20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 26-01-2026
ਬੰਗਾ, 25 ਜਨਵਰੀ (ਕੁਲਦੀਪ ਸਿੰਘ ਪਾਬਲਾ) - ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫਸਰ ਡਾਕਟਰ ਸਰਬਜੀਤ ਕੌਰ, ਜ਼ਿਲ੍ਹਾ ਹੋਮਿਓਪੈਥੀ ਅਫਸਰ ਡਾਕਟਰ ਰਾਜੀਵ ਜਿੰਦੀਆ ਦੀ ਯੋਗ ਅਗਵਾਈ 'ਚ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਕਲੇਰਾਂ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ਸਰਪੰਚ ਦਾਰਾ ਸਿੰਘ ਅਤੇ ਪੰਚਾਇਤ ਮੈਂਬਰਾਂ ਵੱਲੋਂ ਕੀਤਾ ਗਿਆ | ਇਸ ਕੈਂਪ ਵਿੱਚ ਡਾਕਟਰ ਰਮਗੀਤ ਕੁਮਾਰੀ ਅਤੇ ਡਾਕਟਰ ਸ਼ੁਭਕਾਮਨਾ ਨੇ ਮਰੀਜ਼ਾਂ ਦੀ ਜਾਂਚ ਕੀਤੀ ਅਤੇ ਆਯੂਰਵੈਦਿਕ ਦਵਾਈਆਂ ਦਿੱਤੀਆਂ ਗਈਆਂ | ਇਸ ਕੈਂਪ ਵਿੱਚ ਹੋਮਿਓਪੈਥੀ ਵਿਭਾਗ ਵੱਲੋਂ ਡਾਕਟਰ ਹਰਜਿੰਦਰ ਸਿੰਘ ਅਤੇ ਡਾਕਟਰ ਨੇਹਾ ਸੋਨੀ ਵੱਲੋਂ ਮਰੀਜ਼ਾਂ ਦੀ ਜਾਂਚ ਕੀਤੀ ਗਈ ਤੇ ਹੋਮਿਓਪੈਥੀ ਦਵਾਈਆਂ ਦਿੱਤੀਆਂ ਗਈਆਂ | ਇਸ ਮੌਕੇ ਹਰਜਿੰਦਰ ਸਿੰਘ ਅਤੇ ਇੰਦਰਜੀਤ ਕੌਰ ਫਾਰਮਾਸਿਸਟ ਅਤੇ ਸਤਿੰਦਰ ਸਿੰਘ ਹੋਮਿਓਪੈਥੀ ਫਾਰਮਾਸਿਸਟ ਵੱਲੋਂ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ ਕੈਂਪ ਵਿੱਚ ਆਯੂਰਵੈਦਿਕ ਵਿਭਾਗ ਵੱਲੋਂ 487 ਅਤੇ ਹੋਮਿਓਪੈਥੀ ਵਿਭਾਗ ਵੱਲੋਂ 369 ਮਰੀਜ਼ਾਂ ਦੀ ਜਾਂਚ ਕੀਤੀ ਗਈ | ਕੈਂਪ ਇੰਚਾਰਜ ਡਾਕਟਰ ਰਮਨਦੀਪ ਵੱਲੋਂ ਮਰੀਜ਼ਾਂ ਨੂੰ ਆਯੂਰਵੈਦ ਅਤੇ ਯੋਗ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਰਣਧੀਰ ਸਿੰਘ ਯੋਗਾ ਇੰਸਟਰਕਟਰ, ਗੁਰਪ੍ਰੀਤ ਸਿੰਘ, ਹਰਮੇਸ਼ ਕੁਮਾਰ, ਸੁਰਜੀਤ ਸਿੰਘ ਢਿੱਲੋਂ, ਕੁਲਦੀਪ ਸਿੰਘ ਢਿੱਲੋਂ, ਬਲਜਿੰਦਰ ਸਿੰਘ, ਸਤਵਿੰਦਰ ਪਾਲ ਮੱਲ, ਹਰੀਦੇਵ ਨੰਬਰਦਾਰ ਤੇ ਪਤਵੰਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਮਿਤੋਜ ਮਾਨ ਨੇ ਪਿੰਡ ਵਾਸੀਆਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਆਜ਼ਾਦੀ ਕੋਈ ਤੋਹਫ਼ਾ ਨਹੀਂ ਸਗੋਂ ਲਹੂ ਨਾਲ ਲਿਖੀ ਇਤਿਹਾਸਕ ਇਬਾਰਤ ਹੈ- ਬਾਗੀ
Ad Position 24