋਤਰਾ ਨੇ ਕਿਹਾ ਕਿ ਸ਼ਾਨਦਾਰ ਨਤੀਜੇ ਪ੍ਰਾਪਤ ਕਰਨ ਲਈ ਮਾਪੇ ਅਤੇ ਅਧਿਆਪਕਾਂ ਦਾ ਆਪਸੀ ਸਹਿਯੋਗ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਜਦੋਂ ਤੱਕ ਜਮਾਤ ਅੰਦਰ ਅਧਿਆਪਕ ਵੱਲੋਂ ਪੜ੍ਹਾਏ ਵਿਸ਼ੇ ਨੂੰ ਵਿਦਿਆਰਥੀ ਘਰ ਜਾ ਕੇ ਨਹੀਂ ਦੁਹਰਾਉਂਦਾ, ਉਦੋਂ ਤੱਕ ਸ਼ਾਨਦਾਰ ਨਤੀਜੇ ਸਾਹਮਣੇ ਨਹੀਂ ਆ ਸਕਦੇ | ਇਸ ਕਰਕੇ ਮਾਪਿਆਂ ਦਾ ਵਿਦਿਆਰਥੀਆਂ ਦੇ ਜੀਵਨ ਅੰਦਰ ਵਿਸ਼ੇਸ਼ ਮਹੱਤਵ ਹੁੰਦਾ ਹੈ | ਉਨ੍ਹਾਂ ਕਿਹਾ ਕਿ ਸਕੂਲ ਅੰਦਰ ਬੱਚਿਆਂ ਨੂੰ ਸਮਾਜਿਕ ਕਦਰਾਂ-ਕੀਮਤਾਂ, ਸਿਹਤ-ਸੰਭਾਲ, ਮਾਪਿਆਂ ਅਤੇ ਵੱਡਿਆਂ ਦਾ ਸਤਿਕਾਰ ਕਰਨ, ਖੇਡਾਂ ਅਤੇ ਵੱਖ-ਵੱਖ ਖੇਤਰਾਂ ਨੰੂ ਅਪਣਾਉਣ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਅਦਾਰੇ ਵਿੱਚ ਵਿਦਿਆਰਥੀਆਂ ਨੂੰ ਮੈਡੀਕਲ, ਨਾਨ-ਮੈਡਕਿਲ, ਕਾਮਰਸ ਅਤੇ ਆਰਟਸ ਆਦਿ ਵਿਸ਼ਿਆਂ ਵਿੱਚ ਪੜ੍ਹਾਈ ਕਰਵਾਈ ਜਾਂਦੀ ਹੈ | ਉਨ੍ਹਾਂ ਦੱਸਿਆ ਇਸ ਸੰਸਥਾ ਤੋਂ ਵਿੱਦਿਆ ਹਾਸਲ ਕਰ ਚੁੱਕੇ ਅਣਗਿਣਤ ਵਿਦਿਆਰਥੀ ਅੱਜ ਦੇਸ਼-ਵਿਦੇਸ਼ ਅੰਦਰ ਮਾਪਿਆਂ ਅਤੇ ਅਦਾਰੇ ਦਾ ਨਾਂ ਰੌਸ਼ਨ ਕਰ ਰਹੇ ਹਨ, ਜੋ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ | ਉਨ੍ਹਾਂ ਦੱਸਿਆ ਕਿ ਅਦਾਰੇ ਅੰਦਰ ਆਧੁਨਿਕ ਕਿਸਮ ਦੀਆਂ ਅੰਗਰੇਜ਼ੀ, ਫਿਜ਼ਿਕਸ, ਗਣਿਤ ਅਤੇ ਕੰਪਿਊਟਰ ਵਿਸ਼ਿਆਂ ਨਾਲ ਸਬੰਧਿਤ ਲੈਬਾਂ ਦੀ ਵਿਵਸਥਾ ਵੀ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਸਕੂਲ ਤੋਂ ਘਰ ਤੱਕ ਵਿਦਿਆਰਥੀਆਂ ਨੂੰ ਲਿਜਾਉਣ ਅਤੇ ਵਾਪਸ ਛੱਡਣ ਲਈ ਬੱਸਾਂ ਦੀਆਂ ਵਿਸ਼ੇਸ਼ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ | ਇਸ ਮੌਕੇ ਪਿੰ੍ਰਸੀਪਲ ਗੀਤਾਂਜਲੀ ਚੰਦੇਲ, ਨਰਿੰਦਰ ਸਿੰਘ, ਸਪਨਾ ਰਾਣੀ, ਸੰਗੀਤਾ, ਪ੍ਰਵੀਨ ਕੌਸ਼ਲ, ਕੁਲਵਿੰਦਰ ਕੌਰ, ਪੂਜਾ ਰਾਣੀ, ਜਸਵਿੰਦਰ ਕੌਰ, ਧਰਮਿੰਦਰ ਸਿੰਘ, ਰਮਨ ਕੁਮਾਰ, ਵਿਸ਼ਾਲ ਰਾਣਾ
Ad Position 22
No active advertisement
ਪਿਛਲੀ ਖ਼ਬਰ ਆਜ਼ਾਦੀ ਕੋਈ ਤੋਹਫ਼ਾ ਨਹੀਂ ਸਗੋਂ ਲਹੂ ਨਾਲ ਲਿਖੀ ਇਤਿਹਾਸਕ ਇਬਾਰਤ ਹੈ- ਬਾਗੀ ਅਗਲੀ ਖ਼ਬਰ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਕਰਵਾਇਆ ਜਾਗਰੂਕਤਾ ਸੈਮੀਨਾਰ
Ad Position 24