18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਰਟਾ 'ਚ ਗੁਰਮਤਿ ਸਮਾਗਮ

Ad Position 21
No active advertisement
ਗੁਰਦੁਆਰਾ ਅਮਰ ਚਰਨ ਸਿੱਖ ਸੰਗਤ ਪਿੰਡ ਭਾਰਟਾ ਕਲਾਂ ਵਿਖੇ ਗੁਰਮਤਿ ਸਮਾਗਮ ਦੌਰਾਨ ਵਿਚਾਰਾਂ ਦੀ ਸਾਂਝ ਪਾਉਂਦੇ ਤੇ ਸਨਮਾਨਿਤ ਕਰਦੇ ਹੋਏ ਪ੍ਰਬੰਧਕ | ਅਜੀਤ ਤਸਵੀਰ <br/> 28-01-2026
ਰਾਹੋਂ, 27 ਜਨਵਰੀ (ਉਂਕਾਰ ਸਿੰਘ ਰਾਠੋਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਅਮਰ ਚਰਨ ਸਿੱਖ ਸੰਗਤ ਪਿੰਡ ਭਾਰਟਾ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਸਮੂਹ ਇਲਾਕਾ ਵਾਸੀ ਸੰਗਤਾਂ, ਗ੍ਰਾਮ ਪੰਚਾਇਤ, ਸ੍ਰੀ ਗੁਰੂ ਰਵਿਦਾਸ ਸਭਾ, ਦਰਬਾਰ ਰੌਜ਼ਾ ਹਾਜੀ ਸਾਹਿਬ ਪ੍ਰਬੰਧਕ ਕਮੇਟੀ, ਭਗਵਾਨ ਬਾਲਮੀਕ ਕਮੇਟੀ, ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮੌਕੇ ਭਾਈ ਕੁਲਦੀਪ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ, ਭਾਈ ਮੰਗਲ ਸਿੰਘ ਜੋਸ਼ੀਲਾ ਮਾਛੀਵਾੜੇ ਵਾਲਿਆਂ ਦਾ ਢਾਡੀ ਜਥਾ, ਜਥੇਦਾਰ ਬਾਬਾ ਬਲਵਿੰਦਰ ਸਿੰਘ ਮੁਖੀ ਤਰਨਾ ਦਲ ਮਹਿਤਾ ਚੌਕ, ਭਾਈ ਜੰਗ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਅਮਰ ਚਰਨ ਸੰਗਤ ਸਮੇਤ ਵੱਖ-ਵੱਖ ਰਾਗੀ ਤੇ ਢਾਡੀ ਜਥੇ ਅਤੇ ਪ੍ਰਚਾਰਕਾਂ ਦੁਆਰਾ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਅਤੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ | ਇਸ ਮੌਕੇ ਮੁੱਖ ਸੇਵਾਦਾਰ ਭਾਈ ਭਰਪੂਰ ਸਿੰਘ ਨੇ ਬਾਬਾ ਦੀਪ ਸਿੰਘ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਤੇ ਆਈਆਂ ਹੋਈਆਂ ਸੰਗਤਾਂ ਨੂੰ ਉਨ੍ਹਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਲਈ ਕਿਹਾ | ਇਸ ਮੌਕੇ ਪ੍ਰਧਾਨ ਗਿਆਨੀ ਧਰਮ ਸਿੰਘ, ਗੁਰਬਖ਼ਸ਼ ਸਿੰਘ ਖ਼ਜ਼ਾਨਚੀ, ਪਿਆਰਾ ਸਿੰਘ ਸਕੱਤਰ, ਮੋਹਨ ਸਿੰਘ ਮੈਂਬਰ, ਜਗਜੀਤ ਸਿੰਘ ਨੰਬਰਦਾਰ, ਸੁਰਿੰਦਰ ਸਿੰਘ, ਜਸਪਾਲ ਸਿੰਘ ਖ਼ਾਲਸਾ, ਬਲਵੀਰ ਸਿੰਘ ਸਕੱਤਰ, ਬੀਬੀ ਮਨਜੀਤ ਕੌਰ, ਸਤਨਾਮ ਕੌਰ, ਅਮਰੀਕ ਸਿੰਘ, ਹਰਜਿੰਦਰ ਸਿੰਘ ਬਲਾਚੌਰ, ਗੁਰਪ੍ਰੀਤ ਸਿੰਘ ਬਲਾਚੌਰ, ਗੁਰਚਰਨ ਸਿੰਘ ਚੰਡੀਗੜ੍ਹ, ਜਰਨੈਲ ਸਿੰਘ ਲੁਧਿਆਣਾ, ਜਸਵਿੰਦਰ ਸਿੰਘ ਜਲੰਧਰ, ਗੁਰਇਕਬਾਲ ਸਿੰਘ ਹਿਮਾਚਲ, ਸ਼ਮਸ਼ੇਰ ਸਿੰਘ ਹੁਸ਼ਿਆਰਪੁਰ, ਦਿਲਪ੍ਰੀਤ ਸਿੰਘ, ਗਿਆਨ ਸਿੰਘ ਮਾਛੀਵਾੜਾ, ਮਹਿੰਦਰ ਸਿੰਘ, ਬਲਦੇਵ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਣਪਛਾਤੀ ਬੱਸ ਨੇ ਐਕਟਿਵਾ ਨੂੰ ਮਾਰੀ ਫੇਟ -ਐਕਟਿਵਾ ਤੇ ਸਵਾਰ ਪਿਓ-ਧੀ ਗੰਭੀਰ ਜ਼ਖਮੀ ਅਗਲੀ ਖ਼ਬਰ ਖਟਕੜ ਕਲਾਂ ਵਿਖੇ ਡਾ. ਬਲਬੀਰ ਸਿੰਘ ਵਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਬੁੱਤ ਅੱਗੇ ਸ਼ਰਧਾ ਦੇ ਫੁੱਲ ਭੇਟ
Ad Position 24